BREAKING NEWS
ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ

ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਪਹੁੰਚਾਉਣ ਲਈ ਮਿਸਲ ਸਤਲੁਜ ਵੱਲੋਂ ਜਥੇਬੰਦਕ ਵਿਸਥਾਰ ਤੇਜ਼-ਬਰਾੜ

ਕੌਮੀ ਮਾਰਗ ਬਿਊਰੋ | September 03, 2026 07:28 PM

ਆਨੰਦਪੁਰ ਸਾਹਿਬ -ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਵਧਾਉਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਨੂੰ ਮਹਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ, ਜੋ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਮਿਸਲ ਸਤਲੁਜ ਦੀ ਸੋਚ ਨਾਲ ਸਹਿਮਤੀ ਪ੍ਰਗਟਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਅਮਨਦੀਪ ਸਿੰਘ ਨੂੰ ਸ੍ਰੀ ਆਨੰਦਪੁਰ ਸਾਹਿਬ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅਮਨਦੀਪ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਨਾਲ ਮਿਸਲ ਸਤਲੁਜ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਕੀਤੀ ਕਿ ਅਮਨਦੀਪ ਸਿੰਘ ਮਿਸਲ ਸਤਲੁਜ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਲੋਕ-ਮਸਲਿਆਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬੁਲੰਦ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਦਾ ਮੰਤਵ ਸਿਰਫ਼ ਜਥੇਬੰਦਕ ਵਿਸਥਾਰ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਲੋਕਤੰਤਰੀ ਢੰਗ ਨਾਲ ਉਠਾਉਣਾ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਹੈ। ਨੌਜਵਾਨਾਂ ਦੀ ਵੱਧ ਰਹੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੀ ਨਵੀਂ ਪੀੜ੍ਹੀ ਆਪਣੇ ਸੂਬੇ ਦੇ ਭਵਿੱਖ ਪ੍ਰਤੀ ਗੰਭੀਰ ਅਤੇ ਜਾਗਰੂਕ ਹੈ।
ਇਸ ਮੌਕੇ ਅਮਨਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਮਿਸਲ ਸਤਲੁਜ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।
ਅਮਨਦੀਪ ਸਿੰਘ ਨੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਾਰਟੀ ਦੇ ਮੰਚ ਰਾਹੀਂ ਉੱਚ ਪੱਧਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਖੇਤਰ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਜਾਬ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਮਿਸਲ ਸਤਲੁਜ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸਮੇਤ ਪੰਜਾਬ ਦੇ ਹੋਰ ਖੇਤਰਾਂ ਵਿੱਚ ਵੀ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਤੇ ਅਮਨਦੀਪ ਸਿੰਘ ਪ੍ਰਧਾਨ, ਸ੍ਰੀ ਆਨੰਦਪੁਰ ਸਾਹਿਬ, ਗੁਰਪ੍ਰੀਤ ਸਿੰਘ ਯੂਥ ਪ੍ਰਧਾਨ, ਸ੍ਰੀ ਆਨੰਦਪੁਰ ਸਾਹਿਬ, ਫਤਿਹ ਸਿੰਘ ਜਨਰਲ ਸਕੱਤਰ, ਸ੍ਰੀ ਆਨੰਦਪੁਰ ਸਾਹਿਬ, ਰਮਨਵੀਰ ਸਿੰਘ ਯੂਥ ਮੀਤ ਪ੍ਰਧਾਨ, ਸ੍ਰੀ ਆਨੰਦਪੁਰ ਸਾਹਿਬ, ਜਸ਼ਨਪ੍ਰੀਤ ਸਿੰਘ — ਮੀਤ ਪ੍ਰਧਾਨ, ਰੋਪੜ ਅਤੇ ਵੱਡੀ ਗਿਣਤੀ ਵਿੱਚ ਮਿਸਲ ਸਤਲੁਜ ਪਾਰਟੀ ਦੇ ਵਰਕਰ ਸ਼ਾਮਲ ਹੋਏ।

Have something to say? Post your comment

 
 
 
 

ਪੰਜਾਬ

ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ

ਮੋਹਾਲੀ ’ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਕੁਲਜੀਤ ਸਿੰਘ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ

ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪਰਮਜੀਤ ਸੋਹਲ ਦਾ ਕਾਰਪੋਰੇਟ ਘਰਾਣਿਆਂ ਦੇ ਲੁੱਟਤੰਤਰ ਖਿਲਾਫ਼ ਕਾਵਿ ਸੰਗ੍ਰਹਿ “ ਪੂਰਬ ਦੇ ਬੱਦਲ” ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ -ਅਰਪਣ

ਇਹ ਤਾਂ ਖਰੜਾ ਹੈ ਫਾਈਨਲ ਸੂਚੀ 12 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਿਤ - ਐਮਪੀ ਰਾਘਵ ਚੱਡਾ ਵੋਟ ਕੱਟੇ ਜਾਣ ਤੇ ਹੋਇਆ ਵਿਵਾਦ

ਖਾਲਸਾ ਯੂਨੀਵਰਸਿਟੀ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ‘ਆਪ’ ਵਿਧਾਇਕ ਦੀ ਸ਼ਮੂਲੀਅਤ ਨਾਲ ‘ਆਪ’ ਦੇ ਦੋਹਰੇ ਮਾਪਦੰਡ ਬੇਨਕਾਬ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ