BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਨੈਸ਼ਨਲ

ਗੁਰੂ ਘਰ ਕੋਈ ਸਰਕਾਰੀ ਦਫ਼ਤਰ ਨਹੀਂ, ਗੁਰਦੁਆਰਿਆਂ ਦੀ ਧਾਰਮਿਕ ਖੁਦਮੁਖਤਿਆਰੀ ਦੀ ਰਾਖੀ ਦਾ ਐਲਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 06, 2026 07:18 PM

ਨਵੀਂ ਦਿੱਲੀ - ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਵਲੋਂ ਗੁਰਦੁਆਰਾ ਸਾਹਿਬਾਨ ਵਿੱਚ ਜੀਵਨ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਕੈਂਪ ਲਗਾਉਣ ਦੇ ਐਲਾਨ ਵਿਰੁੱਧ ਸਿੱਖ ਜਥੇਬੰਦੀਆਂ ਵਲੋਂ 5 ਸਤੰਬਰ, 2026 ਨੂੰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।  ਵਿਰੋਧ ਪ੍ਰਦਰਸ਼ਨ ਵਿੱਚ ਬੀਬੀਆਂ ਅਤੇ ਛੋਟੇ-ਛੋਟੇ ਬੱਚਿਆਂ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਕੇ ਆਪਣਾ ਤਿੱਖਾ ਆਕਰੋਸ਼ ਅਤੇ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਕੈਂਪਾਂ ਦੇ ਬਹਾਨੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਕੈਨੇਡੀਅਨ ਕਾਨੂੰਨਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਭਾਰਤੀ ਡਿਪਲੋਮੈਟਾਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਲੋਕ ਜਾਣਬੁੱਝ ਕੇ ਲਾਈਫ ਸਰਟੀਫਿਕੇਟ ਵੰਡਣ ਦੇ ਨਾਮ 'ਤੇ ਸੰਗਤ ਨੂੰ ਭੜਕਾਉਣ ਦਾ ਯਤਨ ਕਰ ਰਹੇ ਹਨ। । ਬੁਲਾਰਿਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੁੱਚੀ ਸੰਗਤ ਨੂੰ ਇੱਕਜੁੱਟ ਹੋ ਕੇ ਇਨ੍ਹਾਂ ਕਦਮਾਂ ਦਾ ਮੂੰਹ-ਤੋੜ ਜਵਾਬ ਦੇਣ ਦਾ ਸੱਦਾ ਦਿੱਤਾ। ਸੰਗਤ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਧਾਰਮਿਕ ਅਸਥਾਨਾਂ ਅਤੇ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਣ। ਸਿੱਖ ਆਗੂਆਂ ਨੇ ਐਲਾਨ ਕੀਤਾ ਕਿ ਕੈਨੇਡਾ ਦੀ ਧਰਤੀ 'ਤੇ ਸਿੱਖਾਂ ਵਿਰੁੱਧ ਹੋਣ ਵਾਲੀ ਕਿਸੇ ਵੀ ਬਾਹਰੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਰੋਸ ਮੁਜ਼ਾਹਰੇ ਨੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਿਕ ਗਤੀਵਿਧੀਆਂ ਵਿਰੁੱਧ ਸਿੱਖ ਭਾਈਚਾਰੇ ਦੇ ਵਧ ਰਹੇ ਗੁੱਸੇ ਨੂੰ ਇੱਕ ਵਾਰ ਫਿਰ ਪ੍ਰਤੱਖ ਕਰ ਦਿੱਤਾ ਹੈ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਤੋਂ ਵਾਈਸ ਪ੍ਰੈਸੀਡੈਂਟ ਭਾਈ ਗੁਰਮੀਤ ਸਿੰਘ ਗਿੱਲ, ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਮਨਜਿੰਦਰ ਸਿੰਘ ਐਸਐਫਜੇ, ਭਾਈ ਦਲਜੀਤ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਜੈਕ ਸਿੱਧੂ, ਭਾਈ ਰਜਿੰਦਰ ਸਿੰਘ ਨੱਤ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਹਰਬੰਸ ਸਿੰਘ ਔਜਲਾ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਜਹਾਂਗੀਰਪੁਰੀ ’ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ, ਦਿੱਲੀ ਕਮੇਟੀ ਦੇ ਤਾਲਕਟੋਰਾ ਦੇ ਇਕੱਠ ਨੂੰ ਦਿੱਤੀ ਵੱਡੀ ਸਿਆਸੀ ਚੁਣੌਤੀ

ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ: ਦਬਿੰਦਰਜੀਤ ਸਿੰਘ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀਆਂ ਸੜਕਾਂ ਦੀ ਮਾੜੀ ਹਾਲਤ 'ਤੇ ਸਵਾਲ ਉਠਾਏ

ਭਾਜਪਾ ਨੇ ਸਿੱਖ ਨੌਜਵਾਨਾਂ 'ਤੇ 'ਹਿਰਾਸਤ ਵਿੱਚ ਤਸ਼ੱਦਦ' ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ, ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਕਾਲੇ ਝੰਡਿਆਂ ਤੋਂ ਨਹੀਂ, ਲੋਕਾਂ ਦੇ ਸਵਾਲਾਂ ਤੋਂ ਰਹੀ ਹੈ ਡਰ- ਬੀਬੀ ਰਣਜੀਤ ਕੌਰ

ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼: ਸਿਮਰਨਜੀਤ ਸਿੰਘ ਮਾਨ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਾਹਿਬ ਦੀ ਸ਼ਹਾਦਤ ਅੱਜ ਵੀ ਜ਼ਮੀਰ ਨੂੰ ਹੈ ਲਲਕਾਰਦੀ: ਪੰਥਕ ਜੱਥੇਬੰਦੀਆਂ ਜਰਮਨੀ

ਭਾਈ ਖਾਲੜਾ ਨੂੰ ਮਾਰ ਕੇ ਸੱਚ ਨੂੰ ਮਾਰਨ ਦੀ ਹੋਈ ਕੋਸ਼ਿਸ਼, ਪਰ ਸ਼ਹਾਦਤ ਨੇ ਜ਼ੁਲਮ ਦਾ ਚਿਹਰਾ ਦੁਨੀਆ ਸਾਹਮਣੇ ਕਰ ਦਿੱਤਾ ਨੰਗਾ: ਭਾਈ ਭਿਓਰਾ

ਖੜਗੇ ਨੇ ਹਲਦਵਾਨੀ ਸ਼ੁੱਧੀਕਰਨ ਘਟਨਾ 'ਤੇ ਪੁੱਛਿਆ, "ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਚੁੱਪ ਕਿਉਂ ਹਨ?"