ਪੰਜਾਬ

ਦਿੱਲੀ ਦੇ ਤਿੰਨ ਭਾਜਪਾ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ- ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | August 29, 2026 07:21 PM


ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਨਿਜੀ ਤੌਰ 'ਤੇ ਜਾ ਕੇ ਸ਼ੋਕ ਪ੍ਰਗਟ ਕਰਨ ਦੀ ਘਟਨਾ ਨੂੰ ਬੇਹੱਦ ਦੁੱਖਦਾਈ ਅਤੇ ਮੰਦਭਾਗੀ ਕਰਾਰ ਦਿੱਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਇਸ ਦੌਰੇ ਨਾਲ ਭਾਜਪਾ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪੰਜਾਬ ਭਾਜਪਾ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਉਹਨਾਂ ਕਿਹਾ ਕਿ ਸੱਜਣ ਕੁਮਾਰ ਉਹੀ ਵਿਅਕਤੀ ਹੈ ਜਿਸ ਨੂੰ ਅਦਾਲਤ ਨੇ 1984 ਵਿੱਚ ਨਿਰਦੋਸ਼ ਸਿੱਖਾਂ ਦੇ ਕਤਲ ਦੇ ਗੰਭੀਰ ਦੋਸ਼ਾਂ ਹੇਠ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਜਿਹੇ ਗੁਨਾਹਗਾਰ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਪ੍ਰਗਟ ਕਰਨਾ ਉਹਨਾਂ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਅਤੇ ਉਹਨਾਂ ਦਾ ਅਪਮਾਨ ਕਰਨ ਦੇ ਬਰਾਬਰ ਹੈ, ਜਿਨ੍ਹਾਂ ਨੇ ਇਸ ਨਸਲਕੁਸ਼ੀ ਵਿੱਚ ਆਪਣੇ ਪਿਆਰਿਆਂ ਨੂੰ ਗੁਆਇਆ ਸੀ।
ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਨਾਰਾਜ਼ਗੀ ਪ੍ਰਗਟ ਕੀਤੀ ਹੈ ਅਤੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਇਹ ਕਦਮ ਸਪੱਸ਼ਟ ਕਰਦਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ 1984 ਦੇ ਪੀੜਤਾਂ ਦੀਆਂ ਭਾਵਨਾਵਾਂ ਪ੍ਰਤੀ ਕਿੰਨੀ ਸੰਵੇਦਨਸ਼ੀਲ ਹੈ।
ਉਹਨਾਂ ਕਿਹਾ ਕਿ ਜਿੱਥੇ ਕਾਂਗਰਸ ਪਾਰਟੀ ਨੇ 35 ਸਾਲਾਂ ਤੱਕ 1984 ਦੇ ਦੋਸ਼ੀਆਂ ਨੂੰ ਬਚਾਉਣ ਅਤੇ ਪੁਸ਼ਤਪਨਾਹੀ ਕਰਨ ਦੀ ਰਾਜਨੀਤੀ ਕੀਤੀ। ਜਦਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਸਰਕਾਰ ਨੇ ਹੀ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਕੇ ਦਹਾਕਿਆਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਅਤੇ ਇਨਸਾਫ਼ ਦਾ ਰਾਹ ਖੋਲ੍ਹਿਆ।
ਸੂਬਾ ਪ੍ਰਧਾਨ ਨੇ ਦੁਹਰਾਇਆ ਕਿ ਭਾਜਪਾ ਪੰਜਾਬ ਹਮੇਸ਼ਾ 1984 ਦੇ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਖੜ੍ਹੀ ਰਹੇਗੀ। ਹਮਦਰਦੀ ਅਤੇ ਸੰਵੇਦਨਾ ਸਿਰਫ਼ ਉਹਨਾਂ ਪੀੜਤਾਂ ਅਤੇ ਪਰਿਵਾਰਾਂ ਲਈ ਹੈ ਜੋ ਅੱਜ ਵੀ ਉਸ ਦਹਿਸ਼ਤ ਦਾ ਸੰਤਾਪ ਭੋਗ ਰਹੇ ਹਨ, ਦੋਸ਼ੀਆਂ ਲਈ ਸਾਡੀ ਨੀਤੀ ਵਿੱਚ ਕੋਈ ਥਾਂ ਨਹੀਂ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਫਰੀਦਕੋਟ ਵਿੱਚ ਮਿਸਲ ਸਤਲੁਜ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ

ਨੇਪਾਲ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ- ਗਿਆਨੀ ਕੁਲਦੀਪ ਸਿੰਘ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ: ਨਾਇਬ ਸਿੰਘ ਸੈਣੀ

ਕਾਂਗਰਸੀ ਹੀ ਰਾਹੁਲ ਗਾਂਧੀ 'ਤੇ ਭਰੋਸਾ ਨਹੀਂ ਕਰਦੇ: ਸ਼ਿਵਰਾਜ ਸਿੰਘ ਚੌਹਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਦੇ ਸਨਮਾਨ 'ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ