ਪੰਜਾਬ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 'ਡਬਲ ਇੰਜਣ' ਭਾਜਪਾ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | August 30, 2026 07:38 PM


ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ "ਮਨ ਕੀ ਬਾਤ" ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ ਜ਼ਿਲੇ ਦੇ ਹਲਕੇ ਖਰੜ ਦੇ ਪਿੰਡ ਝੰਜੇੜੀ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇਹ ਸਮਾਗਮ ਸੁਣਿਆ।
ਇਸ ਉਪਰੰਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਮਨ ਕੀ ਬਾਤ' ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਰਾਸ਼ਟਰ ਨਿਰਮਾਣ, ਜਨਤਕ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਵਾਸੀਆਂ ਨੂੰ ਜਲ ਸੰਭਾਲ, ਸਵੱਛਤਾ, ਵਾਤਾਵਰਣ ਸੰਭਾਲ, ਮਹਿਲਾ ਸਸ਼ਕਤੀਕਰਨ, ਆਤਮਨਿਰਭਰ ਭਾਰਤ, ਸਥਾਨਕ ਉਤਪਾਦਾਂ ਦੀ ਵਰਤੋਂ, ਵਿਗਿਆਨ ਅਤੇ ਇਨੋਵੇਸ਼ਨ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਵਿਸ਼ਿਆਂ 'ਤੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੇ ਵਿਚਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੇ ਹਨ।
ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਮੁੱਦੇ ਨੂੰ ਉਭਾਰਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਉਪਰ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਅਨੁਸਾਰ 'ਨਸ਼ਾ-ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ' ਮੁਹਿੰਮ ਦਾ ਸਾਥ ਦੇ ਕੇ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਇਸ ਨਸ਼ਾ ਮੁਕਤ ਮੁਹਿੰਮ ਦੀ ਸਭ ਤੋਂ ਵਧੇਰੇ ਲੋੜ ਪੰਜਾਬ ਨੂੰ ਹੈ, ਕਿਉਂਕਿ ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿੱਚ ਡੁੱਬ ਚੁੱਕਿਆ ਹੈ। ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ੇ ਕੀ ਗੁਣਾ ਵਧ ਗਿਆ ਹੈ। ਉਹਨਾਂ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਬਲ ਇੰਜਣ ਦੀ ਭਾਜਪਾ ਸਰਕਾਰ ਦੀ ਲੋੜ ਹੈ ਅਤੇ ਇਹ ਸਮਾਜਿਕ ਅਲਾਮਤ ਦਾ ਖਾਤਮਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿੱਚ ਮਹਿਲਾ ਸਸ਼ਕਤੀਕਰਨ, ਕਿਸਾਨੀ, ਖੇਤੀ ਅਤੇ ਗਰੀਬ ਤਬਕੇ ਦੇ ਅਹਿਮ ਮੁੱਦੇ ਉਠਾਏ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਸਭਕਾ ਸਾਥ ਸਭਕਾ ਵਿਕਾਸ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਵੀ ਹਾਜ਼ਰ ਸਨ।
ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।

Have something to say? Post your comment

 
 
 
 

ਪੰਜਾਬ

ਕਾਂਗਰਸ ਅਤੇ ਸ਼ਿਵ ਸੈਨਾ ਨੇ 'ਸ਼ੁੱਧੀਕਰਨ' ਵਿਵਾਦ 'ਤੇ ਭਾਜਪਾ-ਆਰਐਸਐਸ 'ਤੇ ਹਮਲਾ - ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਦਮਦਮੀ ਟਕਸਾਲ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ

ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਕਪੂਰਥਲਾ ਜ਼ਿਲ੍ਹੇ ਦੀ ਕਮਾਨ: ਅਜੇਪਾਲ ਸਿੰਘ ਬਰਾੜ

ਭਾਦਸੋਂ ਚੁੰਗੀ ’ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਜੋਸ਼ੋ-ਖਰੋਸ਼ ਨਾਲ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਗੱਲ ਆਖੀ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ

ਬੰਗਲੁਰੂ ਵਿਖੇ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਮਝੌਤਾ ਕੀਤਾ ਗਿਆ ਸਹੀਬੱਧ

ਸਫ਼ਾਈ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੋ ਸਕਦੀ: ਹਰਜੋਤ ਸਿੰਘ ਬੈਂਸ

ਮੈਂ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਾਂ, ਤੁਸੀਂ ਵੀ ਨਸ਼ੇ ਦੀ ਲਤ ਤੋਂ ਬਾਹਰ ਆ ਸਕਦੇ ਹੋ: ਸੂਰਮਾ ਪੰਕਜ ਮਹਾਜਨ