BREAKING NEWS
ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਪੰਜਾਬ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 05, 2026 11:12 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਸੰਗਰੂਰ ਵਿਖੇ ਸ. ਮੋਹਨਜੀਤ ਸਿੰਘ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨਾ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ’ਤੇ ਜ਼ੁਲਮ ਹੁੰਦਾ ਹੈ, ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਅਤੇ ਸਮਾਜਿਕ ਮੁੱਦਿਆਂ ’ਤੇ ਸਵਾਲ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪ੍ਰੰਤੂ ਸਵਾਲ ਕਰਨ ਵਾਲੇ ਵਿਅਕਤੀ ’ਤੇ ਤਸ਼ੱਦਦ ਕਰਨ ਦੀ ਕੋਈ ਕਾਨੂੰਨ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਵਾਲੀ ਪਾਰਟੀ ਕਦੇ ਲੋਕਾਂ ਨੂੰ ਲੀਡਰਾਂ ਤੋਂ ਸਵਾਲ ਪੁੱਛਣ ਲਈ ਆਖਦੀ ਹੁੰਦੀ ਸੀ, ਲੇਕਿਨ ਜਦੋਂ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਵਾਲ ਪੁੱਛੇ ਤਾਂ ਉਹ ਬੁਖਲਾਹਟ ਵਿਚ ਆ ਕੇ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਦਿਨੋਂ-ਦਿਨ ਵਧਣਾ ਸਰਕਾਰ ਲਈ ਵੱਡਾ ਸਵਾਲ ਹੈ। ਨਸ਼ਿਆਂ ਨਾਲ ਨੌਜੁਆਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਸਰਕਾਰ ਇਸ ਨੂੰ ਅਣਦੇਖਿਆ ਕਰਕੇ ਸਵਾਲ ਅਤੇ ਵਿਰੋਧ ਕਰਨ ਵਾਲਿਆਂ ਨੂੰ ਹੀ ਦੋਸ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲੋਕ ਮਿਲਣੀ ਲਈ ਪਿੰਡ ਵਿਚ ਆਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜੇਕਰ ਗੁਰਸਿੱਖ ਨੌਜੁਆਨ ਨੇ ਨਸ਼ਿਆਂ ਸਬੰਧੀ ਸਵਾਲ ਕੀਤਾ ਤਾਂ ਪੁਲਿਸ ਨੇ ਉਸ ’ਤੇ ਤਸ਼ੱਦਦ ਹੀ ਨਹੀਂ ਠਾਹਿਆ, ਸਗੋਂ ਉਸ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਕੇ ਵੱਡਾ ਗੁਨਾਹ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖੀ ਜੀਵਨ ਦਾ ਅਹਿਮ ਅੰਗ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦਾ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜੁਆਨ ਦੀ ਹਰ ਤਰ੍ਹਾਂ ਸਹਾਇਤਾ ਲਈ ਵਚਨਬਧ ਹੈ ਅਤੇ ਜੇਕਰ ਉਹ ਚਾਹੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਉਸ ਦਾ ਇਲਾਜ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ

ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ

ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਖ਼ਿਲਾਫ਼ ਰਿਸ਼ਵਤ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾ

ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਲੁਧਿਆਣਾ ਵਿੱਚ ਅਧਿਆਪਕ ਦਿਵਸ ਮਨਾਇਆ

‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਸੂਚਨਾਵਾਂ

ਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ

ਖ਼ਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਮਹਾਨ ਕੀਰਤਨ ਦਰਬਾਰ’ ਕਰਵਾਇਆ ਗਿਆ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ