ਨੈਸ਼ਨਲ

ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 29, 2026 07:01 PM

ਨਵੀਂ ਦਿੱਲੀ- ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸੰਗਤਾਂ ਦੇ ਹਰਮਨ ਪਿਆਰੇ ਸਰਦਾਰ ਪਰਮਜੀਤ ਸਿੰਘ ਵੀਰਜੀ, ਮੁਖੀ ਗੁਰਬਾਣੀ ਰਿਸਰਚ ਫਾਊਂਡੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਵੱਲੋਂ 24 ਅਗਸਤ ਨੂੰ ਦਿੱਲੀ ਦੇ ਜੀ ਬਲਾਕ ਹਰੀ ਨਗਰ, ਸ਼ਿਵ ਨਗਰ ਅਤੇ ਵੀਰੇਂਦਰ ਨਗਰ ਦੀਆਂ ਸੰਗਤਾਂ ਲਈ ਦੋ ਏ.ਸੀ. ਬੱਸਾਂ ਰਾਹੀਂ ਨਿਸ਼ਕਾਮ ਧਾਰਮਿਕ ਯਾਤਰਾ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਟਾਹਲਾ ਸਾਹਿਬ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਗੁਰਦੁਆਰਾ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ, ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਰੇਰੂ ਸਾਹਿਬ, ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਸਮੇਤ ਹੋਰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਦੋਵੇਂ ਬੱਸਾਂ ਅੰਦਰ ਪੂਰੇ ਸਫ਼ਰ ਦੌਰਾਨ ਗੁਰਬਾਣੀ ਦੇ ਪਾਠ ਅਤੇ ਕੀਰਤਨੀ ਧੁਨਾਂ ਚਲਦੀਆਂ ਰਹੀਆਂ, ਜਿਸ ਨਾਲ ਯਾਤਰਾ ਦੌਰਾਨ ਗੁਰਮਈ ਮਾਹੌਲ ਬਣਿਆ ਰਿਹਾ। ਹਰ ਗੁਰਦੁਆਰਾ ਸਾਹਿਬ ਪਹੁੰਚਣ ਤੋਂ ਪਹਿਲਾਂ ਸਰਦਾਰ ਪਰਮਜੀਤ ਸਿੰਘ ਵੀਰਜੀ ਵੱਲੋਂ ਸੰਗਤਾਂ ਨੂੰ ਸਬੰਧਤ ਪਾਵਨ ਅਸਥਾਨ ਦੇ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਰਹੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ। ਯਾਤਰਾ ਦੌਰਾਨ ਸੰਗਤਾਂ ਦੀ ਸਹੂਲਤ ਅਤੇ ਸੇਵਾ ਦਾ ਵਿਸ਼ੇਸ਼ ਧਿਆਨ ਰੱਖਦਿਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਸੰਗਤਾਂ ਦੇ ਠਹਿਰਾਅ ਲਈ ਬਾਬਾ ਕੁੰਦਨ ਸਿੰਘ ਨਿਵਾਸ ਵਿਖੇ ਏ.ਸੀ. ਕਮਰਿਆਂ ਦੀ ਵਿਵਸਥਾ ਕੀਤੀ ਗਈ। ਯਾਤਰਾ ਦੇ ਪਹਿਲੇ ਪੜਾਅ ਵਿੱਚ ਕਰਨਾਲ ਦੇ ਝਿਲਮਿਲ ਰੈਸਟੋਰੈਂਟ ਵਿਖੇ ਨਾਸ਼ਤੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਦਕਿ ਇਸ ਉਪਰੰਤ ਕਰਤਾਰਪੁਰ, ਜਲੰਧਰ ਦੇ ਨੇੜੇ ਇੱਕ ਨਾਮੀ ਹੋਟਲ ਵਿਖੇ ਦੁਪਹਿਰ ਦੇ ਭੋਜਨ ਦੀ ਵਿਵਸਥਾ ਰਹੀ। ਦੋ ਦਿਨਾਂ ਤੱਕ ਪ੍ਰਾਤਹਕਾਲ ਸੰਗਤਾਂ ਲਈ ਨਾਸ਼ਤੇ ਦਾ ਪ੍ਰਬੰਧ ਕੀਤਾ ਗਿਆ ਅਤੇ ਵਾਪਸੀ ਸਮੇਂ ਵੀ ਰਾਤ ਦੇ ਭੋਜਨ ਲਈ ਵਧੀਆ ਰੈਸਟੋਰੈਂਟ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਤਾਂ ਜੋ ਪੂਰੇ ਸਫ਼ਰ ਦੌਰਾਨ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸੰਗਤਾਂ ਵਿੱਚ ਪੂਰੇ ਸਫ਼ਰ ਦੌਰਾਨ ਬੇਹੱਦ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਬਣਿਆ ਰਿਹਾ। 27 ਅਗਸਤ ਨੂੰ ਸਵੇਰੇ ਦੋਵੇਂ ਬੱਸਾਂ ਸੰਗਤਾਂ ਸਮੇਤ ਸੁਰੱਖਿਅਤ ਢੰਗ ਨਾਲ ਦਿੱਲੀ ਵਾਪਸ ਪਹੁੰਚ ਗਈਆਂ। ਸੰਗਤਾਂ ਦੇ ਹਰਮਨ ਪਿਆਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਵੱਲੋਂ ਆਪਣੇ ਇਲਾਕੇ ਵਿੱਚ ਲੰਮੇ ਸਮੇਂ ਤੋਂ ਵੱਡੇ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਅਨੇਕਾਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰਾ ਦੀ ਸਮਾਪਤੀ ਮੌਕੇ ਵੀਰਜੀ ਵੱਲੋਂ ਸੰਗਤਾਂ ਨੂੰ ਯਾਦਗਾਰ ਵਜੋਂ ਇੱਕ ਡਾਇਰੀ ਵੀ ਭੇਟ ਕੀਤੀ ਗਈ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਵੱਲੋਂ ਕੀਤੀਆਂ ਸਮਾਜਿਕ ਅਤੇ ਧਾਰਮਿਕ ਸੇਵਾਵਾਂ ਦਾ ਜ਼ਿਕਰ ਦਰਜ ਸੀ। ਸਮੂਹ ਸੰਗਤ ਵੱਲੋਂ ਇਸ ਨਿਸ਼ਕਾਮ ਯਾਤਰਾ ਦਾ ਪ੍ਰਬੰਧ ਕਰਨ, ਸੰਗਤਾਂ ਦੀ ਸੇਵਾ-ਸੰਭਾਲ ਕਰਨ ਅਤੇ ਉਨ੍ਹਾਂ ਨੂੰ ਗੁਰ-ਇਤਿਹਾਸ ਨਾਲ ਜੋੜਨ ਲਈ ਸਰਦਾਰ ਪਰਮਜੀਤ ਸਿੰਘ ਵੀਰਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਸਰਦਾਰ ਪਰਮਜੀਤ ਸਿੰਘ ਵੀਰਜੀ ਦਾ ਅਗਲਾ ਟੀਚਾ ਸੰਗਤਾਂ ਨੂੰ ਗਵਾਲੀਅਰ ਦੇ ਇਤਿਹਾਸਕ ਕਿਲ੍ਹੇ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਹੋਰ ਡੂੰਘਾਈ ਨਾਲ ਜੋੜਿਆ ਜਾ ਸਕੇ।

Have something to say? Post your comment

 
 
 
 

ਨੈਸ਼ਨਲ

ਹਲਦਵਾਨੀ 'ਸ਼ੁੱਧੀਕਰਨ' ਸਮਾਗਮ ਦੇ ਦਾਅਵਿਆਂ 'ਤੇ ਭਾਜਪਾ ਨੇ ਰਾਹੁਲ ਗਾਂਧੀ ਅਤੇ ਖੜਗੇ ਦੀ ਨਿੰਦਾ ਕੀਤੀ

ਵੰਦੇ ਮਾਤਰਮ ਵਿਵਾਦ 'ਬੇਲੋੜਾ' ਅਤੇ 'ਸ਼ਰਾਰਤੀ': ਚਿਦੰਬਰਮ

ਜੰਮੂ-ਕਸ਼ਮੀਰ ਦੇ ਪੁੰਛ 'ਚ ਦੇਖਿਆ ਗਿਆ ਸ਼ੱਕੀ ਪਾਕਿਸਤਾਨੀ ਡਰੋਨ, ਤਲਾਸ਼ੀ ਮੁਹਿੰਮ ਜਾਰੀ

1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਦੀ ਸ਼ੋਕ ਸਭਾ 'ਚ ਸ਼ਮੂਲੀਅਤ: ਭਾਜਪਾ ਸੰਸਦ ਮੈਂਬਰਾਂ ਦੀ ਕਰਤੂਤ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ: ਵਿਕਾਸਪੁਰੀ

ਸੱਜਣ ਕੁਮਾਰ ਦੇ ਘਰ ਜਾਣ ਵਾਲੇ ਭਾਜਪਾ ਐਮ.ਪੀਜ਼ ’ਤੇ ਸਰਨਾ-ਜੀ.ਕੇ. ਦੀ ਚੁੱਪੀ, ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕਣ ’ਤੇ ਕਾਲਕਾ-ਕਾਹਲੋਂ ਨੇ ਘੇਰਿਆ

ਯੂ.ਐੱਸ. ਪੈਨਲ ਵੱਲੋਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦਾ ਵੀਜ਼ਾ ਰੱਦ ਕਰਨ ਅਤੇ ਸਖ਼ਤ ਪਾਬੰਦੀਆਂ ਦੀ ਮੰਗ

ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਦੇ 'ਅਰਦਾਸ ਦਿਵਸ' 'ਚ ਵੱਧ-ਚੜ੍ਹ ਕੇ ਸ਼ਾਮਲ ਹੋਵੇ ਸੰਗਤ: ਭਾਈ ਗੁਰਕੀਰਤ ਸਿੰਘ

ਹਰਦੀਪ ਸਿੰਘ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ -ਸੁਪਰੀਮ ਕੋਰਟ ਆਫ਼ ਨਿਊ ਵੈਸਟਮਿੰਸਟਰ ਵਿੱਚ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ: ਭਾਈ ਪਰਮਜੀਤ ਸਿੰਘ ਭਿਓਰਾ

ਨੇਪਾਲ ਦੁਖਾਂਤ: ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਬਲੇਂਦਰ ਨਾਲ ਕੀਤੀ ਗੱਲ- ਮੁਸ਼ਕਲ ਸਮੇਂ ਵਿੱਚ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ