ਪੰਜਾਬ

ਅਕਾਲੀ ਦਲ ਵਾਰਸ ਪੰਜਾਬ ਵੱਲੋਂ ਟੈਕਸੀ ਯੂਨੀਅਨ ਦੇ ਹੱਕੀ ਸੰਘਰਸ਼ ਨੂੰ ਪੂਰਨ ਸਮਰਥਨ

ਕੌਮੀ ਮਾਰਗ ਬਿਊਰੋ | September 01, 2026 07:32 PM



ਚੰਡੀਗੜ੍ਹ - ਪੰਜਾਬ ਟੈਕਸੀ ਯੂਨੀਅਨ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-25 ਰੈਲੀ ਗਰਾਊਂਡ ਵਿੱਚ ਲਗਾਏ ਗਏ ਧਰਨੇ ਅਤੇ ਭੁੱਖ ਹੜਤਾਲ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ। ਇਸੇ ਤਹਿਤ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਟੈਕਸੀ ਯੂਨੀਅਨ ਦੇ ਆਗੂਆਂ ਤੇ ਚਾਲਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦਿੱਤਾ।ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਗਮਾਨ ਅਤੇ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਟੈਕਸੀ ਚਾਲਕ ਆਪਣੀ ਮਿਹਨਤ ਨਾਲ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਨਿਰਧਾਰਤ ਟੈਕਸ, ਪਰਮਿਟ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਦੇ ਹਨ। ਇਸ ਦੇ ਬਾਵਜੂਦ ਆਨਲਾਈਨ ਟੈਕਸੀ ਐਪਸ ਵੱਲੋਂ ਸਰਕਾਰ ਦੇ ਨਿਰਧਾਰਤ ਰੇਟਾਂ ਤੋਂ ਘੱਟ ਕਿਰਾਏ ’ਤੇ ਸੇਵਾਵਾਂ ਦੇਣ ਕਾਰਨ ਟੈਕਸੀ ਚਾਲਕਾਂ ਦੇ ਰੁਜ਼ਗਾਰ ਅਤੇ ਆਮਦਨ ’ਤੇ ਵੱਡਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਟੈਕਸੀ ਯੂਨੀਅਨ ਵੱਲੋਂ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ ਚਾਲਕ ਭੁੱਖ ਹੜਤਾਲ ਤੱਕ ਕਰਨ ਲਈ ਮਜਬੂਰ ਹਨ, ਪਰ ਸਰਕਾਰ ਵੱਲੋਂ ਇਸ ਗੰਭੀਰ ਮਸਲੇ ਦਾ ਢੁੱਕਵਾਂ ਹੱਲ ਨਾ ਕੱਢਣਾ ਬੇਹੱਦ ਚਿੰਤਾਜਨਕ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਨੇ ਸਰਕਾਰ ਤੋਂ ਮੰਗ ਕੀਤੀ ਕਿ ਟੈਕਸੀ ਚਾਲਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ, ਸਰਕਾਰ ਵੱਲੋਂ ਤੈਅ ਕੀਤੇ ਟੈਕਸੀ ਰੇਟਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਗੈਰ-ਬਰਾਬਰ ਮੁਕਾਬਲੇ ਕਾਰਨ ਪ੍ਰਭਾਵਿਤ ਹੋ ਰਹੇ ਟੈਕਸੀ ਚਾਲਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ। ਭਾਈ ਸੁਖਵਿੰਦਰ ਸਿੰਘ ਅਗਮਾਨ ਅਤੇ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਟੈਕਸੀ ਯੂਨੀਅਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਨ੍ਹਾਂ ਦੇ ਹੱਕੀ ਸੰਘਰਸ਼ ਨੂੰ ਹਰ ਪੱਧਰ ’ਤੇ ਆਪਣਾ ਸਮਰਥਨ ਜਾਰੀ ਰੱਖੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਟੈਕਸੀ ਚਾਲਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਕਰੇ ਅਤੇ ਮਸਲੇ ਦਾ ਸਥਾਈ ਹੱਲ ਕੱਢੇ, ਤਾਂ ਜੋ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਣ ਤੋਂ ਬਚ ਸਕੇ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰ

ਬਿਨਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ ਦੇ 70 ਹਜ਼ਾਰ ਤੋਂ ਵੀ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਹੈ ਰੋਜ਼ਗਾਰ : ਕੁਲਵੰਤ ਸਿੰਘ

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਬਾਰੇ ਪੁਸਤਕ ਦਾ ਵਿਮੋਚਨ

ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ-8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਪੰਜਾਬ ਵਿੱਚ ਭਾਜਪਾ ਆਪਣੇ ਦਮ ’ਤੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਡਾ. ਸਤੀਸ਼ ਪੂਨੀਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ