ਅੰਮ੍ਰਿਤਸਰ - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਦਮਦਮੀ ਟਕਸਾਲ ਵੱਲੋਂ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ । ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਸੁਲਤਾਨਵਿੰਡ ਵਿਖੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਏ ਇਹਨਾਂ ਵਿਸ਼ਾਲ ਗੁਰਮਤ ਸਮਾਗਮਾਂ ਵਿੱਚ ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਗਿਆਨੀ ਤੇਜਵੀਰ ਸਿੰਘ ਖਾਲਸਾ ਦਮਦਮੀ ਟਕਸਾਲ ਸ੍ਰੀ ਅਕਾਲ ਤਖਤ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਪੰਜ ਪਿਆਰਿਆਂ ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਅਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਤੇਜਬੀਰ ਸਿੰਘ ਖਾਲਸਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜੀ ਨਸ਼ਿਆਂ ਅਤੇ ਧਰਮ ਪਰਿਵਰਤਨ ਕਾਰਨ ਕੁਰਾਹੇ ਪੈ ਗਈ ਹੈ । ਪਤਿਤਪੁਣੇ ਦੀ ਹਨੇਰੀ ਝੁਲ ਰਹੀ ਹੈ। ਨੌਜਵਾਨ ਪੀੜੀ ਨੂੰ ਮੁੜ ਲੀਹਾਂ ਤੇ ਲਿਆਉਣ ਵਾਸਤੇ ਅੰਮ੍ਰਿਤ ਸੰਚਾਰ ਸਮਾਗਮ ਬੇਹਦ ਜਰੂਰੀ ਹਨ। ਉਹਨਾਂ ਕਿਹਾ ਕਿ ਅਸੀਂ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਹਰ ਇੱਕ ਪ੍ਰਾਣੀ ਨੂੰ ਗੁਰੂ ਨਾਲ ਜੋੜਨ ਲਈ ਯਤਨ ਕਰਦੇ ਰਹਾਂਗੇ । ਉਹਨਾਂ ਕਿਹਾ ਕਿ ਅੱਜ ਇਹ ਦੇਖ ਕੇ ਬੜੀ ਖੁਸ਼ੀ ਹੁੰਦੀ ਹੈ ਕਿ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਦਮਦਮੀ ਟਕਸਾਲ ਵੱਲੋਂ ਕਰਾਈ ਜਾ ਰਹੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਅਤੇ ਰਾਜਸਥਾਨ ਦੇ ਨਾਲ ਨਾਲ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਵੀ ਅੰਮ੍ਰਿਤ ਦੀ ਦਾਤ ਲੈਣ ਲਈ ਹਾਜ਼ਰੀ ਭਰ ਰਹੀਆਂ ਹਨ।ਗਿਆਨੀ ਤੇਜਵੀਰ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਅੰਮ੍ਰਿਤ ਸੰਚਾਰ ਸਮਾਗਮ ਨਿਰੰਤਰ ਜਾਰੀ ਰਹਿਣਗੇ ਅਤੇ ਪਿੰਡ ਪਿੰਡ ਨਗਰ ਨਗਰ ਜਾ ਕੇ ਗੁਰੂ ਕੀ ਬਾਣੀ ਦਾ ਪ੍ਰਚਾਰ ਕਰਦਿਆਂ ਹੋਇਆਂ ਅਸੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਲਈ ਪ੍ਰੇਰਿਤ ਕਰਦੇ ਰਹਾਂਗੇ। ਓਹਨਾ ਅੰਮ੍ਰਿਤ ਛਕਣ ਵਾਲੇ ਸਾਰੇ ਪ੍ਰਾਣੀਆਂ ਨੂੰ ਵਧਾਈ ਦਿੰਦੇ ਹੋਏ ਪੰਜ ਪਿਆਰੇ ਸਿੰਘਾਂ ਵਲੋਂ ਦਰਸਾਈ ਰਹਿਤ ਮਰਯਾਦਾ। ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।