ਪੰਜਾਬ

ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 30, 2026 07:17 PM

ਨਵੀਂ ਦਿੱਲੀ - ਕੌਮ ਦੇ ਮਹਾਨ ਪਰਵਾਨੇ ਅਤੇ ਅਣਖ-ਗੈਰਤ ਦੇ ਪ੍ਰਤੀਕ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ, ਜੋ ਹਰ ਦੌਰ ਵਿੱਚ ਜ਼ੁਲਮ, ਜਬਰ ਅਤੇ ਬੇਇਨਸਾਫ਼ੀ ਦੇ ਖ਼ਾਤਮੇ ਲਈ ਜੂਝਣ ਦੀ ਪ੍ਰੇਰਨਾ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਅਤੇ ਰਾਗੀ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖੀ ਸਿਧਾਂਤਾਂ ਅਤੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਕੌਮ ਦੇ ਸੂਰਬੀਰਾਂ ਨੇ ਆਪਣੀਆਂ ਜਾਨਾਂ ਨਿਛਾਵਰ ਕਰਕੇ ਹੰਕਾਰੀ ਸੱਤਾ ਦਾ ਗ਼ਰੂਰ ਚੂਰ-ਚੂਰ ਕੀਤਾ। ਭਾਈ ਦਿਲਾਵਰ ਸਿੰਘ ਜੀ ਦਾ ਮਹਾਨ ਬਲੀਦਾਨ ਸਾਨੂੰ ਇਹ ਅਹਿਸਾਸ ਕਰਵਾਉਂਦਾ ਹੈ ਕਿ ਜ਼ੁਲਮ ਨੂੰ ਸਹਿਣਾ ਸਭ ਤੋਂ ਵੱਡਾ ਗੁਨਾਹ ਹੈ ਅਤੇ ਮਜ਼ਲੂਮ ਦੀ ਰੱਖਿਆ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿਣਾ ਹੀ ਸੱਚੇ ਸਿੱਖ ਦਾ ਪਰਮ ਧਰਮ ਹੈ। ਰਾਗੀ ਸਭਾ ਦੇ ਆਗੂਆਂ ਨੇ ਜ਼ੋਰ ਦੇ ਕੇ ਕਹਾ ਕਿ ਅਜਿਹੇ ਮਹਾਨ ਸ਼ਹੀਦ ਕੌਮ ਦਾ ਅਸਲ ਸਰਮਾਇਆ ਹੁੰਦੇ ਹਨ ਅਤੇ ਸਮੁੱਚੇ ਪੰਥ ਨੂੰ ਦੇਸ਼-ਵਿਦੇਸ਼ ਅੰਦਰ ਵੱਡੇ ਪੱਧਰ 'ਤੇ ਇਕੱਠੇ ਹੋ ਕੇ ਉਨ੍ਹਾਂ ਦੀ ਯਾਦ ਮਨਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਗੌਰਵਮਈ ਇਤਿਹਾਸ ਅਤੇ ਵਿਰਸੇ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਦੌਲਤ ਹੀ ਅੱਜ ਸਿੱਖੀ ਦੀ ਆਨ ਤੇ ਸ਼ਾਨ ਬਰਕਰਾਰ ਹੈ। ਇਸ ਮੌਕੇ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਨਤਮਸਤਕ ਹੁੰਦਿਆਂ ਸਮੁੱਚੀ ਸਿੱਖ ਕੌਮ ਨੂੰ ਜਬਰ-ਜ਼ੁਲਮ ਵਿਰੁੱਧ ਇੱਕਮੁੱਠ ਹੋਣ ਦਾ ਸੱਦਾ ਦਿੱਤਾ ਗਿਆ। ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਸਮੂਹ ਜਥੇਬੰਦੀ ਨੇ ਦ੍ਰਿੜਤਾ ਦਹੁਰਾਉਂਦਿਆਂ ਕਿਹਾ ਕਿ ਉਹ ਕੌਮੀ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਮਤਿ ਸਿਧਾਂਤਾਂ ਦੇ ਪ੍ਰਚਾਰ-ਪਸਾਰ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਬੁਲੰਦ ਰੱਖਣ ਲਈ ਹਮੇਸ਼ਾ ਵਚਨਬੱਧ ਰਹਿਣਗੇ।

Have something to say? Post your comment

 
 
 
 

ਪੰਜਾਬ

ਕਾਂਗਰਸ ਅਤੇ ਸ਼ਿਵ ਸੈਨਾ ਨੇ 'ਸ਼ੁੱਧੀਕਰਨ' ਵਿਵਾਦ 'ਤੇ ਭਾਜਪਾ-ਆਰਐਸਐਸ 'ਤੇ ਹਮਲਾ - ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਦਮਦਮੀ ਟਕਸਾਲ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 'ਡਬਲ ਇੰਜਣ' ਭਾਜਪਾ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ

ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਕਪੂਰਥਲਾ ਜ਼ਿਲ੍ਹੇ ਦੀ ਕਮਾਨ: ਅਜੇਪਾਲ ਸਿੰਘ ਬਰਾੜ

ਭਾਦਸੋਂ ਚੁੰਗੀ ’ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਜੋਸ਼ੋ-ਖਰੋਸ਼ ਨਾਲ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਗੱਲ ਆਖੀ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

ਬੰਗਲੁਰੂ ਵਿਖੇ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਮਝੌਤਾ ਕੀਤਾ ਗਿਆ ਸਹੀਬੱਧ

ਸਫ਼ਾਈ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੋ ਸਕਦੀ: ਹਰਜੋਤ ਸਿੰਘ ਬੈਂਸ

ਮੈਂ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਾਂ, ਤੁਸੀਂ ਵੀ ਨਸ਼ੇ ਦੀ ਲਤ ਤੋਂ ਬਾਹਰ ਆ ਸਕਦੇ ਹੋ: ਸੂਰਮਾ ਪੰਕਜ ਮਹਾਜਨ