BREAKING NEWS
ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਨੈਸ਼ਨਲ

ਰਿੱਚਮੰਡ ਹਿੱਲ ’ਚ ਭਾਈ ਦਿਲਾਵਰ ਸਿੰਘ ਬੱਬਰ ਸਮੇਤ ਕੌਮੀ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 02, 2026 07:22 PM

ਨਵੀਂ ਦਿੱਲੀ- ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੋਸਾਇਟੀ, ਰਿੱਚਮੰਡ ਹਿੱਲ, ਨਿਊਯਾਰਕ ਵਿਖੇ ਪੰਥ ਦੇ ਮਹਾਨ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਸ਼ਹੀਦ ਭਾਈ ਅਨੋਖ ਸਿੰਘ ਬੱਬਰ, ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ, ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾਵਾਚਕਾਂ ਅਤੇ ਬੁਲਾਰਿਆਂ ਨੇ ਸ਼ਹੀਦਾਂ ਦੇ ਸੰਘਰਸ਼ਮਈ ਜੀਵਨ, ਕੌਮ ਪ੍ਰਤੀ ਸਮਰਪਣ ਅਤੇ ਕੁਰਬਾਨੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਕੈਨੇਡਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਅਮਰੀਕ ਸਿੰਘ ਸੁਨਾਮ ਨੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਪੰਥਕ ਸੰਘਰਸ਼ ਦੇ ਵੱਖ-ਵੱਖ ਪੱਖਾਂ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਇਸ ਦੌਰਾਨ ਢਾਡੀ ਜਥਿਆਂ ਨੇ ਜੋਸ਼ੀਲੀਆਂ ਢਾਡੀ ਵਾਰਾਂ ਅਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਰਾਹੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਦੀਆਂ ਗਾਥਾਵਾਂ ਸੰਗਤਾਂ ਸਾਹਮਣੇ ਪੇਸ਼ ਕੀਤੀਆਂ। ਸਮਾਗਮ ਦੌਰਾਨ  ਸਿੱਖ ਕੌਮ ਦੀ ਆਜ਼ਾਦ ਸਿਆਸੀ ਹੋਂਦ ਦੀ ਤਾਂਘ ਨੂੰ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੇ ਹੱਕਾਂ, ਪਛਾਣ ਅਤੇ ਆਪਣੇ ਭਵਿੱਖ ਬਾਰੇ ਫ਼ੈਸਲਾ ਕਰਨ ਦੀ ਤਾਂਘ ਨਾਲ ਜੁੜੀਆਂ ਹੋਈਆਂ ਹਨ। ਖ਼ਾਲਿਸਤਾਨ ਸਿੱਖ ਕੌਮ ਲਈ ਸਿਰਫ਼ ਇੱਕ ਭੂਗੋਲਿਕ ਸੰਕਲਪ ਨਹੀਂ, ਸਗੋਂ ਆਪਣੀ ਪਛਾਣ, ਸਵੈ-ਨਿਰਣੇ ਅਤੇ ਸਿਆਸੀ ਹੱਕਾਂ ਨਾਲ ਜੁੜੀ ਇੱਕ ਵਿਚਾਰਧਾਰਕ ਮੰਗ ਵਜੋਂ ਪੇਸ਼ ਕੀਤਾ ਗਿਆ।  ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੋਸਾਇਟੀ, ਰਿੱਚਮੰਡ ਹਿੱਲ ਦੀ ਮੈਨੇਜਮੈਂਟ, ਸਮੂਹ ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੌਮ ਦਾ ਅਮੁੱਲਾ ਸਰਮਾਇਆ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਯਾਦ ਅਤੇ ਸੰਘਰਸ਼ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। 

Have something to say? Post your comment

 
 
 
 

ਨੈਸ਼ਨਲ

ਪੈਰਿਸ ਵਿੱਚ ਵੀ ਮਨਾਈ ਗਈ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਬਰਸੀ ਪੰਥਕ ਅਤੇ ਕੌਮੀ ਏਕਤਾ ਦਾ ਦਿੱਤਾ ਗਿਆ ਸੱਦਾ

ਗੁਰੂ ਸਾਹਿਬਾਨ ਖ਼ਿਲਾਫ਼ ਭੱਦੀ ਭਾਸ਼ਾ ਵਰਤਣ ਵਾਲੇ ਚੇਤਨ ਸ਼ਰਮਾ ਨੂੰ ਕੋਰਟ ਦਾ ਝਟਕਾ, ਅਗਾਊਂ ਜ਼ਮਾਨਤ ਖ਼ਾਰਜ, ਗ੍ਰਿਫ਼ਤਾਰੀ ਲਈ ਕਾਨੂੰਨੀ ਸ਼ਿਕੰਜਾ ਕੱਸਣ ਦੀ ਤਿਆਰੀ: ਐਡਵੋਕੇਟ ਸਾਹਨੀ

ਰਾਹੁਲ ਗਾਂਧੀ ਨੇ ਭਾਜਪਾ ਤੇ ਚੋਣ ਕਮਿਸ਼ਨ 'ਤੇ ਹਮਲਾ ਬੋਲਿਆ, ਕਿਹਾ 'ਵੋਟ ਚੋਰੀ' ਨਾਲ ਲੋਕਤੰਤਰ ਦਾ ਹੋ ਰਿਹਾ ਨੁਕਸਾਨ

ਦੇਸ਼ ਵਿੱਚ ਹੁਣ ਪਰਾਲੀ ਸਾੜਨ ਦੀ ਸਮੱਸਿਆ ਹੋ ਰਹੀ ਹੈ ਖਤਮ, ਪਰਾਲੀ ਤੋਂ ਈਥਾਨੌਲ ਅਤੇ ਬਾਇਓ-ਸੀਐਨਜੀ ਬਣ ਰਹੀ ਹੈ: ਗਡਕਰੀ

ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ

ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼.? ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ

ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ? ਬੀਬੀ ਰਣਜੀਤ ਕੌਰ

ਰਾਹੁਲ ਗਾਂਧੀ ਖਿਲਾਫ ਐਫਆਈਆਰ 'ਤੇ ਮੱਧ ਪ੍ਰਦੇਸ਼ ਕਾਂਗਰਸ ਭੜਕੀ ਕਿਹਾ- ਸ਼ੁੱਧੀਕਰਨ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ

ਪੰਜਾਬ ਯੂਨੀਵਰਸਿਟੀ ਚੋਣਾਂ ਨੇ ਦਿੱਤਾ ਵੱਡਾ ਸਿਆਸੀ ਸੰਕੇਤ, ਸੈਥ ਦੀ ਹਾਰ ਨੂੰ ਸਰਨਾ ਨੇ ‘ਜਨ-ਜ਼ੈੱਡ ਦਾ ਫਤਵਾ’ ਦੱਸਿਆ

ਕੇਜਰੀਵਾਲ ਵਲੋਂ ਵਕੀਲਾਂ ਨਾਲ ਕੀਤੇ ਵਾਇਦੇ ਵਫ਼ਾ ਨਾ ਹੋਣ 'ਤੇ ਅਕਾਲੀ ਦਲ ਹੋਇਆ ਹਮਲਾਵਰ