BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 06, 2026 07:25 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ਤੇ ਦਖ਼ਲ ਅੰਦਾਜੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਮਾਮਲੇ ਵਿਚ ਹਲਕਾ ਵਿਧਾਇਕ ਦੀ ਸ਼ਹਿ ’ਤੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਕਰਦਿਆਂ ਇੱਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਘਨੌਣੀ ਹਰਕਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਦੀ ਆਸਥਾ ਦਾ ਕੇਂਦਰ ਹਨ, ਜਿੱਥੇ ਦਾ ਪ੍ਰਬੰਧ ਸੰਗਤ ਦੀ ਸਹਿਮਤੀ, ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਜਾਂ ਤਾਕਤ ਦੇ ਜ਼ੋਰ ’ਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣਾ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਧਾਰਮਿਕ ਮਰਯਾਦਾ ਨੂੰ ਚਨੌਤੀ ਦੇਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਰੋਕਣ ਦੀ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ। ਉਨ੍ਹਾਂ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

Have something to say? Post your comment

 
 
 
 

ਪੰਜਾਬ

ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਲਾਵਾਰਿਸ ਕਹਿ ਕੇ ਸਾੜੇ ਨੌਜੁਆਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ਮੌਕੇ ਕੀਤੀ ਫੌਜੀ ਹਮਲੇ ਅਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ

ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ

ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਖ਼ਿਲਾਫ਼ ਰਿਸ਼ਵਤ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾ