ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਕੌਮੀ ਮਾਰਗ ਬਿਊਰੋ | August 28, 2026 08:01 PM


ਬਾਬਾ ਬਕਾਲਾ ਸਾਹਿਬ- ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਵਾਈ ਗਈ “ਸਾਚਾ ਗੁਰ ਲਾਧੋ ਰੇ” ਪੰਥਕ ਕਾਨਫਰੰਸ ਵਿੱਚ ਵਿਸ਼ਾਲ ਇਕੱਠ ਹੋਇਆ। ਇਸ ਮੌਕੇ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫਰੰਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ  ਵੱਲੋਂ ਪੰਜਾਬੀਆਂ ਨਾਲ ਕੀਤੇ ਅਹਿਦ ਨੂੰ ਤਰਸੇਮ ਸਿੰਘ ਵੱਲੋਂ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਪੜ੍ਹ ਕੇ ਸੁਣਾਇਆ ਗਿਆ। ਅਹਿਦ ਤਹਿਤ ਪੰਜਾਬੀਆਂ ਦੇ ਹੱਥ ਫੈਸਲੇ ਦੀ ਤਾਕਤ ਆਉਣ ’ਤੇ 1997 ਤੋਂ 2027 ਤੱਕ ਦੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਪਸਾਰ, ਮੌਤਾਂ, ਸਪਲਾਈ ਚੇਨ, ਸਿਆਸੀ ਸ਼ਮੂਲੀਅਤ ਅਤੇ ਪੁਲਿਸ ਤੇ ਸੁਰੱਖਿਆ ਤੰਤਰ ਦੀ ਕਥਿਤ ਮਿਲੀਭੁਗਤ ਸਬੰਧੀ ਵ੍ਹਾਈਟ ਪੇਪਰ ਜਾਰੀ ਕਰਨ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ ਗਿਆ। ਇਸਦੇ ਨਾਲ ਹੀ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਗਿਆ। ਕਾਨਫਰੰਸ ਵਿੱਚ ਬਾਪੂ ਤਰਸੇਮ ਸਿੰਘ ਜੀ, ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰਾਂ, ਮੁੱਖ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਪੰਥ-ਪੰਜਾਬ ਦੇ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ ਰੱਖੇ। ਬੁਲਾਰਿਆਂ ਨੇ ਪੰਜਾਬ ਦੀ ਜਵਾਨੀ, ਕਿਸਾਨੀ, ਪਾਣੀਆਂ, ਰੁਜ਼ਗਾਰ, ਸੂਬੇ ਦੇ ਹੱਕਾਂ ਅਤੇ ਪੰਥਕ ਮਸਲਿਆਂ ਦੇ ਨਾਲ-ਨਾਲ ਨਸ਼ਿਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲਾਂ ਦੀਆਂ ਨਾਕਾਮੀਆਂ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਤਿੱਖੇ ਢੰਗ ਨਾਲ ਘੇਰਿਆ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਹੁਣ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਨੀਤੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਲਿਆ ਗਿਆ ਇਹ ਅਹਿਦ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸਿਧਾਂਤਕ ਰਾਜਨੀਤੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਸ੍ਰ ਸੁਰਜੀਤ ਸਿੰਘ ਦੌਲਤਪੁਰ, ਸ੍ਰ ਕਾਬਲ ਸਿੰਘ, ਸ੍ਰ ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ੍ਰ ਇਕਬਾਲ ਸਿੰਘ ਝੂੰਦਾ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ ਜੀ, ਬੀਬੀ ਹਰਪ੍ਰੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਦਲੇਰ ਸਿੰਘ ਡੋਡ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਜੋਧਬੀਰ ਸਿੰਘ ਜੱਲੂਪੁਰ, ਸ੍ਰ ਦਰਸ਼ਨ ਸਿੰਘ ਸ਼ਿਵਾਲਿਕ, ਐਡਵੋਕੇਟ ਇਮਾਨ ਸਿੰਘ ਖਾਰਾ, ਸ੍ਰ ਪ੍ਰਿਥੀਪਾਲ ਸਿੰਘ, ਸ੍ਰ ਜਗਰੂਪ ਸਿੰਘ ਖਾਲਸਾ, ਸ੍ਰ ਅਮਨਦੀਪ ਸਿੰਘ ਹਸਨਪੁਰ, ਸ੍ਰੀ ਰੋਹਿਤ ਖੁੱਲਰ, ਭਾਈ ਦਲਜੀਤ ਸਿੰਘ ਜਵੰਦਾ, ਸ੍ਰ ਲਖਵਿੰਦਰ ਸਿੰਘ ਲੋਟ, ਸ੍ਰ ਲਖਬੀਰ ਸਿੰਘ ਕੋਟਲਾ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸੁਖਬੀਰ ਸਿੰਘ ਚੀਮਾਂ, ਬਾਬਾ ਜਰਮਨਜੀਤ ਸਿੰਘ ਸਰਾਏੰ, ਸਰਪੰਚ ਹਰਜਿੰਦਰ ਸਿੰਘ ਜੀਰਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਬਿਬੇਕ ਸਿੰਘ, ਸ੍ਰੀ ਗੰਗਵੀਰ ਸਿੰਘ ਰਾਠੋੜ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸਕੱਤਰ ਸਿੰਘ ਉਸਮਾ, ਭਾਈ ਕੇਵਲ ਸਿੰਘ ਮਹਿਤਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਰਣਜੋਧ ਸਿੰਘ ਜਲਾਲਉਸਮਾਂ, ਭਾਈ ਇਕਬਾਲ ਸਿੰਘ ਸੰਧੂ, ਭਾਈ ਗੁਰਚਰਨ ਸਿੰਘ ਸੰਘਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਨਾਥਵਿੰਦਰ ਸਿੰਘ, ਪਰਮਜੀਤ ਸਿੰਘ ਵਣੀਏਕੇ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਬਲਜਿੰਦਰ ਸਿੰਘ ਥਾਂਦੇ, ਭਾਈ ਜਸਕਰਨ ਸਿੰਘ ਲੋਪੋਕੇ, ਹਰਜਿੰਦਰ ਸਿੰਘ ਜੌਹਲ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਾਂ ਸਿੰਘ ਰਾਉੰਕੇ, ਭਾਈ ਕਸ਼ਮੀਰ ਸਿੰਘ ਹਰਗੋਬਿੰਦਪੁਰ, ਭਾਈ ਮਨਵਿੰਦਰ ਸਿੰਘ ਦਕੋਹਾ, ਬਾਬਾ ਰਾਜਾ ਰਾਜ ਸਿੰਘ, ਭਾਈ ਦਰਸ਼ਨ ਸਿੰਘ ਜਗਤਪੁਰਾ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਰਜਿੰਦਰ ਸਿੰਘ ਤਲਵੰਡੀ, ਡਾਕਟਰ ਬਰਿੰਦਰ ਸਿੰਘ, ਭਾਈ ਰੱਬੀ ਕੰਧੋਲਾ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਅਤੇ ਭਾਈ ਅਵਤਾਰ ਸਿੰਘ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਸੰਗਤ ਹਾਜਰ ਸੀ।

Have something to say? Post your comment

 
 
 
 

ਪੰਜਾਬ

ਪੰਜਾਬ ਨੂੰ ਨਸ਼ਿਆਂ ਤੇ ਧਰਮ ਪਰਿਵਰਤਨ ਦੀ ਮਾਰ ਤੋਂ ਮੁਕਤ ਕਰਵਾਉਣ ਦੀ ਲੋੜ : ਗੁਰਜੀਤ ਸਿੰਘ ਤਲਵੰਡੀ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ - ਐਡਵੋਕੇਟ ਧਾਮੀ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਚਿਤਾਵਨੀ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਪੰਜਾਬ: ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ , ਸਰਕਾਰ ਨੇ ਮੰਗੀ ਸੂਚੀ 

ਗੱਲਬਾਤ ਅਤੇ ਹੜਤਾਲਾਂ ਇਕੱਠੇ ਨਹੀਂ ਚੱਲ ਸਕਦੀਆਂ,ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ 300,000 ਤੋਂ ਵੱਧ ਕਰਮਚਾਰੀ ਹੜਤਾਲ 'ਤੇ - ਸਰਕਾਰੀ ਸੇਵਾਵਾਂ ਵਿੱਚ ਪਿਆ ਵਿਘਨ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ