BREAKING NEWS
ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਨੈਸ਼ਨਲ

ਗੁਰੂ ਸਾਹਿਬਾਨ ਖ਼ਿਲਾਫ਼ ਭੱਦੀ ਭਾਸ਼ਾ ਵਰਤਣ ਵਾਲੇ ਚੇਤਨ ਸ਼ਰਮਾ ਨੂੰ ਕੋਰਟ ਦਾ ਝਟਕਾ, ਅਗਾਊਂ ਜ਼ਮਾਨਤ ਖ਼ਾਰਜ, ਗ੍ਰਿਫ਼ਤਾਰੀ ਲਈ ਕਾਨੂੰਨੀ ਸ਼ਿਕੰਜਾ ਕੱਸਣ ਦੀ ਤਿਆਰੀ: ਐਡਵੋਕੇਟ ਸਾਹਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 02, 2026 07:24 PM

ਨਵੀਂ ਦਿੱਲੀ - ਗੁਰੂ ਸਾਹਿਬਾਨ ਬਾਰੇ ਕਥਿਤ ਤੌਰ ’ਤੇ ਭੱਦੀ ਅਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਲੁਧਿਆਣਾ ਸਦਰ ਥਾਣੇ ਵਿੱਚ ਜੁਲਾਈ ਮਹੀਨੇ ਦਰਜ ਹੋਏ ਮਾਮਲੇ ’ਚ ਨਾਮਜ਼ਦ ਚੇਤਨ ਸ਼ਰਮਾ ਨੂੰ ਵੱਡਾ ਝਟਕਾ ਲੱਗਾ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਘਰੋਂ ਫਰਾਰ ਹੋਏ ਚੇਤਨ ਸ਼ਰਮਾ ਵੱਲੋਂ ਲੁਧਿਆਣਾ ਸੈਸ਼ਨ ਕੋਰਟ ਵਿੱਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਅਦਾਲਤ ਨੇ 1 ਸਤੰਬਰ ਨੂੰ ਖਾਰਜ ਕਰ ਦਿੱਤਾ। ਸਿੱਖ ਲੀਗਲ ਵਿੰਗ ਪੰਜਾਬ ਦੇ ਚੇਅਰਮੈਨ ਅਤੇ ਪੰਥਕ ਵਕੀਲ ਐਡਵੋਕੇਟ ਗੁਰਜਿੰਦਰ ਸਿੰਘ ਸਾਹਨੀ ਵੱਲੋਂ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ ਗਿਆ। ਅਦਾਲਤ ਵਿੱਚ ਬਹਿਸ ਕਰਦਿਆਂ ਐਡਵੋਕੇਟ ਸਾਹਨੀ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਚੇਤਨ ਸ਼ਰਮਾ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ, ਤਾਂ ਜੋ ਮਾਮਲੇ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਹੋਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਅਨੁਸਾਰ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਜਾਣਬੁੱਝ ਕੇ ਵਰਤ ਕੇ ਦੋ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰਨ ਅਤੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੇ ਅਗਾਊਂ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ। ਓਨ੍ਹਾ ਦਸਿਆ ਕਿ ਕੋਰਟ ਵੱਲੋਂ ਪਹਿਲਾਂ 31 ਅਗਸਤ ਅਤੇ ਫਿਰ 1 ਸਤੰਬਰ ਨੂੰ ਫੈਸਲੇ ਲਈ ਤਾਰੀਖ਼ ਦਿੱਤੀ ਗਈ। 1 ਸਤੰਬਰ ਨੂੰ ਅਦਾਲਤ ਨੇ ਚੇਤਨ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਐਡਵੋਕੇਟ ਸਾਹਨੀ ਨੇ ਕਿਹਾ ਕਿ ਹੁਣ ਪੁਲਿਸ ’ਤੇ ਦਬਾਅ ਬਣਾਇਆ ਜਾਵੇਗਾ ਕਿ ਚੇਤਨ ਸ਼ਰਮਾ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਚੇਤਨ ਸ਼ਰਮਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਜ਼ਮਾਨਤ ਲਈ ਪਹੁੰਚ ਕੀਤੀ ਜਾਂਦੀ ਹੈ ਤਾਂ ਉੱਥੇ ਵੀ ਇਸਦਾ ਕਾਨੂੰਨੀ ਤੌਰ ’ਤੇ ਸਖ਼ਤ ਵਿਰੋਧ ਕੀਤਾ ਜਾਵੇਗਾ। ਐਡਵੋਕੇਟ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਸਿੱਖ ਧਰਮ, ਗੁਰੂ ਸਾਹਿਬਾਨ ਅਤੇ ਸਿੱਖ ਭਾਵਨਾਵਾਂ ਬਾਰੇ ਇਤਰਾਜ਼ਯੋਗ ਜਾਂ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਲਈ ਸ਼ਿਕਾਇਤਾਂ ਦਰਜ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਧਰਮ ਬਾਰੇ ਭੱਦੀ ਭਾਸ਼ਾ ਵਰਤਣ ਵਾਲਿਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਲਈ ਕਾਨੂੰਨੀ ਲੜਾਈ ਜਾਰੀ ਰੱਖੀ ਜਾਵੇਗੀ।

Have something to say? Post your comment

 
 
 
 

ਨੈਸ਼ਨਲ

ਪੈਰਿਸ ਵਿੱਚ ਵੀ ਮਨਾਈ ਗਈ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਬਰਸੀ ਪੰਥਕ ਅਤੇ ਕੌਮੀ ਏਕਤਾ ਦਾ ਦਿੱਤਾ ਗਿਆ ਸੱਦਾ

ਰਿੱਚਮੰਡ ਹਿੱਲ ’ਚ ਭਾਈ ਦਿਲਾਵਰ ਸਿੰਘ ਬੱਬਰ ਸਮੇਤ ਕੌਮੀ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

ਰਾਹੁਲ ਗਾਂਧੀ ਨੇ ਭਾਜਪਾ ਤੇ ਚੋਣ ਕਮਿਸ਼ਨ 'ਤੇ ਹਮਲਾ ਬੋਲਿਆ, ਕਿਹਾ 'ਵੋਟ ਚੋਰੀ' ਨਾਲ ਲੋਕਤੰਤਰ ਦਾ ਹੋ ਰਿਹਾ ਨੁਕਸਾਨ

ਦੇਸ਼ ਵਿੱਚ ਹੁਣ ਪਰਾਲੀ ਸਾੜਨ ਦੀ ਸਮੱਸਿਆ ਹੋ ਰਹੀ ਹੈ ਖਤਮ, ਪਰਾਲੀ ਤੋਂ ਈਥਾਨੌਲ ਅਤੇ ਬਾਇਓ-ਸੀਐਨਜੀ ਬਣ ਰਹੀ ਹੈ: ਗਡਕਰੀ

ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ

ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼.? ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ

ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ? ਬੀਬੀ ਰਣਜੀਤ ਕੌਰ

ਰਾਹੁਲ ਗਾਂਧੀ ਖਿਲਾਫ ਐਫਆਈਆਰ 'ਤੇ ਮੱਧ ਪ੍ਰਦੇਸ਼ ਕਾਂਗਰਸ ਭੜਕੀ ਕਿਹਾ- ਸ਼ੁੱਧੀਕਰਨ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ

ਪੰਜਾਬ ਯੂਨੀਵਰਸਿਟੀ ਚੋਣਾਂ ਨੇ ਦਿੱਤਾ ਵੱਡਾ ਸਿਆਸੀ ਸੰਕੇਤ, ਸੈਥ ਦੀ ਹਾਰ ਨੂੰ ਸਰਨਾ ਨੇ ‘ਜਨ-ਜ਼ੈੱਡ ਦਾ ਫਤਵਾ’ ਦੱਸਿਆ

ਕੇਜਰੀਵਾਲ ਵਲੋਂ ਵਕੀਲਾਂ ਨਾਲ ਕੀਤੇ ਵਾਇਦੇ ਵਫ਼ਾ ਨਾ ਹੋਣ 'ਤੇ ਅਕਾਲੀ ਦਲ ਹੋਇਆ ਹਮਲਾਵਰ