BREAKING NEWS
ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਪੰਜਾਬ

ਖਾਲਸਾ ਯੂਨੀਵਰਸਿਟੀ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | September 02, 2026 10:50 PM

ਅੰਮ੍ਰਿਤਸਰ-ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸੁਚੱਜੀ ਅਤੇ ਸਫਲ ਆਰੰਭਤਾ ਦੇ ਸਬੰਧ ’ਚ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਉਪਰੰਤ ਕਿਹਾ ਕਿ ਕਿਸੇ ਵੀ ਨਵੇਂ ਸਫਰ ਦੀ ਸ਼ੁਰੂਆਤ ਜੇਕਰ ਅਰਦਾਸ ਅਤੇ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਨਾਲ ਕੀਤੀ ਜਾਵੇ ਤਾਂ ਇਹ ਮਨੁੱਖ ਅੰਦਰ ਸਕਾਰਾਤਮਕ ਊਰਜਾ, ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀ ਹੈ।

ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਯਤਨਾਂ ਸਦਕਾ ਕਰਵਾਏ ਗਏ ਉਕਤ ਧਾਰਮਿਕ ਸਮਾਗਮ ਦੌਰਾਨ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ, ਸੰਵੇਦਨਸ਼ੀਲ, ਜ਼ਿੰਮੇਵਾਰ ਅਤੇ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਉਣ ਵਾਲੇ ਨਾਗਰਿਕ ਬਣਾਉਣਾ ਵੀ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ ਅਕਾਦਮਿਕ ਅਤੇ ਸਹਿ ਅਕਾਦਮਿਕ ਖੇਤਰ ’ਚ ਮੱਲ੍ਹਾਂ ਮਾਰਨ ਦੀ ਅਸੀਸ ਦਿੱਤੀ।

ਇਸ ਮੌਕੇ ਡਾ. ਕੁਮਾਰ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਆਪਣੀ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਵਿਚਕਾਰ ਮਜ਼ਬੂਤ ਸਾਂਝ ਹੀ ਇਕ ਬਿਹਤਰ ਸਿੱਖਿਆ ਪ੍ਰਣਾਲੀ ਦੀ ਨੀਂਹ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਤੁਰਨ ਲਈ ਪੇ੍ਰਰਦਿਆਂ ਇੱਕ ਸੱਚੇ-ਸੁੱਚੇ ਆਚਰਨ ਵਾਲੇ ਅਧਿਆਪਕ ਬਣਨ ਲਈ ਨਿਰੰਤਰ ਯਤਨਸ਼ੀਲ ਰਹਿਣ ਅਤੇ ਉੱਚਤਮ ਗੁਣਾਂ ਦੇ ਧਾਰਨੀ ਬਣਨ ਦੀ ਅਰਦਾਸ ਉਸ ਅਕਾਲ ਪੁਰਖ ਅੱਗੇ ਹਮੇਸ਼ਾਂ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਯੂਨੀਵਰਸਿਟੀ ਦੇ ਫੈਕਲਟੀ ਆਫ਼ ਰਿਲੀਜੀਅਸ ਸਟੱਡੀ ਦੇ ਡੀਨ ਅਤੇ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਿੱਖ ਇਤਿਹਾਸ ਦੀਆਂ ਪ੍ਰਸਿੱਧ ਹਸਤੀਆਂ ਦੁਆਰਾ ਕੀਤੀ ਗਈ ਮਿਹਨਤ, ਹਿੰਮਤ ਅਤੇ ਬਲਿਦਾਨ ਦੀਆਂ ਉਦਾਹਰਨਾਂ ਦਿੰਦਿਆਂ ਵਿਦਿਆਰਥੀਆਂ ਨੂੰ ਵੀ ਅਜਿਹੇ ਗੁਣਾਂ ਦੇ ਧਾਰਨੀ ਬਣਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅਰਦਾਸ ਨਾਲ ਸ਼ੁਰੂ ਹੋਇਆ ਨਵਾਂ ਸੈਸ਼ਨ ਗਿਆਨ, ਸੇਵਾ, ਸੰਸਕਾਰ ਅਤੇ ਸਫਲਤਾ ਦੇ ਨਵੇਂ ਰਾਹ ਖੋਲ੍ਹੇ ਇਹੀ ਸਿੱਖਿਆ ਦਾ ਅਸਲ ਮਕਸਦ ਹੈ।”

ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ਼ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਅੱਗੇ ਨਵੇਂ ਸੈਸ਼ਨ ਦੀ ਚੜ੍ਹਦੀ ਕਲਾ, ਸਫਲਤਾ ਅਤੇ ਸਮੁੱਚੇ ਵਿਦਿਆਰਥੀ ਵਰਗ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

 
 
 
 

ਪੰਜਾਬ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ‘ਆਪ’ ਵਿਧਾਇਕ ਦੀ ਸ਼ਮੂਲੀਅਤ ਨਾਲ ‘ਆਪ’ ਦੇ ਦੋਹਰੇ ਮਾਪਦੰਡ ਬੇਨਕਾਬ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਕਿਸਾਨ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ

ਬਹੁਤ ਹੀ ਅਪਣੱਤ ਵਾਲੀ, ਮੋਹ-ਭਿੱਜੀ ਤੇ ਧਾਰਮਿਕ ਬਿਰਤੀ ਵਾਲੀ ਸ਼ਖ਼ਸੀਅਤ ਸਨ ਸਵਰਗੀ ਅਜੀਤ ਸਿੰਘ ਤੂਰ—ਡਾ. ਗੁਰਪ੍ਰੀਤ ਕੌਰ ਮਾਨ

ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਜੰਤਰ-ਮੰਤਰ ਅੱਤਵਾਦੀ ਮਾਡਿਊਲ ਵਿਵਾਦ ਤੋਂ ਬਾਅਦ ਆਈਪੀਐਸ ਅਧਿਕਾਰੀ ਭੁੱਲਰ ਬਾਰਡਰ ਰੇਂਜ ਦਾ ਆਈਜੀਪੀ ਨਿਯੁਕਤ

ਚੰਡੀਗੜ੍ਹ 'ਚ ਕਿਸਾਨਾਂ ਦਾ 7 ਰੋਜ਼ਾ ਧਰਨਾ ਸ਼ੁਰੂ, ਐਮਐਸਪੀ ਦੀ ਮੰਗ ਨੂੰ ਲੈ ਕੇ ਕੀਤਾ ਜਾਮ