BREAKING NEWS
ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਪੰਜਾਬ

ਕਿਸਾਨ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ

ਕੌਮੀ ਮਾਰਗ ਬਿਊਰੋ | September 02, 2026 07:34 PM

ਚੰਡੀਗੜ੍ਹ– ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰੱਖਵਾਏ ਗਏ। ਇਹ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਅਤੇ ਸਰਬੱਤ ਦੇ ਭਲੇ, ਸੂਬੇ ਦੀ ਤਰੱਕੀ ਅਤੇ ਪੰਜਾਬ ਮੰਡੀ ਬੋਰਡ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਸੀ ਭਾਈਚਾਰੇ, ਸਾਂਝ ਅਤੇ ਆਤਮਿਕ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਨ ਨੂੰ ਸਕਾਰਾਤਮਕ ਊਰਜਾ ਪ੍ਰਦਾਨ ਕਰਦੇ ਹਨ।

ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੂਬੇ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਵਿਖਾਏ ਗਏ ਮਾਰਗ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਜੇਪਾਲ ਸਿੰਘ ਬਰਾੜ ਡੀ.ਐਮ.ਓ. ਕਿਸਾਨ ਭਵਨ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਬਹੁਤ ਹੀ ਅਪਣੱਤ ਵਾਲੀ, ਮੋਹ-ਭਿੱਜੀ ਤੇ ਧਾਰਮਿਕ ਬਿਰਤੀ ਵਾਲੀ ਸ਼ਖ਼ਸੀਅਤ ਸਨ ਸਵਰਗੀ ਅਜੀਤ ਸਿੰਘ ਤੂਰ—ਡਾ. ਗੁਰਪ੍ਰੀਤ ਕੌਰ ਮਾਨ

ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਜੰਤਰ-ਮੰਤਰ ਅੱਤਵਾਦੀ ਮਾਡਿਊਲ ਵਿਵਾਦ ਤੋਂ ਬਾਅਦ ਆਈਪੀਐਸ ਅਧਿਕਾਰੀ ਭੁੱਲਰ ਬਾਰਡਰ ਰੇਂਜ ਦਾ ਆਈਜੀਪੀ ਨਿਯੁਕਤ

ਚੰਡੀਗੜ੍ਹ 'ਚ ਕਿਸਾਨਾਂ ਦਾ 7 ਰੋਜ਼ਾ ਧਰਨਾ ਸ਼ੁਰੂ, ਐਮਐਸਪੀ ਦੀ ਮੰਗ ਨੂੰ ਲੈ ਕੇ ਕੀਤਾ ਜਾਮ

ਭਾਜਪਾ ਪੰਜਾਬ 'ਚ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ, ਇਕੱਲਿਆਂ ਹੀ ਲੜੇਗੀ ਸਾਰੀਆਂ ਸੀਟਾਂ - ਸਤੀਸ਼ ਪੂਨੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰ

ਬਿਨਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ ਦੇ 70 ਹਜ਼ਾਰ ਤੋਂ ਵੀ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਹੈ ਰੋਜ਼ਗਾਰ : ਕੁਲਵੰਤ ਸਿੰਘ