ਪੰਜਾਬ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 31, 2026 07:40 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨੇਪਾਲ ਵਿਚ ਆਏ ਭਿਆਨਕ ਹੜਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਅੱਜ ਨੇਪਾਲ ਪੁੱਜ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਸੀ।

ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿੱਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਸ. ਅਜਾਦ ਦੀਪ ਸਿੰਘ ਸ਼ਾਮਲ ਹਨ। ਨੇਪਾਲ ਵਿਚ ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵੱਲੋਂ ਸ. ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋਂ ਸ. ਅਮਰਜੀਤ ਸਿੰਘ ਵੀ ਮੌਜੂਦ ਰਹੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਤਾਂ ਜੋ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ।

Have something to say? Post your comment

 
 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਬਾਰੇ ਪੁਸਤਕ ਦਾ ਵਿਮੋਚਨ

ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ-8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਪੰਜਾਬ ਵਿੱਚ ਭਾਜਪਾ ਆਪਣੇ ਦਮ ’ਤੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਡਾ. ਸਤੀਸ਼ ਪੂਨੀਆ

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਕੌਮੀ ਜਜ਼ਬੇ ਨੂੰ ਪ੍ਰਣਾਮ

ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਦਾ ਆਸ਼ੀਰਵਾਦ ਲਿਆ