BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ

ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਕੌਮੀ ਮਾਰਗ ਬਿਊਰੋ | September 06, 2026 07:28 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਨਲਾਇਕੀ, ਗਲਤ ਪ੍ਰਬੰਧਨ ਅਤੇ ਬਿਜਲੀ ਖੇਤਰ ਵਿੱਚ ਲਗਾਤਾਰ ਬਦਲਦੇ ਝੂਠੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ, ਜਿਸ ਦਾ ਖਾਮਿਆਜ਼ਾ ਅੱਜ ਪੰਜਾਬ ਦੇ ਉਦਯੋਗਪਤੀਆਂ, ਕਿਸਾਨਾਂ ਵਪਾਰੀਆਂ ਅਤੇ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।

ਸਰਕਾਰੀ ਅੰਕੜਿਆਂ ਅਤੇ ਪਿਛਲੇ ਬਿਆਨਾਂ ਦਾ ਹਵਾਲਾ ਦਿੰਦਿਆਂ ਭਾਜਪਾ ਸੂਬਾ ਪ੍ਰਧਾਨ ਢਿੱਲੋਂ ਨੇ ‘ਆਪ’ ਸਰਕਾਰ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਵਿਰੋਧਾਭਾਸ ਨੂੰ ਜਨਤਕ ਕੀਤਾ। ਉਹਨਾਂ ਕਿਹਾ ਕਿ ਦਸੰਬਰ 2022 ਨੂੰ ਮੁੱਖ ਮੰਤਰੀ ਪੰਜਾਬ ਨੇ ਪਛਵਾੜਾ ਕੋਲਾ ਖਾਣ ਸ਼ੁਰੂ ਹੋਣ 'ਤੇ ਦਾਅਵਾ ਕੀਤਾ ਸੀ ਕਿ ਪੰਜਾਬ ਕੋਲ ਅਗਲੇ 30 ਸਾਲਾਂ ਲਈ ਲੋੜੀਂਦਾ ਕੋਲਾ ਹੈ ਅਤੇ ਸੂਬਾ ਜਲਦ ਹੀ ਦੇਸ਼ ਦਾ ਲਹਿਰਾਉਂਦਾ ‘ਪਾਵਰ ਸਰਪਲੱਸ’ ਸੂਬਾ ਬਣੇਗਾ। ਇਹ ਦਾਅਵਾ ਮੁੱਖ ਮੰਤਰੀ ਨੇ ਮੁੜ ਅਪ੍ਰੈਲ 2026 ਵਿੱਚ ਕੀਤਾ ਅਤੇ ਥਰਮਲ ਪਲਾਂਟਾਂ ਕੋਲ ਮਹੀਨਿਆਂ ਦਾ ਕੋਲਾ ਸਟਾਕ ਹੈ ਅਤੇ ਕੋਈ ਘਾਟ ਨਹੀਂ ਹੈ।

ਉਹਨਾਂ ਕਿਹਾ ਕਿ ਹੁਣ ਬਿਜਲੀ ਮੰਤਰੀ ਪੰਜਾਬ ਦ ਮੰਨ ਰਹੇ ਹਨ ਕਿ ਕੋਲੇ ਦੀ ਭਾਰੀ ਕਮੀ ਕਾਰਨ 1, 500 ਮੈਗਾਵਾਟ ਬਿਜਲੀ ਉਤਪਾਦਨ ਘੱਟ ਗਿਆ ਹੈ ਅਤੇ ਪ੍ਰਾਈਵੇਟ ਥਰਮਲ ਪਲਾਂਟ ਅੱਧੀ ਸਮਰੱਥਾ 'ਤੇ ਚੱਲ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ ਸਵਾਲ ਕੀਤਾ, "ਜੇਕਰ ਪਛਵਾੜਾ ਖਾਣ ਵਿੱਚ 30 ਸਾਲਾਂ ਦਾ ਕੋਲਾ ਸੀ, ਤਾਂ ਅੱਜ ਥਰਮਲ ਪਲਾਂਟ ਬੰਦ ਕਿਉਂ ਹੋ ਰਹੇ ਹਨ? ₹5, 000 ਕਰੋੜ ਦੇ ‘ਰੋਸ਼ਨ ਪੰਜਾਬ’ ਪ੍ਰੋਜੈਕਟ ਦੇ ਜ਼ੀਰੋ-ਪਾਵਰ-ਕੱਟ ਦੇ ਦਾਅਵਿਆਂ ਦਾ ਕੀ ਬਣਿਆ? ਸਰਕਾਰ ਦੱਸੇ ਕਿ ਉਹਨਾਂ ਦੇ ਝੂਠੇ ਭਰੋਸਿਆਂ ਅਤੇ ਬਿਜਲੀ ਮੰਤਰੀ ਦੇ ਬਿਆਨਾਂ ਵਿੱਚ ਇਹ ਅੰਤਰ ਕਿਉਂ ਹੈ?"
ਉਦਯੋਗਾਂ 'ਤੇ ਪੈ ਰਿਹਾ ਮਾਰੂ ਅਸਰ ।

ਢਿੱਲੋਂ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਲੁਧਿਆਣਾ, ਜਲੰਧਰ, ਖੰਨਾ, ਮੁਹਾਲੀ, ਮੰਡੀ ਗੋਬਿੰਦਗੜ੍ਹ ਸਮੇਤ ਪੂਰੇ ਪੰਜਾਬ ਵਿੱਚ 4 ਤੋਂ 5 ਘੰਟੇ ਦੇ ਲਗਾਤਾਰ ਪਾਵਰ ਕੱਟ ਲਗਾਏ ਜਾ ਰਹੇ ਹਨ। ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਫੈਕਟਰੀਆਂ ਦਾ ਉਤਪਾਦਨ ਠੱਪ ਹੋ ਰਿਹਾ ਹੈ। ਬਿਨਾਂ ਦੱਸੇ ਲੱਗਦੇ ਕੱਟਾਂ ਕਰਕੇ ਮਸ਼ੀਨਰੀ ਅਤੇ ਕੱਚੇ ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਨਾਲ ਉਦਯੋਗਪਤੀਆਂ ਦੀ ਲਾਗਤ ਵਧ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਦਯੋਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਉਦਯੋਗ ਹੀ ਠੱਪ ਹੋ ਗਏ ਤਾਂ ਇਸ ਦਾ ਸਿੱਧਾ ਅਸਰ ਰੁਜ਼ਗਾਰ, ਨਵੇਂ ਨਿਵੇਸ਼ ਅਤੇ ਸਰਕਾਰ ਦੇ ਟੈਕਸ ਮਾਲੀਏ 'ਤੇ ਪਵੇਗਾ।
ਉਹਨਾਂ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਖੇਤੀ ਸੈਕਟਰ ਵੀ ਪ੍ਰਭਾਵਿਤ ਹੈ ਅਤੇ ਕਿਸਾਨਾਂ ਨੂੰ ਝੋਨੇ ਤੇ ਹੋਰ ਫ਼ਸਲਾਂ ਲਈ ਲੋੜੀਂਦੀ ਬਿਜਲੀ ਤੋਂ ਇਲਾਵਾ ਘਰੇਲੂ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਪੰਜਾਬ ਸਰਕਾਰ ਫੇਲ ਹੋਈ ਹੈ।

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਰਕਾਰ ਮੀਡੀਆ ਵਿੱਚ ਝੂਠੇ ਦਾਅਵੇ ਅਤੇ ਇਸ਼ਤਿਹਾਰਬਾਜ਼ੀ ਬੰਦ ਕਰੇ। ਸਰਕਾਰ ਨੂੰ ਤੁਰੰਤ ਬਿਜਲੀ ਸਪਲਾਈ ਦੀ ਉੱਚ-ਪੱਧਰੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਉਦਯੋਗਿਕ ਖੇਤਰਾਂ ਦੇ ਨਾਲ-ਨਾਲ ਘਰੇਲੂ ਖਪਤਕਾਰਾਂ ਲਈ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਯਕੀਨੀ ਬਣਾਉਣੀ ਚਾਹੀਦੀ ਹੈ।

Have something to say? Post your comment

 
 
 
 

ਪੰਜਾਬ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਲਾਵਾਰਿਸ ਕਹਿ ਕੇ ਸਾੜੇ ਨੌਜੁਆਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ਮੌਕੇ ਕੀਤੀ ਫੌਜੀ ਹਮਲੇ ਅਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ

ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ

ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਖ਼ਿਲਾਫ਼ ਰਿਸ਼ਵਤ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾ