BREAKING NEWS
ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲਰਾਹੁਲ ਗਾਂਧੀ 'ਤੇ ਐਫਆਈਆਰ ਦਾ ਕਾਂਗਰਸ ਨੇ ਕੀਤਾ ਵਿਰੋਧ- ਹੁੱਡਾ ਨੇ ਕਿਹਾ ਅਸੀਂ ਨਹੀਂ ਡਰਦੇ ਅਜਿਹੀਆਂ ਗੱਲਾਂ ਤੋਂ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ

ਸ਼੍ਰੋਮਣੀ ਕਮੇਟੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 04, 2026 07:28 PM

ਅੰਮ੍ਰਿਤਸਰ-ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਨੌਜੁਆਨ ਮੋਹਨਜੀਤ ਸਿੰਘ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਹੈ। ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਜਵਾਬਦੇਹੀ ਤਹਿ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਪੀੜਤ ਨੌਜੁਆਨ ਨੂੰ ਮਿਲ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜੁਆਨ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮੱਦਦ ਵੀ ਕੀਤੀ ਜਾਵੇਗੀ।
ਸ. ਮੰਨਣ ਨੇ ਦੱਸਿਆ ਕਿ ਵਫ਼ਦ ਨੂੰ ਮਿਲਣ ਮੌਕੇ ਸ. ਮੋਹਨਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਵੀ ਕੀਤੀ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ - ਪਟਿਆਲਾ ਦੇ ਸੰਸਦ ਮੈਂਬਰ ਦਾ ਨਾਮ ਹਟਾਏ ਜਾਣ ਦੀਆਂ ਰਿਪੋਰਟਾਂ ਬੇਬੁਨਿਆਦ

ਰਾਜ ਸਿਹਤ ਏਜੰਸੀ ਪੰਜਾਬ ਨੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ ਪਹੁੰਚ ਨੂੰ ਸਰਲ, ਤੇਜ਼ ਅਤੇ ਵਧੇਰੇ ਸੁਵਿਧਾਜਨਕ ਬਣਾਇਆ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ

ਮੋਹਾਲੀ ’ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਕੁਲਜੀਤ ਸਿੰਘ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ

ਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ

ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਪਹੁੰਚਾਉਣ ਲਈ ਮਿਸਲ ਸਤਲੁਜ ਵੱਲੋਂ ਜਥੇਬੰਦਕ ਵਿਸਥਾਰ ਤੇਜ਼-ਬਰਾੜ

ਪਰਮਜੀਤ ਸੋਹਲ ਦਾ ਕਾਰਪੋਰੇਟ ਘਰਾਣਿਆਂ ਦੇ ਲੁੱਟਤੰਤਰ ਖਿਲਾਫ਼ ਕਾਵਿ ਸੰਗ੍ਰਹਿ “ ਪੂਰਬ ਦੇ ਬੱਦਲ” ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ -ਅਰਪਣ