ਪੰਜਾਬ

ਪੰਜਾਬ ਨੂੰ ਨਸ਼ਿਆਂ ਤੇ ਧਰਮ ਪਰਿਵਰਤਨ ਦੀ ਮਾਰ ਤੋਂ ਮੁਕਤ ਕਰਵਾਉਣ ਦੀ ਲੋੜ : ਗੁਰਜੀਤ ਸਿੰਘ ਤਲਵੰਡੀ

ਕੌਮੀ ਮਾਰਗ ਬਿਊਰੋ | August 28, 2026 07:53 PM

ਬਾਬਾ ਬਕਾਲਾ ਸਾਹਿਬ-ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜਿਤ ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੀ ਪਾਰਟੀ ਲੀਡਰਸ਼ਿਪ ਦੇ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ  ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਅੱਜ ਧਰਮ ਪਰਿਵਰਤਨ ਅਤੇ ਵਧ ਰਹੇ ਨਸ਼ਿਆਂ ਦੀ ਗੰਭੀਰ ਮਾਰ ਹੇਠ ਹੈ। ਇਹ ਸਿਰਫ਼ ਸਮਾਜਿਕ ਜਾਂ ਸਿਆਸੀ ਚੁਣੌਤੀ ਨਹੀਂ, ਸਗੋਂ ਸਾਡੀ ਪੰਥਕ ਪਛਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਪੰਥਕ ਤਾਕਤਾਂ ਦੀਆਂ ਵੱਖ-ਵੱਖ ਸਟੇਜਾਂ ਅਤੇ ਧੜੇ ਦੇਖ ਕੇ ਮਨ ਨੂੰ ਬੇਹੱਦ ਪੀੜ ਹੁੰਦੀ ਹੈ। ਇਹ ਹਾਲਾਤ ਸਾਨੂੰ ਇਤਿਹਾਸ ਦੇ ਉਸ ਦੌਰ ਦੀ ਯਾਦ ਦਿਵਾਉਂਦੇ ਹਨ ਜਦੋਂ ਗੁਰੂ ਨਾਨਕ ਸਾਹਿਬ ਦੇ ਪੰਥ ਉੱਤੇ ਦਾਅਵਾ ਕਰਨ ਵਾਲੇ 22 ਵੱਖ-ਵੱਖ ਝੂਠੇ ਦਾਅਵੇਦਾਰ ਮੌਜੂਦ ਸਨ। ਅੱਜ ਵੀ ਵੰਡੀਆਂ ਹੋਈਆਂ ਪੰਥਕ ਤਾਕਤਾਂ ਸਾਡੀ ਸਾਂਝੀ ਤਾਕਤ ਨੂੰ ਕਮਜ਼ੋਰ ਕਰ ਰਹੀਆਂ ਹਨ।

ਸ. ਤਲਵੰਡੀ ਨੇ ਕਿਹਾ ਕਿ ਉਨ੍ਹਾਂ ਦੀ ਅਰਦਾਸ ਹੈ ਕਿ ਸਮੂਹ ਪੰਥਕ ਤਾਕਤਾਂ ਨਿੱਜੀ ਹਿੱਤਾਂ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਅਤੇ ਸਿੱਖ ਸੰਸਥਾਵਾਂ ਨੂੰ ਪਰਿਵਾਰਕ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਸਾਂਝਾ ਯਤਨ ਕਰਨ।

ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਕਿਸੇ ਇੱਕ ਪਰਿਵਾਰ ਦੀ ਜਾਇਦਾਦ ਨਹੀਂ, ਬਲਕਿ ਸਮੁੱਚੀ ਸਿੱਖ ਕੌਮ ਦੀ ਸਾਂਝੀ ਵਿਰਾਸਤ ਹਨ। ਇੱਕ ਪਰਿਵਾਰ ਦੇ ਲੰਬੇ ਸਮੇਂ ਤੋਂ ਬਣੇ ਪ੍ਰਭਾਵ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਨਾਲ-ਨਾਲ ਸਿੱਖ ਸਿਧਾਂਤਾਂ ਦੇ ਖੋਰੇ ਅਤੇ ਪੰਜਾਬ ਦੇ ਸਿਆਸੀ ਤੇ ਸਮਾਜਿਕ ਪਤਨ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ 2 ਦਸੰਬਰ 2024 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਭਾਵਨਾ ਨੂੰ ਕੇਂਦਰ ਵਿੱਚ ਰੱਖਦਿਆਂ ਪੰਜਾਬ ਦੀਆਂ ਸਾਰੀਆਂ ਖੇਤਰੀ ਅਤੇ ਪੰਥਕ ਤਾਕਤਾਂ ਨੂੰ ਆਪਣੇ ਨਿੱਜੀ ਤੇ ਸਿਆਸੀ ਮਤਭੇਦ ਪਾਸੇ ਰੱਖ ਕੇ ਇਕਜੁੱਟ ਹੋਣਾ ਚਾਹੀਦਾ ਹੈ।

ਪੰਥਕ ਏਕਤਾ ਹੀ ਪੰਜਾਬ ਦੀ ਤਾਕਤ ਹੈ ਅਤੇ ਸਿੱਖ ਸੰਸਥਾਵਾਂ ਦੀ ਆਜ਼ਾਦੀ ਹੀ ਪੰਥ ਦੀ ਮਜ਼ਬੂਤੀ ਦਾ ਅਧਾਰ ਹੈ।

ਇਸ ਮੌਕੇ  ਗੁਰਜੀਤ ਸਿੰਘ ਤਲਵੰਡੀ ਦੇ ਨਾਲ ਅਜੈਪਾਲ ਸਿੰਘ ਮੀਰਾਕੋਟ, ਸਾਬਕਾ ਵਿਧਾਇਕ; ਐਡਵੋਕੇਟ ਅਮ੍ਰਿਤਪਾਲ ਸਿੰਘ ਸੋਹਲ, ਯੂਥ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ. ਜਸਪ੍ਰੀਤ ਸਿੰਘ ਕਪੂਰ ਪਿੰਡ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮਲਕੀਤ ਸਿੰਘ ਹੁੰਦਲ ਅਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਜਗਤਾਰ ਸਿੰਘ ਗਿੱਲ, ਜਨਰਲ ਸਕੱਤਰਸੇਵਾ ਸਿੰਘ ਅਕਾਲੀ ਸਾਹਿਬ ਸਿੰਘ ਕੰਗ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ - ਐਡਵੋਕੇਟ ਧਾਮੀ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਚਿਤਾਵਨੀ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਪੰਜਾਬ: ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ , ਸਰਕਾਰ ਨੇ ਮੰਗੀ ਸੂਚੀ 

ਗੱਲਬਾਤ ਅਤੇ ਹੜਤਾਲਾਂ ਇਕੱਠੇ ਨਹੀਂ ਚੱਲ ਸਕਦੀਆਂ,ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ 300,000 ਤੋਂ ਵੱਧ ਕਰਮਚਾਰੀ ਹੜਤਾਲ 'ਤੇ - ਸਰਕਾਰੀ ਸੇਵਾਵਾਂ ਵਿੱਚ ਪਿਆ ਵਿਘਨ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ