ਪੰਜਾਬ

ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਕੌਮੀ ਜਜ਼ਬੇ ਨੂੰ ਪ੍ਰਣਾਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 31, 2026 07:28 PM

ਨਵੀਂ ਦਿੱਲੀ - ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦੇਸ਼-ਵਿਦੇਸ਼ ਦੇ ਵੱਖ-ਵੱਖ ਅਸਥਾਨਾਂ ’ਤੇ ਸ਼ਹੀਦੀ ਸਮਾਗਮ ਉਲੀਕਣ ਵਾਲੇ ਜੁਝਾਰੂ ਪ੍ਰਬੰਧਕਾਂ ਅਤੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸੀਸ ਝੁਕਾਉਣ ਵਾਲੀਆਂ ਸਮੂਹ ਸੰਗਤਾਂ ਦਾ ਜਰਮਨੀ ਦੀਆਂ ਸਮੂਹ ਪੰਥਕ ਜੱਥੇਬੰਦੀਆਂ ਵੱਲੋਂ ਤਹਿ ਦਿਲੋਂ  ਫ਼ਤਿਹ ਬੁਲਾਈ ਜਾਂਦੀ ਹੈ! ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਰਮਨੀ ਦੀਆਂ ਪੰਥਕ ਜੱਥੇਬੰਦੀਆਂ ਦੇ ਸਮੂਹ ਬੁਲਾਰਿਆਂ ਨੇ ਸਾਂਝੇ ਤੌਰ ਤੇ ਕਿਹਾ ਸ਼ਹੀਦਾਂ ਦੀ ਯਾਦ ਕੋਈ ਇੱਕ ਦਿਨ ਦੀ ਮਹਿਜ਼ ਰਸਮ ਨਹੀਂ, ਇਹ ਤਾਂ ਸਾਡੀਆਂ ਰਗਾਂ ਵਿੱਚ ਵਗਦੇ ਅਣਖੀਲੇ ਲਹੂ, ਸਿਦਕ, ਕੁਰਬਾਨੀ ਅਤੇ ਕੌਮੀ ਸੋਚ ਦੀ ਉਹ ਮਿਸਾਲ ਹੈ ਜਿਸ ਨੂੰ ਅਗਲੀ ਪੀੜ੍ਹੀ ਦੇ ਸੀਨੇ ਵਿੱਚ ਬਾਲ਼ ਕੇ ਰੱਖਣਾ ਸਾਡਾ ਇਤਿਹਾਸਕ ਫ਼ਰਜ਼ ਹੈ। ਸਾਡੇ ਅਮਰ ਸ਼ਹੀਦ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਅਤੇ ਬਜ਼ੁਰਗਾਂ ਦੇ ਪਵਿੱਤਰ ਲਹੂ ਨਾਲ ਲਿਖੇ ਗਏ ਅਣਖੀਲੇ ਇਤਿਹਾਸ ਦੀ ਅਸਲ ਤਸਵੀਰ ਨੂੰ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਅੱਜ ਦੀ ਸਭ ਤੋਂ ਵੱਡੀ ਲੋੜ ਹੈ। 
ਸ਼ਹੀਦਾਂ ਦੀ ਯਾਦ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖਦਿਆਂ, ਉਨ੍ਹਾਂ ਦੇ ਅਸੂਲਾਂ, ਅਟੱਲ ਇਰਾਦਿਆਂ ਅਤੇ ਅਜ਼ੀਮ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਪੰਥਕ ਚੜ੍ਹਦੀ ਕਲਾ, ਹੱਕ-ਸੱਚ ਅਤੇ ਕੌਮੀ ਆਜ਼ਾਦੀ ਦੀ ਆਵਾਜ਼ ਨੂੰ ਹੋਰ ਪ੍ਰਚੰਡ ਕਰੀਏ—ਇਹੀ ਸਾਡੇ ਮਹਾਨ ਸ਼ਹੀਦਾਂ ਨੂੰ ਸੱਚੀ ਅਤੇ ਸੱਚੇ ਦਿਲੋਂ ਸਰਧਾਂਜਲੀ ਹੋਵੇਗੀ। ਇਸ ਮੌਕੇ ਜਰਮਨੀ ਦੀਆਂ ਪ੍ਰਮੁੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਵਿੱਚ ਬੱਬਰ ਖ਼ਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ, ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਦੇ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ ਅੰਗਰੇਜ਼ ਸਿੰਘ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੁਖਵਿੰਦਰ ਸਿੰਘ ਕਲੋਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਭਾਈ ਰਾਜਵਿੰਦਰ ਸਿੰਘ ਰਾਜੂ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਿਜਦਾ ਕਰਨਾ ਸਾਡੀ ਪੰਥਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿੱਖ ਇਤਿਹਾਸ ਦੀ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ।

Have something to say? Post your comment

 
 
 
 

ਪੰਜਾਬ

ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ-8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਪੰਜਾਬ ਵਿੱਚ ਭਾਜਪਾ ਆਪਣੇ ਦਮ ’ਤੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਡਾ. ਸਤੀਸ਼ ਪੂਨੀਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਦਾ ਆਸ਼ੀਰਵਾਦ ਲਿਆ

ਕਾਂਗਰਸ ਅਤੇ ਸ਼ਿਵ ਸੈਨਾ ਨੇ 'ਸ਼ੁੱਧੀਕਰਨ' ਵਿਵਾਦ 'ਤੇ ਭਾਜਪਾ-ਆਰਐਸਐਸ 'ਤੇ ਹਮਲਾ - ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਦਮਦਮੀ ਟਕਸਾਲ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ