ਪੰਜਾਬ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ - ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 28, 2026 07:49 PM

ਅੰਮ੍ਰਿਤਸਰ-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ।

ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।

 

Have something to say? Post your comment

 
 
 
 

ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਪੰਜਾਬ ਨੂੰ ਨਸ਼ਿਆਂ ਤੇ ਧਰਮ ਪਰਿਵਰਤਨ ਦੀ ਮਾਰ ਤੋਂ ਮੁਕਤ ਕਰਵਾਉਣ ਦੀ ਲੋੜ : ਗੁਰਜੀਤ ਸਿੰਘ ਤਲਵੰਡੀ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਚਿਤਾਵਨੀ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਪੰਜਾਬ: ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ , ਸਰਕਾਰ ਨੇ ਮੰਗੀ ਸੂਚੀ 

ਗੱਲਬਾਤ ਅਤੇ ਹੜਤਾਲਾਂ ਇਕੱਠੇ ਨਹੀਂ ਚੱਲ ਸਕਦੀਆਂ,ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ 300,000 ਤੋਂ ਵੱਧ ਕਰਮਚਾਰੀ ਹੜਤਾਲ 'ਤੇ - ਸਰਕਾਰੀ ਸੇਵਾਵਾਂ ਵਿੱਚ ਪਿਆ ਵਿਘਨ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ