BREAKING NEWS

ਪੰਜਾਬ

ਖ਼ਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਮਹਾਨ ਕੀਰਤਨ ਦਰਬਾਰ’ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 04, 2026 09:50 PM



ਅੰਮ੍ਰਿਤਸਰ-ਖ਼ਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਜੀਵਨ ਜੁਗਤਿ’ ਸਮਾਗਮ-2026 ਲੜੀ ਦੇ ‘ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ’ ਵਿਸ਼ੇ ਤਹਿਤ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ‘ਮਹਾਨ ਕੀਰਤਨ ਦਰਬਾਰ’ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।

ਖ਼ਾਲਸਾ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਮੌਕੇ ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਦਿਲਪ੍ਰੀਤ ਸਿੰਘ ਸ਼ਾਹਜਹਾਨ ਪੁਰ ਅਤੇ ਬੀਬਾ ਪ੍ਰਭਨੂਰ ਕੌਰ ਸਮੇਤ ਰਾਗੀ ਜੱਥਿਆਂ ਵੱਲੋਂ ਗਾਇਨ ਕੀਤੇ ਗਏ ਸ਼ਬਦਾਂ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗਤ ਪ੍ਰਦਾਨ ਕੀਤੀ ਅਤੇ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਇਸ ਦੌਰਾਨ ਸ: ਛੀਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਵਸ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨਾਲ ਜੁੜੇ ਸਮਾਗਮ ਸਾਨੂੰ ਗੁਰੂ ਸਾਹਿਬ ਦੀ ਪਾਵਨ ਬਾਣੀ ਨੂੰ ਆਪਣੇ ਜੀਵਨ ਦਾ ਮਾਰਗਦਰਸ਼ਕ ਬਣਾਉਣ, ਸੱਚ, ਨਿਮਰਤਾ, ਸੇਵਾ, ਦਇਆ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਅਪਨਾਉਣ ਦਾ ਸੰਦੇਸ਼ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਗਤ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਆਤਮਿਕ ਸੰਦੇਸ਼ ਨੂੰ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਉਨ੍ਹਾਂ ਖ਼ਾਲਸਾ ਯੂਨੀਵਰਸਿਟੀ ਵੱਲੋਂ ਭਵਿੱਖ ’ਚ ਵੀ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ।

ਇਸ ਮੌਕੇ ’ਵਰਸਿਟੀ ਤੋਂ ਫੈਕਲਟੀ ਆਫ਼ ਰਿਲੀਜ਼ੀਅਸ ਸਟੱਡੀਜ਼, ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਹਾਜ਼ਰ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਉਂਦਿਆ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਚੰਗੇ ਜੀਵਨ, ਉੱਚੇ ਆਚਰਨ ਅਤੇ ਸਰਬੱਤ ਦੇ ਭਲੇ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ‘ਜੀਵਨ ਜੁਗਤਿ’ ਦਾ ਮੂਲ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਅਮੀਰ ਧਾਰਮਿਕ, ਨੈਤਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ।

ਇਸ ਮੌਕੇ ਸ: ਛੀਨਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਸਕੂਲ ਆਫ਼ ਲਾਅ ਡੀਨ ਡਾ. ਜਸਪਾਲ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਸ: ਟੀ. ਪੀ. ਐੱਸ. ਸੰਧੂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ: ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਮਨਜੀਤ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ: ਬਿਕਰਮਜੀਤ ਸਿੰਘ ਅਤੇ ਨਾਮ ਸਿਮਰਨ ਸਤਿਸੰਗ ਸਭਾ ਦੇ ਮੈਂਬਰ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਖੜ੍ਹੇ ਹੋਣ ਦਾ ਆਪਣਾ ਵਾਅਦਾ ਬਖੂਬੀ ਨਿਭਾਇਆ: ਅਮਨ ਅਰੋੜਾ

ਪੰਜਾਬ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ - ਪਟਿਆਲਾ ਦੇ ਸੰਸਦ ਮੈਂਬਰ ਦਾ ਨਾਮ ਹਟਾਏ ਜਾਣ ਦੀਆਂ ਰਿਪੋਰਟਾਂ ਬੇਬੁਨਿਆਦ

ਸ਼੍ਰੋਮਣੀ ਕਮੇਟੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

ਰਾਜ ਸਿਹਤ ਏਜੰਸੀ ਪੰਜਾਬ ਨੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ ਪਹੁੰਚ ਨੂੰ ਸਰਲ, ਤੇਜ਼ ਅਤੇ ਵਧੇਰੇ ਸੁਵਿਧਾਜਨਕ ਬਣਾਇਆ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ

ਮੋਹਾਲੀ ’ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਕੁਲਜੀਤ ਸਿੰਘ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ