BREAKING NEWS
ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਨੈਸ਼ਨਲ

ਪੈਰਿਸ ਵਿੱਚ ਵੀ ਮਨਾਈ ਗਈ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਬਰਸੀ ਪੰਥਕ ਅਤੇ ਕੌਮੀ ਏਕਤਾ ਦਾ ਦਿੱਤਾ ਗਿਆ ਸੱਦਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 02, 2026 07:29 PM

ਨਵੀਂ ਦਿੱਲੀ - ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਵਰਸੀ ਗੁਰਦੁਆਰਾ ਸਿੰਘ ਸਭਾ ਬੋਬੀਨੀ, ਪੈਰਿਸ ਵਿਖੇ ਭਾਈ ਪ੍ਰਸ਼ੋਤਮ ਸਿੰਘ ਬੱਬਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਪੰਥਕ ਜਜ਼ਬੇ ਨਾਲ ਮਨਾਈ ਗਈ। 28 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 30 ਅਗਸਤ ਨੂੰ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਨੇ ਸ਼ਬਦ ਕੀਰਤਨ ਦੀ ਸੇਵਾ ਕੀਤੀ, ਜਦਕਿ ਸ੍ਰੀ ਦਰਬਾਰ ਸਾਹਿਬ ਤੋਂ ਪਹੁੰਚੇ ਭਾਈ ਜੁਗਰਾਜ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਭਾਈ ਮਨਜੀਤ ਸਿੰਘ ਮਾਣੂੰਕੇ ਦੇ ਢਾਡੀ ਜਥੇ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਅਤੇ ਸਿੰਘਾਂ ਦੀਆਂ ਕੁਰਬਾਨੀਆਂ ਦਾ ਪ੍ਰਸੰਗ ਬੀਰ-ਰਸੀ ਢਾਡੀ ਵਾਰਾਂ ਰਾਹੀਂ ਪੇਸ਼ ਕਰਦਿਆਂ ਸੰਗਤਾਂ ਅੰਦਰ ਕੌਮੀ ਜਜ਼ਬਾ ਪ੍ਰਚੰਡ ਕੀਤਾ। ਢਾਡੀ ਵਾਰਾਂ ਦੌਰਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਸ ਦੌਰ ਦੇ ਸੰਘਰਸ਼ ਨੂੰ ਬਿਆਨ ਕਰਦੀਆਂ ਵਾਰਾਂ ਨੇ ਮਾਹੌਲ ਨੂੰ ਭਾਵੁਕ ਅਤੇ ਜੋਸ਼ੀਲਾ ਬਣਾ ਦਿੱਤਾ। ਸਟੇਜ ਦੀ ਸੇਵਾ ਭਾਈ ਸਤਨਾਮ ਸਿੰਘ ਦੋਆਬਾ ਨੇ ਸੰਭਾਲੀ ਅਤੇ ਵੱਖ-ਵੱਖ ਪੰਥਕ ਬੁਲਾਰਿਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦਿੱਤਾ। ਬੁਲਾਰਿਆਂ ਨੇ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਉਸ ਦੌਰ ਦੇ ਹਾਲਾਤ, ਨੌਜਵਾਨਾਂ ਦੀਆਂ ਕੁਰਬਾਨੀਆਂ ਅਤੇ ਪੁਲਿਸ ਕਾਰਵਾਈਆਂ ਦਾ ਜ਼ਿਕਰ ਕੀਤਾ ਅਤੇ ਅੱਜ ਦੇ ਪੰਥਕ ਹਾਲਾਤਾਂ ਬਾਰੇ ਵੀ ਵਿਚਾਰ ਰੱਖੇ। ਇਸ ਮੌਕੇ ਭਾਈ ਪ੍ਰਸ਼ੋਤਮ ਸਿੰਘ ਬੱਬਰ ਦੇ ਭੁਝੰਗੀ ਦਿਆ ਸਿੰਘ ਵੱਲੋਂ ਭਾਈ ਜਗਤਾਰ ਸਿੰਘ ਤਾਰਾ ਦੀ ਭੇਜੀ ਚਿੱਠੀ ਸੰਗਤਾਂ ਦੇ ਰੁਬਰੂ ਪੜ੍ਹੀ ਗਈ। ਚਿੱਠੀ ਰਾਹੀਂ ਭਾਈ ਤਾਰਾ ਨੇ ਆਪਣੇ ਨਾਲ ਵਿਚਰੇ ਸਾਥੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਕੌਮ ਨੂੰ ਆਪਸੀ ਏਕਤਾ ਅਤੇ ਇਕਜੁੱਟਤਾ ਨਾਲ ਆਪਣੇ ਕੌਮੀ ਟੀਚਿਆਂ ਵੱਲ ਵਧਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਭਾਈ ਬਸੰਤ ਸਿੰਘ ਪੰਜਹੱਥਾ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਚੈਨ ਸਿੰਘ, ਭਾਈ ਦਲਵਿੰਦਰ ਸਿੰਘ ਘੁੰਮਣ, ਸਿੱਖ ਫੈਡਰੇਸ਼ਨ ਫਰਾਂਸ ਦੇ ਆਗੂ ਭਾਈ ਰਘਵੀਰ ਸਿੰਘ ਕੋਹਾੜ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਈ ਦਵਿੰਦਰ ਸਿੰਘ ਬੱਬਰ, ਭਾਈ ਸ਼ਮਸ਼ੇਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਅਤੇ ਪੰਥਕ ਆਗੂ ਭਾਈ ਗੁਰਦਿਆਲ ਸਿੰਘ ਨੇ ਤਿੰਨੇ ਦਿਨ ਸਮਾਗਮ ਵਿੱਚ ਆਪਣਾ ਯੋਗਦਾਨ ਪਾਇਆ। ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਿੰਘਾਂ ਨੇ ਹਾਜ਼ਰੀ ਭਰਦਿਆਂ ਸ਼ਹੀਦ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕੀਤਾ। ਅੰਤ ਵਿੱਚ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਸਹਿਯੋਗ ਕਰਨ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।

Have something to say? Post your comment

 
 
 
 

ਨੈਸ਼ਨਲ

ਗੁਰੂ ਸਾਹਿਬਾਨ ਖ਼ਿਲਾਫ਼ ਭੱਦੀ ਭਾਸ਼ਾ ਵਰਤਣ ਵਾਲੇ ਚੇਤਨ ਸ਼ਰਮਾ ਨੂੰ ਕੋਰਟ ਦਾ ਝਟਕਾ, ਅਗਾਊਂ ਜ਼ਮਾਨਤ ਖ਼ਾਰਜ, ਗ੍ਰਿਫ਼ਤਾਰੀ ਲਈ ਕਾਨੂੰਨੀ ਸ਼ਿਕੰਜਾ ਕੱਸਣ ਦੀ ਤਿਆਰੀ: ਐਡਵੋਕੇਟ ਸਾਹਨੀ

ਰਿੱਚਮੰਡ ਹਿੱਲ ’ਚ ਭਾਈ ਦਿਲਾਵਰ ਸਿੰਘ ਬੱਬਰ ਸਮੇਤ ਕੌਮੀ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

ਰਾਹੁਲ ਗਾਂਧੀ ਨੇ ਭਾਜਪਾ ਤੇ ਚੋਣ ਕਮਿਸ਼ਨ 'ਤੇ ਹਮਲਾ ਬੋਲਿਆ, ਕਿਹਾ 'ਵੋਟ ਚੋਰੀ' ਨਾਲ ਲੋਕਤੰਤਰ ਦਾ ਹੋ ਰਿਹਾ ਨੁਕਸਾਨ

ਦੇਸ਼ ਵਿੱਚ ਹੁਣ ਪਰਾਲੀ ਸਾੜਨ ਦੀ ਸਮੱਸਿਆ ਹੋ ਰਹੀ ਹੈ ਖਤਮ, ਪਰਾਲੀ ਤੋਂ ਈਥਾਨੌਲ ਅਤੇ ਬਾਇਓ-ਸੀਐਨਜੀ ਬਣ ਰਹੀ ਹੈ: ਗਡਕਰੀ

ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ

ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼.? ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ

ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ? ਬੀਬੀ ਰਣਜੀਤ ਕੌਰ

ਰਾਹੁਲ ਗਾਂਧੀ ਖਿਲਾਫ ਐਫਆਈਆਰ 'ਤੇ ਮੱਧ ਪ੍ਰਦੇਸ਼ ਕਾਂਗਰਸ ਭੜਕੀ ਕਿਹਾ- ਸ਼ੁੱਧੀਕਰਨ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ

ਪੰਜਾਬ ਯੂਨੀਵਰਸਿਟੀ ਚੋਣਾਂ ਨੇ ਦਿੱਤਾ ਵੱਡਾ ਸਿਆਸੀ ਸੰਕੇਤ, ਸੈਥ ਦੀ ਹਾਰ ਨੂੰ ਸਰਨਾ ਨੇ ‘ਜਨ-ਜ਼ੈੱਡ ਦਾ ਫਤਵਾ’ ਦੱਸਿਆ

ਕੇਜਰੀਵਾਲ ਵਲੋਂ ਵਕੀਲਾਂ ਨਾਲ ਕੀਤੇ ਵਾਇਦੇ ਵਫ਼ਾ ਨਾ ਹੋਣ 'ਤੇ ਅਕਾਲੀ ਦਲ ਹੋਇਆ ਹਮਲਾਵਰ