ਪੰਜਾਬ

ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਕਪੂਰਥਲਾ ਜ਼ਿਲ੍ਹੇ ਦੀ ਕਮਾਨ: ਅਜੇਪਾਲ ਸਿੰਘ ਬਰਾੜ

ਕੌਮੀ ਮਾਰਗ ਬਿਊਰੋ | August 30, 2026 07:34 PM

ਫਗਵਾੜਾ -ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਰਦਾਰ ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਪਾਰਟੀ ਦਾ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਮਿਸਲ ਸਤਲੁਜ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਕਪੂਰਥਲਾ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦਿੱਤੀ ਦੇਣ ਲਈ ਮਹਤਵਪੂਰਨ ਸਾਬਤ ਹੋਵੇਗੀ।

ਇੱਕ ਸੰਦੇਸ਼ ਵਿੱਚ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਆਸ ਪ੍ਰਗਟਾਈ ਕਿ ਸਰਦਾਰ ਹਰਪ੍ਰੀਤ ਸਿੰਘ ਆਪਣੀ ਮਿਹਨਤ, ਲਗਨ ਅਤੇ ਸਮਰੱਥਾ ਨਾਲ ਕਪੂਰਥਲਾ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦੀ ਸੋਚ, ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੀ ਜ਼ਿਲ੍ਹਾ ਟੀਮ ਵਡਮੁੱਲਾ ਯੋਗਦਾਨ ਪਾਵੇਗੀ।

ਇਸ ਮੌਕੇ ਸਰਦਾਰ ਹਰਪ੍ਰੀਤ ਸਿੰਘ ਨੇ ਪਾਰਟੀ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਅਤੇ ਮਿਸਲ ਸਤਲੁਜ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਮਿਹਨਤ ਕੀਤੀ ਜਾਵੇਗੀ।

ਇਸ ਮੌਕੇ ਤੇ ਸਰਦਾਰ ਜਗਬੀਰ ਸਿੰਘ ਪ੍ਰਧਾਨ ਐਸ ਸੀ ਵਿੰਗ ਮਿਸਲ ਸਤਲੁਜ ਵੱਲੋਂ ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਪਾਰਟੀ ਦੇ ਵੱਲੋਂ ਮਿਸਲ ਸਤਲੁਜ ਦਾ ਸਿਰੌਪਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ
, ਦੁਆਬਾ ਜ਼ੋਨ ਦੇ ਪ੍ਰਧਾਨ ਸਰਦਾਰ ਤੇਜਵਿੰਦਰ ਸਿੰਘ ਤੇਜੀ ਮਾਂਗੜ ਅਤੇ ਨਕੋਦਰ ਤੋਂ ਹਲਕਾ ਇੰਚਾਰਜ ਸਰਦਾਰ ਦਵਿੰਦਰ ਸਿੰਘ ਸੰਘੋਵਾਲ, ਪ੍ਰਧਾਨ ਜਲੰਧਰ ਜ਼ਿਲ੍ਹਾ , ਯੂਥ ਵਿੰਗ ਨਾਲ ਸਬੰਧਤ ਸਰਦਾਰ ਮਨਪ੍ਰੀਤ ਸਿੰਘ ਸਰਕਲ ਬਿਲਗਾ , ਸੁਨੀਲ ਔਜਲਾ ਨੂੰ ਜਲੰਧਰ ਜ਼ਿਲ੍ਹਾ ਯੂਥ ਪ੍ਰਧਾਨ , ਦਵਿੰਦਰ ਕੁਮਾਰ, ਗਗਨਦੀਪ, ਭਾਰਤਪੁਰੀ, ਹਰਪ੍ਰੀਤ ਸਿੰਘ ਘੁੰਮਣ, ਵਿਸ਼ਾਲਪੁਰੀ, ਰਿਤਕ ਕੁਮਾਰ, ਨਰਿੰਦਰ ਸਿੰਘ ਮਾਨ, ਮਨਪ੍ਰੀਤ ਸਿੰਘ, ਦਿਲਾਵਰ ਸਿੰਘ, ਸੌਰਵ ਸ਼ਰਮਾ ਅਤੇ ਦਿਲਬਾਗ ਸਿੰਘ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਕਾਂਗਰਸ ਅਤੇ ਸ਼ਿਵ ਸੈਨਾ ਨੇ 'ਸ਼ੁੱਧੀਕਰਨ' ਵਿਵਾਦ 'ਤੇ ਭਾਜਪਾ-ਆਰਐਸਐਸ 'ਤੇ ਹਮਲਾ - ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਦਮਦਮੀ ਟਕਸਾਲ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 'ਡਬਲ ਇੰਜਣ' ਭਾਜਪਾ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ

ਭਾਦਸੋਂ ਚੁੰਗੀ ’ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਜੋਸ਼ੋ-ਖਰੋਸ਼ ਨਾਲ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਗੱਲ ਆਖੀ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ

ਬੰਗਲੁਰੂ ਵਿਖੇ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਮਝੌਤਾ ਕੀਤਾ ਗਿਆ ਸਹੀਬੱਧ

ਸਫ਼ਾਈ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੋ ਸਕਦੀ: ਹਰਜੋਤ ਸਿੰਘ ਬੈਂਸ

ਮੈਂ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਾਂ, ਤੁਸੀਂ ਵੀ ਨਸ਼ੇ ਦੀ ਲਤ ਤੋਂ ਬਾਹਰ ਆ ਸਕਦੇ ਹੋ: ਸੂਰਮਾ ਪੰਕਜ ਮਹਾਜਨ