BREAKING NEWS
ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ

ਮੋਹਾਲੀ ’ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਕੁਲਜੀਤ ਸਿੰਘ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ

ਕੌਮੀ ਮਾਰਗ ਬਿਊਰੋ | September 03, 2026 07:33 PM


ਮੋਹਾਲੀ- ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਮੋਹਾਲੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਘੇਰਦਿਆਂ ਕਿਹਾ ਹੈ ਕਿ ਪੁਲਿਸ ਦੀ ਘੱਟ ਨਫਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਧਰਨਿਆਂ, ਵੀਆਈਪੀ ਡਿਊਟੀਆਂ ਅਤੇ ਰੂਟਾਂ ਵਿੱਚ ਤਾਇਨਾਤ ਰਹਿਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੋ ਰਹੀ ਹੈ।

ਬੇਦੀ ਨੇ ਬੀਤੀ ਰਾਤ ਸੈਕਟਰ-80 ਵਿੱਚ ਇੱਕ ਦੁਕਾਨ ’ਤੇ ਹੋਈ ਫਾਇਰਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੋਹਾਲੀ ਵਿੱਚ ਗੋਲੀਬਾਰੀ, ਸਨੈਚਿੰਗ, ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਘਟਨਾਵਾਂ ’ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ਕੋਈ ਆਮ ਸ਼ਹਿਰ ਨਹੀਂ, ਸਗੋਂ ਇਹ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ ਮਹੱਤਵਪੂਰਨ ਸ਼ਹਿਰ ਹੈ। ਇੱਥੇ ਗਮਾਡਾ ਵੱਲੋਂ ਜ਼ਮੀਨਾਂ ਦੀ ਵਿਕਰੀ ਰਾਹੀਂ ਸਰਕਾਰ ਨੂੰ ਵੱਡਾ ਮਾਲੀਆ ਪ੍ਰਾਪਤ ਹੁੰਦਾ ਹੈ ਅਤੇ ਕਰੋੜਾਂ-ਅਰਬਾਂ ਰੁਪਏ ਦਾ ਨਿਵੇਸ਼ ਹੋ ਰਿਹਾ ਹੈ। ਅਜਿਹੇ ਹਾਲਾਤ ਵਿੱਚ ਜੇਕਰ ਸ਼ਹਿਰ ਵਿੱਚ ਅਪਰਾਧ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਰਹਿੰਦਾ ਹੈ ਤਾਂ ਇਸ ਦਾ ਸਿੱਧਾ ਪ੍ਰਭਾਵ ਮੋਹਾਲੀ ਦੇ ਵਿਕਾਸ ਅਤੇ ਨਵੇਂ ਨਿਵੇਸ਼ ’ਤੇ ਪੈ ਸਕਦਾ ਹੈ।

ਬੇਦੀ ਨੇ ਦੋਸ਼ ਲਾਇਆ ਕਿ ਮੋਹਾਲੀ ਵਿੱਚ ਨਸ਼ਿਆਂ ਦੀ ਉਪਲਬਧਤਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਾਹਰੋਂ ਪੀਜੀ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਥੋੜ੍ਹੇ ਸਮੇਂ ਵਿੱਚ ਇਹ ਪਤਾ ਲੱਗ ਜਾਂਦਾ ਹੈ ਕਿ ਨਸ਼ਾ ਕਿੱਥੋਂ ਪ੍ਰਾਪਤ ਕੀਤਾ ਜਾ ਸਕਦਾ ਹੈ, ਤਾਂ ਫਿਰ ਨਸ਼ੇ ਦੀ ਸਪਲਾਈ ਕਰਨ ਵਾਲੇ ਸਰੋਤਾਂ ਤੱਕ ਪੁਲਿਸ ਕਿਉਂ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣਾ ਸੁਭਾਵਿਕ ਹੈ।

ਸਾਬਕਾ ਡਿਪਟੀ ਮੇਅਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪੁਲਿਸ ਦੀ ਨਫਰੀ ਹਜ਼ਾਰਾਂ ਵਿੱਚ ਹੈ, ਜਦਕਿ ਮੋਹਾਲੀ ਸਮੇਤ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇਸ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੋਹਾਲੀ ਦੀ ਆਬਾਦੀ ਅਤੇ ਵਪਾਰਕ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ, ਦੂਜੇ ਪਾਸੇ ਪੁਲਿਸ ਬਲ ਉਸ ਅਨੁਪਾਤ ਵਿੱਚ ਨਹੀਂ ਵਧਿਆ। ਇਸ ਕਾਰਨ ਥਾਣਿਆਂ ਵਿੱਚ ਰੁਟੀਨ ਦੀ ਪੁਲਿਸਿੰਗ ਅਤੇ ਅਪਰਾਧਾਂ ਦੀ ਰੋਕਥਾਮ ਪ੍ਰਭਾਵਿਤ ਹੋ ਰਹੀ ਹੈ।

ਬੇਦੀ ਨੇ ਕਿਹਾ ਕਿ ਮੋਹਾਲੀ ਵਿੱਚ ਅਕਸਰ ਵੀਆਈਪੀ ਦੌਰੇ, ਰੂਟ ਅਤੇ ਵੱਖ-ਵੱਖ ਧਰਨਿਆਂ ਕਾਰਨ ਪੁਲਿਸ ਦੀ ਵੱਡੀ ਗਿਣਤੀ ਸੜਕਾਂ ’ਤੇ ਤਾਇਨਾਤ ਰਹਿੰਦੀ ਹੈ। ਇਸ ਤੋਂ ਇਲਾਵਾ ਏਅਰਪੋਰਟ ਤੋਂ ਲੈ ਕੇ ਵੱਖ-ਵੱਖ ਸਥਾਨਾਂ ਤੱਕ ਵੀਆਈਪੀ ਰੂਟਾਂ ਅਤੇ ਰੋਜ਼ਾਨਾ ਹੋਣ ਵਾਲੇ ਧਰਨਿਆਂ ਕਾਰਨ ਵੀ ਥਾਣਿਆਂ ਦੀ ਪੁਲਿਸ ਨੂੰ ਆਪਣੀ ਆਮ ਡਿਊਟੀ ਤੋਂ ਹਟਾਉਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਚੌਕਾਂ ਵਿੱਚ ਬੈਰੀਕੇਡ ਲਗਾ ਕੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਂਦੇ ਹਨ, ਪਰ ਕਈ ਵਾਰ ਉੱਥੇ ਵਾਹਨਾਂ ਜਾਂ ਸ਼ੱਕੀ ਵਿਅਕਤੀਆਂ ਦੀ ਪ੍ਰਭਾਵਸ਼ਾਲੀ ਚੈਕਿੰਗ ਨਹੀਂ ਹੁੰਦੀ। ਉਨ੍ਹਾਂ ਅਨੁਸਾਰ ਇਸ ਨਾਲ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਵੀ ਲੋਕਾਂ ਵਿੱਚ ਨਕਾਰਾਤਮਕ ਧਾਰਨਾ ਬਣਦੀ ਹੈ।

ਬੇਦੀ ਨੇ ਮੋਹਾਲੀ ਦੇ ਨਵੇਂ ਐਸਐਸਪੀ ਦਾ ਸਵਾਗਤ ਕਰਦਿਆਂ ਉਨ੍ਹਾਂ ਤੋਂ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਡੀਜੀਪੀ ਪੰਜਾਬ ਨੂੰ ਵੀ ਪੱਤਰ ਲਿਖਿਆ ਗਿਆ ਹੈ ਅਤੇ ਇਸ ਦੀ ਇੱਕ ਕਾਪੀ ਨਵੇਂ ਐਸਐਸਪੀ ਨੂੰ ਭੇਜੀ ਜਾ ਰਹੀ ਹੈ।

ਉਨ੍ਹਾਂ ਸੁਝਾਅ ਦਿੱਤਾ ਕਿ ਮੋਹਾਲੀ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇ। ਇਸ ਦੇ ਨਾਲ ਹੀ ਪੈਰਾਮਿਲਟਰੀ ਜਾਂ ਹੋਰ ਉਪਲਬਧ ਪੁਲਿਸ ਫੋਰਸ ਦੀ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਪੁਲਿਸ ਦੀ ਰੁਟੀਨ ਨਫਰੀ ਵਧਾਉਣ ਦੀ ਲੋੜ ਹੈ ਤਾਂ ਜੋ ਥਾਣਿਆਂ ਦੀ ਪੁਲਿਸ ਆਪਣਾ ਮੁੱਖ ਕੰਮ—ਅਪਰਾਧਾਂ ਦੀ ਰੋਕਥਾਮ ਅਤੇ ਲੋਕਾਂ ਦੀ ਸੁਰੱਖਿਆ—ਪ੍ਰਭਾਵਸ਼ਾਲੀ ਢੰਗ ਨਾਲ ਕਰ ਸਕੇ।

ਬੇਦੀ ਨੇ ਇੱਕ ਵੱਖਰੀ ਪੁਲਿਸ ਯੂਨਿਟ ਜਾਂ ਥਾਣਾ ਬਣਾਉਣ ਦਾ ਸੁਝਾਅ ਵੀ ਦਿੱਤਾ ਜੋ ਸਿਰਫ਼ ਵੀਆਈਪੀ ਰੂਟਾਂ, ਸੁਰੱਖਿਆ ਅਤੇ ਧਰਨਿਆਂ ਨਾਲ ਸਬੰਧਤ ਡਿਊਟੀਆਂ ਸੰਭਾਲੇ। ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਦੇ ਐਸਐਚਓ, ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਵਾਰ-ਵਾਰ ਆਮ ਡਿਊਟੀ ਤੋਂ ਹਟਾ ਕੇ ਧਰਨਿਆਂ ਜਾਂ ਵੀਆਈਪੀ ਡਿਊਟੀ ’ਤੇ ਲਗਾਉਣ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਮੋਹਾਲੀ ਤੋਂ ਵੱਡਾ ਮਾਲੀਆ ਹਾਸਲ ਕਰ ਰਹੀ ਹੈ ਅਤੇ ਇੱਥੇ ਲਗਾਤਾਰ ਨਵਾਂ ਨਿਵੇਸ਼ ਹੋ ਰਿਹਾ ਹੈ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਿਵੇਸ਼ਕਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ। ਬੇਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਾਨੂੰਨ-ਵਿਵਸਥਾ ਦੀ ਸਥਿਤੀ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਇਸ ਦਾ ਅਸਰ ਮੋਹਾਲੀ ਦੀ ਸਾਖ, ਨਿਵੇਸ਼ ਅਤੇ ਵਿਕਾਸ ’ਤੇ ਪੈ ਸਕਦਾ ਹੈ।

Have something to say? Post your comment

 
 
 
 

ਪੰਜਾਬ

ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ

ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਪਹੁੰਚਾਉਣ ਲਈ ਮਿਸਲ ਸਤਲੁਜ ਵੱਲੋਂ ਜਥੇਬੰਦਕ ਵਿਸਥਾਰ ਤੇਜ਼-ਬਰਾੜ

ਪਰਮਜੀਤ ਸੋਹਲ ਦਾ ਕਾਰਪੋਰੇਟ ਘਰਾਣਿਆਂ ਦੇ ਲੁੱਟਤੰਤਰ ਖਿਲਾਫ਼ ਕਾਵਿ ਸੰਗ੍ਰਹਿ “ ਪੂਰਬ ਦੇ ਬੱਦਲ” ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ -ਅਰਪਣ

ਇਹ ਤਾਂ ਖਰੜਾ ਹੈ ਫਾਈਨਲ ਸੂਚੀ 12 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਿਤ - ਐਮਪੀ ਰਾਘਵ ਚੱਡਾ ਵੋਟ ਕੱਟੇ ਜਾਣ ਤੇ ਹੋਇਆ ਵਿਵਾਦ

ਖਾਲਸਾ ਯੂਨੀਵਰਸਿਟੀ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ‘ਆਪ’ ਵਿਧਾਇਕ ਦੀ ਸ਼ਮੂਲੀਅਤ ਨਾਲ ‘ਆਪ’ ਦੇ ਦੋਹਰੇ ਮਾਪਦੰਡ ਬੇਨਕਾਬ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ