ਪੰਜਾਬ

ਸਫ਼ਾਈ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੋ ਸਕਦੀ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | August 30, 2026 12:31 PM

 ਚੰਡੀਗੜ੍ਹ-ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਫ਼ਾਈ ਕਾਰਜਾਂ ਨੂੰ ਤੇਜ਼ ਕਰ ਰਹੇ ਹਨ।

‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’ ਦੇ ਸੰਕਲਪ 'ਤੇ ਆਧਾਰਿਤ ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਥਾਵਾਂ (ਕੂੜੇ ਦੇ ਨਾਜ਼ੁਕ ਪੁਆਇੰਟਾਂ) ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ 'ਤੇ ਕੇਂਦਰਿਤ ਹੋਵੇਗੀ ਜਿੱਥੇ ਬਾਰ-ਬਾਰ ਕੂੜਾ ਸੁੱਟਿਆ ਜਾਂਦਾ ਹੈ। ਵਿਸ਼ੇਸ਼ ਟੀਮਾਂ ਵੱਲੋਂ ਇਹਨਾਂ ਥਾਵਾਂ ਦੀ ਡੂੰਘਾਈ ਨਾਲ ਸਫ਼ਾਈ ਕੀਤੀ ਜਾਵੇਗੀ, ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਉੱਥੇ ਦੁਬਾਰਾ ਕੂੜਾ ਇਕੱਠਾ ਨਾ ਹੋਵੇ।

ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਨੰਗਲ ਵਿਖੇ ਇਸ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਖੁਦ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਸਫ਼ਾਈ ਸੇਵਕਾਂ ਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਪੰਜਾਬ ਸਰਕਾਰ ਦੀ ਆਪਣੇ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸਿਹਤਮੰਦ ਸ਼ਹਿਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ, "ਸਫ਼ਾਈ ਦੀ ਜ਼ਿੰਮੇਵਾਰੀ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਨਹੀਂ ਹੋ ਸਕਦੀ, ਸਗੋਂ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਆਮ ਨਾਗਰਿਕਾਂ, ਦੁਕਾਨਦਾਰਾਂ ਅਤੇ ਸਥਾਨਕ ਭਾਈਚਾਰੇ ਨੂੰ ਵੀ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ।"

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਮੁਹਿੰਮ ਸਿਰਫ਼ ਇੱਕ ਵਾਰ ਦੀ ਸਫ਼ਾਈ ਤੱਕ ਸੀਮਤ ਨਹੀਂ ਰਹੇਗੀ, ਸਗੋਂ ਨਿਯਮਤ ਨਿਗਰਾਨੀ ਅਤੇ ਬਾਰ-ਬਾਰ ਕੂੜਾ ਸੁੱਟਣ ਵਾਲੀਆਂ ਥਾਵਾਂ ਵਿਰੁੱਧ ਕਾਰਵਾਈ ਦੇ ਨਾਲ ਇੱਕ ਟਿਕਾਊ ਸਫ਼ਾਈ ਪ੍ਰਣਾਲੀ ਬਣਾਉਣ 'ਤੇ ਧਿਆਨ ਕੇਂਦਰਿਤ ਕਰੇਗੀ।" ਉਨ੍ਹਾਂ ਨਾਗਰਿਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਦੀ ਅਪੀਲ ਵੀ ਕੀਤੀ।


ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਕੋਟਕਪੂਰਾ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇੱਥੇ ਉਨ੍ਹਾਂ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਉਣ ਲਈ ਸਫ਼ਾਈ ਸੇਵਕਾਂ ਦਾ ਸਨਮਾਨ ਕੀਤਾ ਅਤੇ ਬਾਅਦ ਵਿੱਚ ਉਨ੍ਹਾਂ ਨਾਲ ਮਿਲ ਕੇ ਸਫ਼ਾਈ ਕਾਰਜਾਂ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ, "ਮਿਸ਼ਨ ਕਲੀਨ ਪੰਜਾਬ ਤਹਿਤ ਕੋਟਕਪੂਰਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਸੈਕੰਡਰੀ ਵੇਸਟ ਕਲੈਕਸ਼ਨ ਸੈਂਟਰਾਂ ਅਤੇ ਕੂੜਾ ਡੰਪਿੰਗ ਪੁਆਇੰਟਾਂ ਦੀ ਵਿਆਪਕ ਸਫ਼ਾਈ ਕੀਤੀ ਜਾਵੇਗੀ। ਇਹ ਮੁਹਿੰਮ ਇੱਕ ਸਮੂਹਿਕ ਯਤਨ ਹੈ ਜਿਸ ਵਿੱਚ ਸਿਰਫ਼ ਸਫ਼ਾਈ ਸੇਵਕ ਹੀ ਨਹੀਂ ਬਲਕਿ ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲਾਂ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹਨ।"

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ, "ਵੱਖ-ਵੱਖ ਵਾਰਡਾਂ ਵਿੱਚ ਤਾਇਨਾਤ ਸਫ਼ਾਈ ਸੇਵਕਾਂ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਮੇਟਾਂ/ਸੁਪਰਵਾਈਜ਼ਰਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇਹਨਾਂ ਨੂੰ ਸਰਕਾਰੀ ਪੋਰਟਲ 'ਤੇ ਉਪਲਬਧ ਕਰਵਾਇਆ ਜਾਵੇਗਾ।"

ਨਿਵਾਸੀਆਂ ਨੂੰ ਸਫ਼ਾਈ ਅੰਦੋਲਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਦੇ ਨਤੀਜੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਵੀ ਬਰਕਰਾਰ ਰਹਿਣ।

ਸਾਰਾ ਪੰਜਾਬ ਮੁਹਿੰਮ ਨਾਲ ਜੁੜਿਆ: ਮੰਤਰੀਆਂ ਅਤੇ ਵਿਧਾਇਕਾਂ ਨੇ ਸੰਭਾਲੀ ਕਮਾਨ

ਇਸ ਸੂਬਾ ਪੱਧਰੀ ਮੁਹਿੰਮ ਦੌਰਾਨ ਅਨੇਕਾਂ ਸ਼ਹਿਰਾਂ ਵਿੱਚ ਮੰਤਰੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜਿੱਥੇ ਲੋਕ ਨੁਮਾਇੰਦਿਆਂ ਨੇ ਖੁਦ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਜ਼ਮੀਨੀ ਪੱਧਰ 'ਤੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਥਾਪਰ ਚੌਂਕ ਵਿਖੇ ਆਪ ਸਫ਼ਾਈ ਸੇਵਾ ਨਿਭਾ ਕੇ ਮੁਹਿੰਮ ਦੀ ਅਗਵਾਈ ਕੀਤੀ। ਡਾ. ਬਲਬੀਰ ਸਿੰਘ ਨੇ ਸਫ਼ਾਈ ਅਤੇ ਜਨਤਕ ਸਿਹਤ ਵਿਚਕਾਰ ਸਬੰਧਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਗੰਦਗੀ ਅਤੇ ਕੂੜੇ ਦੇ ਢੇਰ ਕਈ ਬੀਮਾਰੀਆਂ ਦੇ ਫੈਲਣ ਦਾ ਕਾਰਨ ਬਣਦੇ ਹਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਨਕੋਦਰ ਚੌਂਕ ਨੇੜੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ, ਜਦਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਨਗਰ ਕੌਂਸਲ ਪ੍ਰਧਾਨ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਮੁਹਿੰਮ ਦੀ ਅਗਵਾਈ ਕੀਤੀ। ਹਰਭਜਨ ਸਿੰਘ ਈਟੀਓ ਨੇ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਸਫ਼ਾਈ ਬਣਾਏ ਰੱਖਣ ਨੂੰ ਸਾਂਝੀ ਨਾਗਰਿਕ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਖੰਨਾ ਨਗਰ ਕੌਂਸਲ ਦਫ਼ਤਰ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦਕਿ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲਟਾਣਾ (ਜ਼ੀਰਕਪੁਰ) ਵਿਖੇ ਨਗਰ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਅਧਿਕਾਰੀਆਂ ਨਾਲ ਮੁਹਿੰਮ ਦਾ ਆਗਾਜ਼ ਕੀਤਾ। ਇਹ ਮੁਹਿੰਮ ਜ਼ੀਰਕਪੁਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਸੰਦੇਸ਼ ਨਾਲ ਅੱਗੇ ਵਧਾਈ ਗਈ।

ਅੰਮ੍ਰਿਤਸਰ ਵਿੱਚ ਵਿਧਾਇਕ ਡਾ. ਅਜੇ ਗੁਪਤਾ ਅਤੇ ਮੇਅਰ ਜਤਿੰਦਰ ਪਾਲ ਸਿੰਘ ਮੋਤੀ ਭਾਟੀਆ ਨੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਫ਼ਤੇਹਗੜ੍ਹ ਸਾਹਿਬ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਨਗਰ ਕੌਂਸਲ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਨੇਤਾਤਵ ਕੀਤਾ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਿੱਚ ਖੰਡਾ ਚੌਂਕ ਤੋਂ ਹਰੀਪੁਰਾ ਹੁੰਦੇ ਹੋਏ ਪੂਨੀਆ ਟਾਵਰ ਤੱਕ ਦੇ ਰੂਟ 'ਤੇ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਭਵਾਨੀਗੜ੍ਹ ਦੇ ਤੂਰ ਪੱਤੀ ਪਾਰਕ ਵਿਖੇ ਵੀ ਮੁਹਿੰਮ ਵਿੱਚ ਸ਼ਾਮਲ ਹੋਏ।

ਮੋਗਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਟੀਆ ਨੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਵਿਧਾਇਕ ਰੂਪਿੰਦਰ ਸਿੰਘ ਹੈਪੀ ਅਤੇ ਐਸਡੀਐਮ ਦੀਪਜੋਤ ਕੌਰ ਨੇ ਬੱਸੀ ਪਠਾਣਾ ਵਿੱਚ ਮੁਹਿੰਮ ਦਾ ਨਿਰੀਖਣ ਕੀਤਾ, ਜਦਕਿ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿੱਚ ਸਫ਼ਾਈ ਕਾਰਜਾਂ ਦੀ ਨਿਗਰਾਨੀ ਕੀਤੀ।

ਅਜਨਾਲਾ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ, ਜਿਸ ਵਿੱਚ ਐਸਡੀਐਮ, ਈਓ ਅਤੇ ਆਪ ਵਲੰਟੀਅਰਾਂ ਨੇ ਭਾਗ ਲਿਆ। ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ ਕੂੜੇ ਦੇ ਢੇਰ ਹਟਾਏ ਗਏ।

ਲੋਕ M-Seva ਐਪ ਰਾਹੀਂ ਕੂੜੇ ਵਾਲੀਆਂ ਥਾਵਾਂ ਦੀ ਰਿਪੋਰਟ ਕਰ ਸਕਦੇ ਹਨ

ਪੰਜਾਬ ਸਰਕਾਰ ਨੇ ‘ਮਿਸ਼ਨ ਕਲੀਨ ਪੰਜਾਬ’ ਵਿੱਚ ਆਮ ਜਨਤਾ ਤੋਂ ਵੀ ਸਰਗਰਮ ਸਹਿਯੋਗ ਮੰਗਿਆ ਹੈ। ਨਾਗਰਿਕ M-Seva ਐਪ ਰਾਹੀਂ ਆਪਣੇ ਇਲਾਕੇ ਦੇ ਕੂੜੇ ਅਤੇ ਗੰਦਗੀ ਵਾਲੀਆਂ ਥਾਵਾਂ ਦੀਆਂ ਤਸਵੀਰਾਂ ਭੇਜ ਸਕਣਗੇ, ਜਿਸ ਨਾਲ ਪ੍ਰਸ਼ਾਸਨ ਸਮੱਸਿਆ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਸਮੇਂ ਸਿਰ ਕਾਰਵਾਈ ਕਰ ਸਕੇਗਾ।

ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਅਤੇ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੇ ਆਲੇ-ਦੁਆਲੇ ਸਫ਼ਾਈ ਬਣਾਏ ਰੱਖਣ ਲਈ ਨਗਰ ਨਿਗਮਾਂ/ਕੌਂਸਲਾਂ ਦਾ ਸਹਿਯੋਗ ਕਰਨ।

‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਮਕਸਦ ਸਿਰਫ਼ 10 ਦਿਨਾਂ ਲਈ ਸ਼ਹਿਰਾਂ ਦੀ ਸਫ਼ਾਈ ਕਰਨਾ ਹੀ ਨਹੀਂ, ਸਗੋਂ ਸ਼ਹਿਰੀ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਪੂਰੇ ਪੰਜਾਬ ਵਿੱਚ ਸਫ਼ਾਈ ਦੇ ਸਭਿਆਚਾਰ ਨੂੰ ਸਦਾ ਲਈ ਵਿਕਸਤ ਕਰਨਾ ਹੈ।

 

Have something to say? Post your comment

 
 
 
 

ਪੰਜਾਬ

ਮੈਂ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਾਂ, ਤੁਸੀਂ ਵੀ ਨਸ਼ੇ ਦੀ ਲਤ ਤੋਂ ਬਾਹਰ ਆ ਸਕਦੇ ਹੋ: ਸੂਰਮਾ ਪੰਕਜ ਮਹਾਜਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਫਰੀਦਕੋਟ ਵਿੱਚ ਮਿਸਲ ਸਤਲੁਜ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ

ਨੇਪਾਲ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ- ਗਿਆਨੀ ਕੁਲਦੀਪ ਸਿੰਘ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਦਿੱਲੀ ਦੇ ਤਿੰਨ ਭਾਜਪਾ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ- ਕੇਵਲ ਸਿੰਘ ਢਿੱਲੋਂ

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ: ਨਾਇਬ ਸਿੰਘ ਸੈਣੀ

ਕਾਂਗਰਸੀ ਹੀ ਰਾਹੁਲ ਗਾਂਧੀ 'ਤੇ ਭਰੋਸਾ ਨਹੀਂ ਕਰਦੇ: ਸ਼ਿਵਰਾਜ ਸਿੰਘ ਚੌਹਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ