BREAKING NEWS
ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ

ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ

ਕੌਮੀ ਮਾਰਗ ਬਿਊਰੋ | September 03, 2026 07:35 PM

ਮੋਹਾਲੀ-ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ-ਭਾਜਪਾ ਦੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਉੱਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਹਨਾਂ ਵਿੱਚੋਂ ਕਿਸੇ ਵੀ ਪਾਰਟੀ ਦੇ ਪੈਰ ਪੰਜਾਬ ਵਿਚ ਨਹੀਂ ਲੱਗਣੇ ਭਾਵੇਂ ਉਹ ਇਕੱਠੀਆਂ ਵੀ ਕਿਉਂ ਨਾ ਹੋ ਜਾਣ ਕਿਉਂਕਿ ਸੂਬੇ ਦੇ ਲੋਕ ਇਹਨਾਂ ਦੋਹਾਂ ਪਾਰਟੀਆਂ ਨੂੰ ਇਕ ਤੋਂ ਵੱਧ ਵਾਰੀ ਨਕਾਰ ਚੁੱਕੇ ਹਨ।

ਸਿੱਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਮੋਰਚੇ ਦੇ 750 ਤੋਂ ਵੱਧ ਸ਼ਹੀਦ ਕਿਸਾਨਾਂ ਦੀਆਂ ਲਾਸ਼ਾਂ ਟੱਪ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੱਫੀ ਪਾ ਕੇ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦੀਆਂ ਸਾਰੇ ਹੱਦ-ਬੰਨ੍ਹੇ ਤੋੜ ਦਿੱਤੇ ਹਨ। ਉਹਨਾਂ ਕਿਹਾ ਕਿ ਕਿਸੇ ਵੇਲੇ ਸੂਬਿਆਂ ਦੀ ਖੁਦਮੁਖਤਿਆਰੀ ਦੀ ਗੱਲ ਕਰਨ ਵਾਲੇ ਅਕਾਲੀ ਦਲ ਦੇ ਮੌਜੂਦਾ ਆਗੂ ਰਾਜਾਂ ਦੇ ਸਾਰੇ ਅਧਿਕਾਰਾਂ ਉੱਤੇ ਛਾਪਾ ਮਾਰਨ ਵਾਲੀ ਭਾਜਪਾ ਲਈ ਗਠਜੋੜ ਕਰਨ ਲਈ ਲੇਲੜ੍ਹੀਆਂ ਕੱਢ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਬੇਅਸੂਲਾ ਰਾਜਸੀ ਗਠਜੋੜ ਕਰ ਕੇ ਅਕਾਲੀ ਦਲ ਖੇਤਰੀ ਭਾਵਨਾਵਾਂ, ਇਛਾਵਾਂ ਤੇ ਸੱਧਰਾਂ ਦਾ ਗਲਾ ਘੁੱਟਣ ਦੇ ਰਾਹ ਪੈ ਗਿਆ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਸਿਆਸੀ ਹਲਕਿਆਂ ਵਿਚ ਇਹ ਚਰਚਾ ਜ਼ੋਰ ਨਾਲ ਚੱਲ ਰਹੀ ਹੈ ਕਿ ਭਾਜਪਾ ਨੇ ਅਕਾਲੀਆਂ ਅੱਗੇ ਮਨਸੂਖ਼ ਕੀਤੇ ਗਏ ਉਹਨਾਂ ਤਿੰਨ ਖੇਤੀ ਕਾਨੂੰਨਾਂ ਦੀ ਮੁਖ਼ਾਲਫਤ ਛੱਡਣ ਦੀ ਸ਼ਰਤ ਰੱਖੀ ਹੈ ਕਿ ਜਿਨ੍ਹਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨੂੰ ਲੰਬਾ ਤੇ ਲਹੂਵੀਟਵਾਂ ਸੰਘਰਸ਼ ਲੜਣਾ ਪਿਆ ਸੀ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਪਿਛਲਾ ਤਜ਼ਰਬਾ ਇਹ ਦਸਦਾ ਹੈ ਕਿ ਅਕਾਲੀਆਂ ਵਲੋਂ ਭਾਜਪਾ ਅੱਗੇ ਪੂਰੀ ਤਰ੍ਹਾਂ ਗੋਡੇ ਟੇਕਣ ਕਾਰਨ ਪੰਜਾਬ ਜਾਂ ਸਿੱਖਾਂ ਦੀ ਇਕ ਵੀ ਮਸਲਾ ਹੱਲ ਤਾਂ ਕੀ ਹੋਣਾ ਸੀ, ਸਗੋਂ ਇਹ ਸਾਰੇ ਮਾਮਲੇ ਹੋਰ ਉਲਝਾ ਦਿੱਤੇ ਗਏ ਹਨ।

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਨਾ ਤਾਂ ਅਜੇ ਬਰਗਾੜੀ, ਕੋਟਕਪੂਰਾ ਤੇ ਬਹਿਬਲ ਕਲਾਂ ਕਾਡ ਭੁੱਲੇ ਹਨ ਅਤੇ ਉਹਨਾਂ ਨੂੰ ਦਿੱਲੀ ਦੀਆਂ ਬਰੂਹਾਂ ਉੱਤੇ ਲੰਬੇ ਚੱਲੇ ਕਿਸਾਨ ਮੋਰਚੇ ਦੌਰਾਨ ਕਿਸਾਨਾਂ ਉੱਤੇ ਹੋਏ ਜ਼ੁਲਮ ਅਤੇ ਉਹਨਾਂ ਦੀਆਂ ਹੋਈਆਂ ਸ਼ਹੀਦੀਆਂ ਹੀ ਭੁੱਲੀਆਂ ਹਨ। ਉਹਨਾਂ ਕਿਹਾ ਕਿ ਇਸ ਲਈ ਅਕਾਲੀਆਂ ਅਤੇ ਭਾਜਪਾਈਆਂ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਉਹ ਇਕੱਠੇ ਹੋ ਕੇ ਪੰਜਾਬ ਵਿਚ ਸਰਕਾਰ ਬਣਾ ਲੈਣਗੇ। ਉਹਨਾਂ ਇਹ ਵੀ ਕਿਹਾ ਕਿ ਅਕਾਲੀ-ਭਾਜਪਾ ਦੀ ਹਾਲਤ ਦੋ ਸਿਫ਼ਰਾਂ ਜੁੜ ਕੇ ਵੀ ਇਕ ਸਿਫ਼ਰ ਰਹਿਣ ਵਾਲੀ ਬਣੀ ਹੋਈ ਹੈ।

Have something to say? Post your comment

 
 
 
 

ਪੰਜਾਬ

ਮੋਹਾਲੀ ’ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਕੁਲਜੀਤ ਸਿੰਘ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ

ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਪਹੁੰਚਾਉਣ ਲਈ ਮਿਸਲ ਸਤਲੁਜ ਵੱਲੋਂ ਜਥੇਬੰਦਕ ਵਿਸਥਾਰ ਤੇਜ਼-ਬਰਾੜ

ਪਰਮਜੀਤ ਸੋਹਲ ਦਾ ਕਾਰਪੋਰੇਟ ਘਰਾਣਿਆਂ ਦੇ ਲੁੱਟਤੰਤਰ ਖਿਲਾਫ਼ ਕਾਵਿ ਸੰਗ੍ਰਹਿ “ ਪੂਰਬ ਦੇ ਬੱਦਲ” ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ -ਅਰਪਣ

ਇਹ ਤਾਂ ਖਰੜਾ ਹੈ ਫਾਈਨਲ ਸੂਚੀ 12 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਿਤ - ਐਮਪੀ ਰਾਘਵ ਚੱਡਾ ਵੋਟ ਕੱਟੇ ਜਾਣ ਤੇ ਹੋਇਆ ਵਿਵਾਦ

ਖਾਲਸਾ ਯੂਨੀਵਰਸਿਟੀ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ‘ਆਪ’ ਵਿਧਾਇਕ ਦੀ ਸ਼ਮੂਲੀਅਤ ਨਾਲ ‘ਆਪ’ ਦੇ ਦੋਹਰੇ ਮਾਪਦੰਡ ਬੇਨਕਾਬ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ