BREAKING NEWS
ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਨੈਸ਼ਨਲ

ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼: ਸਿਮਰਨਜੀਤ ਸਿੰਘ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 05, 2026 07:40 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼ੇਰਾਂ ਨੂੰ ਪਿੰਜਰੇ ਵਿਚ ਜਬਰੀ ਡੱਕਣਾ ਜਿਵੇਂ ਅਣਮਨੁੱਖੀ ਅਤੇ ਨਿੰਦਣਯੋਗ ਹੈ, ਉਸੇ ਤਰ੍ਹਾਂ ਕਿਸੇ ਕੌਮ ਨੂੰ ਜਬਰ, ਡਰ ਅਤੇ ਬੇਇਨਸਾਫੀ ਰਾਹੀਂ ਦਬਾ ਕੇ ਰੱਖਣਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਤੋਂ ਲੈ ਕੇ ਦਸਵੇਂ ਪਾਤਸ਼ਾਹ ਤੱਕ ਸਿੱਖ ਨੂੰ ਅਣਖ, ਨਿਡਰਤਾ ਅਤੇ ਬਹਾਦਰੀ ਦੀ ਜੀਵਨ-ਜਾਚ ਮਿਲੀ ਹੈ। 1947 ਤੋਂ ਬਾਅਦ ਸਿੱਖਾਂ ਨਾਲ ਹੋਏ ਵਿਤਕਰੇ, ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜੀ ਹਮਲੇ, 1984 ਦੇ ਕਤਲੇਆਮ ਅਤੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਨੇ ਕੌਮ ਦੇ ਮਨ ਵਿਚ ਡੂੰਘੇ ਜ਼ਖ਼ਮ ਛੱਡੇ ਹਨ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿਚ ਰੱਖਣਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਸਲਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦੀਆਂ ਨੂੰ ਆਪਣੇ ਬਜ਼ੁਰਗ ਮਾਪਿਆਂ ਨਾਲ ਮਿਲਣ ਲਈ ਪੈਰੋਲ ਤੋਂ ਵਾਂਝਾ ਰੱਖਣਾ ਵੀ ਚਿੰਤਾਜਨਕ ਹੈ। ਮਾਨ ਨੇ ਕਿਹਾ ਕਿ ਇਕ ਪਾਸੇ ਭਾਰਤ ਸਰਕਾਰ ਵਿਦੇਸ਼ਾਂ ਵਿਚ ਆਪਣੇ ਆਪ ਨੂੰ ਦੁਨੀਆ ਦੀ ਵੱਡੀ ਜਮਹੂਰੀਅਤ ਵਜੋਂ ਪੇਸ਼ ਕਰਦੀ ਹੈ, ਜਦਕਿ ਦੂਜੇ ਪਾਸੇ ਸਿੱਖਾਂ ਦੇ ਹੱਕਾਂ ਨਾਲ ਹੋ ਰਹੇ ਕਥਿਤ ਵਿਤਕਰੇ ਅਤੇ ਬੰਦੀ ਸਿੰਘਾਂ ਦੇ ਮਾਮਲੇ ਇਸ ਦਾਅਵੇ ਉਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਨਾਲ ਹੋ ਰਹੀ ਬੇਇਨਸਾਫੀ ਨੂੰ ਅਣਮਿੱਥੇ ਸਮੇਂ ਤੱਕ ਸਹਿਣ ਲਈ ਤਿਆਰ ਨਹੀਂ ਅਤੇ ਇਨ੍ਹਾਂ ਮਾਮਲਿਆਂ ਨੂੰ ਕੌਮੀ ਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਧਿਆਨ ਵਿਚ ਲਿਆਂਦਾ ਜਾਂਦਾ ਰਿਹਾ ਹੈ। ਮਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਸਿੱਖਾਂ ਦੇ ਵਿਧਾਨਕ ਤੇ ਮਨੁੱਖੀ ਹੱਕਾਂ ਦੀ ਰਾਖੀ ਅਤੇ ਕੌਮ ਦੀ ਰਾਜਸੀ ਆਜ਼ਾਦੀ ਦੀ ਆਵਾਜ਼ ਨੂੰ ਜਬਰ ਨਾਲ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ੇਰਾਂ ਨੂੰ ਪਿੰਜਰੇ ਵਿਚ ਡੱਕ ਕੇ ਸਦੀਵੀ ਤੌਰ ’ਤੇ ਕੈਦ ਨਹੀਂ ਰੱਖਿਆ ਜਾ ਸਕਦਾ ਅਤੇ ਸਿੱਖ ਕੌਮ ਵੀ ਆਪਣੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

Have something to say? Post your comment

 
 
 
 

ਨੈਸ਼ਨਲ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀਆਂ ਸੜਕਾਂ ਦੀ ਮਾੜੀ ਹਾਲਤ 'ਤੇ ਸਵਾਲ ਉਠਾਏ

ਭਾਜਪਾ ਨੇ ਸਿੱਖ ਨੌਜਵਾਨਾਂ 'ਤੇ 'ਹਿਰਾਸਤ ਵਿੱਚ ਤਸ਼ੱਦਦ' ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ, ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਕਾਲੇ ਝੰਡਿਆਂ ਤੋਂ ਨਹੀਂ, ਲੋਕਾਂ ਦੇ ਸਵਾਲਾਂ ਤੋਂ ਰਹੀ ਹੈ ਡਰ- ਬੀਬੀ ਰਣਜੀਤ ਕੌਰ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਾਹਿਬ ਦੀ ਸ਼ਹਾਦਤ ਅੱਜ ਵੀ ਜ਼ਮੀਰ ਨੂੰ ਹੈ ਲਲਕਾਰਦੀ: ਪੰਥਕ ਜੱਥੇਬੰਦੀਆਂ ਜਰਮਨੀ

ਭਾਈ ਖਾਲੜਾ ਨੂੰ ਮਾਰ ਕੇ ਸੱਚ ਨੂੰ ਮਾਰਨ ਦੀ ਹੋਈ ਕੋਸ਼ਿਸ਼, ਪਰ ਸ਼ਹਾਦਤ ਨੇ ਜ਼ੁਲਮ ਦਾ ਚਿਹਰਾ ਦੁਨੀਆ ਸਾਹਮਣੇ ਕਰ ਦਿੱਤਾ ਨੰਗਾ: ਭਾਈ ਭਿਓਰਾ

ਖੜਗੇ ਨੇ ਹਲਦਵਾਨੀ ਸ਼ੁੱਧੀਕਰਨ ਘਟਨਾ 'ਤੇ ਪੁੱਛਿਆ, "ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਚੁੱਪ ਕਿਉਂ ਹਨ?"

ਵਿਰੋਧੀ ਧਿਰ ਨੇ ਰਾਮ ਮੰਦਰ ਦੇ ਸੀਈਓ ਦੀ ਨਿਯੁਕਤੀ 'ਤੇ ਹਮਲਾ ਬੋਲਿਆ, ਕਿਹਾ ਦਾਨ ਚੋਰੀ ਦਾ ਦਾਗ ਨਹੀਂ ਮਿਟੇਗਾ

ਕਾਂਗਰਸ ਨੇ ਹਲਦਵਾਨੀ ਵਿੱਚ ਸੱਤਿਆਗ੍ਰਹਿ ਕੀਤਾ ਸ਼ੁਰੂ , ਰਾਹੁਲ ਗਾਂਧੀ ਵਿਰੁੱਧ ਕੇਸ ਵਾਪਸ ਲੈਣ ਦੀ ਮੰਗ ਕੀਤੀ

90 ਅਮਰੀਕੀ ਸਿਆਸੀ ਆਗੂਆਂ ਵੱਲੋਂ ਆਰ.ਐੱਸ.ਐੱਸ. ਨਾਲ ਕਥਿਤ ਤੌਰ ’ਤੇ ਜੁੜੇ ਫੰਡ ਤੋਂ ਦੂਰੀ ਦਾ ਅਹਿਦ

ਕਿਰਪਾਨ, ਨੀਲਾ ਬਾਣਾ ਤੇ ਖਾਲਸਾਈ ਅਣਖ ਭੁੱਲ ਕੇ ਹਿੰਦੂਤਵ ਤਾਕਤਾਂ ਦੀ ਗੁਲਾਮੀ ਕਿਉਂ..?—ਮਾਨ