ਨੈਸ਼ਨਲ

ਸੱਜਣ ਕੁਮਾਰ ਦੇ ਘਰ ਜਾਣ ਵਾਲੇ ਭਾਜਪਾ ਐਮ.ਪੀਜ਼ ’ਤੇ ਸਰਨਾ-ਜੀ.ਕੇ. ਦੀ ਚੁੱਪੀ, ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕਣ ’ਤੇ ਕਾਲਕਾ-ਕਾਹਲੋਂ ਨੇ ਘੇਰਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 29, 2026 09:15 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਜਾਣ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੂੰ ਪੱਤਰ ਲਿਖ ਕੇ ਤਿੰਨਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਕਤਲੇਆਮ ਦਾ ਗੁਨਾਹਗਾਰ ਹੈ ਅਤੇ ਉਸਦੇ ਘਰ ਜਾ ਕੇ ਅਫਸੋਸ ਕਰਨਾ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੀ ਵੀ ਉਨ੍ਹਾਂ ਨੇ ਨਿਖੇਧੀ ਕੀਤੀ ਸੀ ਅਤੇ ਹੁਣ ਭਾਜਪਾ ਸੰਸਦ ਮੈਂਬਰਾਂ ਦੇ ਇਸ ਕਦਮ ਦਾ ਵੀ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ 1984 ਦੇ ਪੀੜਤਾਂ ਲਈ ਕੀਤੇ ਗਏ ਯਤਨਾਂ ਨੂੰ ਵੀ ਇਹ ਸੰਸਦ ਮੈਂਬਰ ਯਾਦ ਰੱਖਣ। ਉਨ੍ਹਾਂ ਕਿਹਾ ਕਿ ਮਰਹੂਮ ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਸਿੱਖਾਂ ਦੀ ਨਿਆਂ ਦੀ ਲੜਾਈ ਵਿੱਚ ਨਾਲ ਖੜ੍ਹੇ ਰਹੇ, ਜਦਕਿ ਸ੍ਰੀ ਰਾਜਨਾਥ ਸਿੰਘ ਨੇ ਵੀ ਸਿੱਖ ਕੌਮ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 1984 ਦੀ ਪੀੜਤ ਜਗਦੀਸ਼ ਕੌਰ ਨਾਲ ਮੁਲਾਕਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਦੌਰਾਨ ਬੰਦ ਪਏ ਕਈ ਕੇਸ ਮੁੜ ਖੁੱਲ੍ਹੇ ਅਤੇ ਜਗਦੀਸ਼ ਟਾਈਟਲਰ ਵਰਗਿਆਂ ਵਿਰੁੱਧ ਕਾਰਵਾਈ ਅੱਗੇ ਵਧੀ। ਉਨ੍ਹਾਂ ਕਿਹਾ ਕਿ ਇਸ ਪਿਛੋਕੜ ਵਿੱਚ ਤਿੰਨ ਸੰਸਦ ਮੈਂਬਰਾਂ ਦਾ ਸੱਜਣ ਕੁਮਾਰ ਦੇ ਘਰ ਜਾਣਾ ਹੋਰ ਵੀ ਗੰਭੀਰ ਮਾਮਲਾ ਹੈ, ਜਿਸ ’ਤੇ ਪਾਰਟੀ ਲੀਡਰਸ਼ਿਪ ਨੂੰ ਤੁਰੰਤ ਸਪੱਸ਼ਟੀਕਰਨ ਅਤੇ ਕਾਰਵਾਈ ਕਰਨੀ ਚਾਹੀਦੀ ਹੈ। ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਅਤੇ ਪਰਮਜੀਤ ਸਿੰਘ ਸਰਨਾ ’ਤੇ ਤਿੱਖਾ ਹਮਲਾ ਕਰਦਿਆਂ ਕਾਲਕਾ-ਕਾਹਲੋਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ ਦੀ ਨਿਖੇਧੀ ਕਰਨ ਦੀ ਬਜਾਏ ਇਹ ਆਗੂ ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸਰਨਾ ਅਤੇ ਜੀ.ਕੇ. ਨੂੰ ਪਹਿਲਾਂ ਆਪਣੇ ਆਕਾ ਸੁਖਬੀਰ ਸਿੰਘ ਬਾਦਲ ਤੋਂ ਇਸ ਮਾਮਲੇ ’ਤੇ ਚੁੱਪੀ ਤੋੜਵਾਉਣੀ ਚਾਹੀਦੀ ਹੈ ਅਤੇ ਪੁੱਛਣਾ ਚਾਹੀਦਾ ਹੈ ਕਿ ਸੱਜਣ ਕੁਮਾਰ ਦੇ ਘਰ ਜਾਣ ਵਾਲੇ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਦਾ ਕੀ ਸਟੈਂਡ ਹੈ। ਕਾਲਕਾ-ਕਾਹਲੋਂ ਨੇ ਦੋਸ਼ ਲਾਇਆ ਕਿ ਅਕਾਲੀ ਲੀਡਰਸ਼ਿਪ ਇਸ ਸਮੇਂ ਭਾਜਪਾ ਨਾਲ ਮੁੜ ਸਮਝੌਤੇ ਲਈ ਬੇਚੈਨ ਦਿਖਾਈ ਦੇ ਰਹੀ ਹੈ ਅਤੇ ਇਸੇ ਕਾਰਨ ਸਪੱਸ਼ਟ ਸਟੈਂਡ ਲੈਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ 1984 ਦੇ ਦਰਦ ਅਤੇ ਨਿਆਂ ਦੇ ਮੁੱਦੇ ਕਿਸੇ ਸਿਆਸੀ ਸਮਝੌਤੇ ਦੀ ਕੀਮਤ ’ਤੇ ਚੁੱਪ ਨਹੀਂ ਕਰਵਾਏ ਜਾ ਸਕਦੇ।

Have something to say? Post your comment

 
 
 
 

ਨੈਸ਼ਨਲ

ਹਲਦਵਾਨੀ 'ਸ਼ੁੱਧੀਕਰਨ' ਸਮਾਗਮ ਦੇ ਦਾਅਵਿਆਂ 'ਤੇ ਭਾਜਪਾ ਨੇ ਰਾਹੁਲ ਗਾਂਧੀ ਅਤੇ ਖੜਗੇ ਦੀ ਨਿੰਦਾ ਕੀਤੀ

ਵੰਦੇ ਮਾਤਰਮ ਵਿਵਾਦ 'ਬੇਲੋੜਾ' ਅਤੇ 'ਸ਼ਰਾਰਤੀ': ਚਿਦੰਬਰਮ

ਜੰਮੂ-ਕਸ਼ਮੀਰ ਦੇ ਪੁੰਛ 'ਚ ਦੇਖਿਆ ਗਿਆ ਸ਼ੱਕੀ ਪਾਕਿਸਤਾਨੀ ਡਰੋਨ, ਤਲਾਸ਼ੀ ਮੁਹਿੰਮ ਜਾਰੀ

1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਦੀ ਸ਼ੋਕ ਸਭਾ 'ਚ ਸ਼ਮੂਲੀਅਤ: ਭਾਜਪਾ ਸੰਸਦ ਮੈਂਬਰਾਂ ਦੀ ਕਰਤੂਤ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ: ਵਿਕਾਸਪੁਰੀ

ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ

ਯੂ.ਐੱਸ. ਪੈਨਲ ਵੱਲੋਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦਾ ਵੀਜ਼ਾ ਰੱਦ ਕਰਨ ਅਤੇ ਸਖ਼ਤ ਪਾਬੰਦੀਆਂ ਦੀ ਮੰਗ

ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਦੇ 'ਅਰਦਾਸ ਦਿਵਸ' 'ਚ ਵੱਧ-ਚੜ੍ਹ ਕੇ ਸ਼ਾਮਲ ਹੋਵੇ ਸੰਗਤ: ਭਾਈ ਗੁਰਕੀਰਤ ਸਿੰਘ

ਹਰਦੀਪ ਸਿੰਘ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ -ਸੁਪਰੀਮ ਕੋਰਟ ਆਫ਼ ਨਿਊ ਵੈਸਟਮਿੰਸਟਰ ਵਿੱਚ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ: ਭਾਈ ਪਰਮਜੀਤ ਸਿੰਘ ਭਿਓਰਾ

ਨੇਪਾਲ ਦੁਖਾਂਤ: ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਬਲੇਂਦਰ ਨਾਲ ਕੀਤੀ ਗੱਲ- ਮੁਸ਼ਕਲ ਸਮੇਂ ਵਿੱਚ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ