BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਨੈਸ਼ਨਲ

ਲੰਡਨ ਦੇ ਗੁਰਦੁਆਰਾ ਸਾਹਿਬ 'ਚ ਆਰਐਸਐਸ ਮੁਖੀ ਦੀ ਗੁਪਤ ਫੇਰੀ 'ਤੇ ਭੜਕਿਆ ਸਿੱਖਾਂ ਦਾ ਗੁੱਸਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 07, 2026 07:23 PM

ਨਵੀਂ ਦਿੱਲੀ- ਖਾਲਸਾ ਜੱਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ (ਲੰਡਨ) ਵਿੱਚ ਆਰਐਸਐਸ ਮੁਖੀ ਮੋਹਨ ਭਾਗਵਤ ਦੀ ਗੁਪਤ ਫੇਰੀ ਨੇ ਪੂਰੇ ਯੂਕੇ ਦੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਦੌੜਾ ਦਿੱਤੀ ਹੈ। ਸੰਗਤ ਤੋਂ ਚੋਰੀ-ਛਿਪੇ ਕਰਵਾਈ ਗਈ ਇਸ ਮੀਟਿੰਗ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਹੈ।  ਸਿੱਖ ਫੈਡਰੇਸ਼ਨ (ਯੂਕੇ) ਨੇ ਪ੍ਰਬੰਧਕਾਂ ਅਤੇ ਟਰੱਸਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਇਹ ਕਦਮ ਭਾਰਤੀ ਹਾਈ ਕਮਿਸ਼ਨ ਦੇ ਇਸ਼ਾਰੇ 'ਤੇ ਚੱਲ ਰਹੇ ਚਾਪਲੂਸਾਂ ਦੀ ਸਾਜ਼ਿਸ਼ ਦਾ ਨਤੀਜਾ ਹੈ। ਸਿੱਖ ਫੈਡਰੇਸ਼ਨ ਦੇ ਰਣਨੀਤੀ ਬੋਰਡ ਦੇ ਚੇਅਰ ਭਾਈ ਅਮਰੀਕ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਗੁਰਦੁਆਰੇ ਸਾਡੀ ਸ਼ਰਨ, ਸਤਿਕਾਰ ਅਤੇ ਏਕਤਾ ਦੇ ਅਸਥਾਨ ਹਨ। ਇਨ੍ਹਾਂ ਨੂੰ ਘੱਟਗਿਣਤੀ-ਵਿਰੋਧੀ ਅਤੇ ਫਿਰਕੂ ਤਾਕਤਾਂ ਦੀਆਂ ਸਿਆਸੀ ਰੋਟੀਆਂ ਸੇਕਣ ਦਾ ਮੰਚ ਨਹੀਂ ਬਣਨ ਦਿੱਤਾ ਜਾਵੇਗਾ। ਸੰਗਤ ਦੀ ਪਿੱਠ ਪਿੱਛੇ ਆਰ.ਐਸ.ਐਸ. ਵਰਗੀ ਸੰਸਥਾ ਦੇ ਪ੍ਰਧਾਨ ਦਾ ਸਵਾਗਤ ਕਰਨਾ ਸਿੱਖੀ ਸਿਧਾਂਤਾਂ 'ਤੇ ਵੱਡਾ ਡਾਕਾ ਹੈ। ਜਥੇਬੰਦੀ ਨੇ ਆਰ.ਐਸ.ਐਸ. ਦੀ ਵਿਚਾਰਧਾਰਾ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਸ ਸੰਸਥਾ ਦਾ ਮੁੱਖ ਮਨੋਰਥ ਸਿੱਖਾਂ ਦੀ ਵੱਖਰੀ ਧਾਰਮਿਕ ਪਛਾਣ, ਗੁਰਬਾਣੀ, ਇਤਿਹਾਸ ਅਤੇ ਸੰਸਥਾਵਾਂ ਨੂੰ ਹਿੰਦੂਤਵ ਦੀ ਛੱਤਰੀ ਹੇਠ ਲਿਆ ਕੇ ਖ਼ਤਮ ਕਰਨਾ ਹੈ। ਓਨ੍ਹਾ ਕਿਹਾ ਆਰਐਸਐਸ ਨੂੰ ਸਿਰਫ਼ ਸੱਭਿਆਚਾਰਕ ਸੰਸਥਾ ਦੱਸ ਕੇ ਗੁਰਦੁਆਰਾ ਪ੍ਰਬੰਧਕ ਅਸਲ ਖ਼ਤਰੇ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਓਨ੍ਹਾ ਗੰਭੀਰ ਚੇਤਾਵਨੀ ਦੇਂਦਿਆ ਕਿਹਾ ਬ੍ਰਿਟੇਨ ਦੀ ਸਿੱਖ ਸੰਗਤ ਅਜਿਹੇ ਸਿਆਸੀ ਸੌਦਿਆਂ 'ਤੇ ਚੁੱਪ ਨਹੀਂ ਬੈਠੇਗੀ। ਗੁਰੂ ਘਰ ਦੀਆਂ ਦੇਹਲੀਆਂ ਨੂੰ ਅਜਿਹੀਆਂ ਫਿਰਕੂ ਤਾਕਤਾਂ ਨੂੰ ਜਾਇਜ਼ਤਾ ਦੇਣ ਲਈ ਵਰਤਣ ਵਾਲਿਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਸਿੱਖ ਫੈਡਰੇਸ਼ਨ (ਯੂਕੇ) ਨੇ ਬ੍ਰਿਟੇਨ ਦੀਆਂ ਸਮੁੱਚੀਆਂ ਧਾਰਮਿਕ ਅਤੇ ਨਾਗਰਿਕ ਸੰਸਥਾਵਾਂ ਨੂੰ ਵੀ ਤਾੜਨਾ ਕੀਤੀ ਹੈ ਕਿ ਉਹ ਧਾਰਮਿਕ ਧਰੁਵੀਕਰਨ ਅਤੇ ਬਹੁਗਿਣਤੀਵਾਦੀ ਏਜੰਡਾ ਚਲਾਉਣ ਵਾਲੀਆਂ ਜਥੇਬੰਦੀਆਂ ਨੂੰ ਆਪਣੇ ਮੰਚ ਵਰਤਣ ਤੋਂ ਬਿਨਾਂ ਸ਼ਰਤ ਰੋਕਣ।

Have something to say? Post your comment

 
 
 
 

ਨੈਸ਼ਨਲ

ਨਾਮੀ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਕੋਟਭਾਰਾ ਨਹੀਂ ਰਹੇ, ਅੰਤਮ ਸੰਸਕਾਰ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹੋਏ ਹਾਜਰ

ਸਰਨਾ ਦੇ ਦਾਅਵਿਆਂ ’ਤੇ ਕਾਲਕਾ-ਕਾਹਲੋਂ ਦਾ ਤਿੱਖਾ ਪਲਟਵਾਰ, ਸੰਗਤ ਪਹਿਲਾਂ ਵੀ ਨਕਾਰ ਚੁੱਕੀ, ਹੁਣ ਫਿਰ ਹਾਰ ਲਈ ਰਹਿਣ ਤਿਆਰ

ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ

ਦਿੱਲੀ 'ਚ ਵੱਡੇ ਸਿਆਸੀ ਉਲਟਫ਼ੇਰ ਦੀ ਤਿਆਰੀ, ਕੁਰਸੀ ਬਚਾਉਣ ਵਾਲਿਆਂ ਨੂੰ ਸੰਗਤ ਸਿਖਾਏਗੀ ਸਬਕ: ਪਰਮਜੀਤ ਸਿੰਘ ਵੀਰਜੀ

ਗੁਰੂ ਘਰ ਕੋਈ ਸਰਕਾਰੀ ਦਫ਼ਤਰ ਨਹੀਂ, ਗੁਰਦੁਆਰਿਆਂ ਦੀ ਧਾਰਮਿਕ ਖੁਦਮੁਖਤਿਆਰੀ ਦੀ ਰਾਖੀ ਦਾ ਐਲਾਨ

ਜਹਾਂਗੀਰਪੁਰੀ ’ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ, ਦਿੱਲੀ ਕਮੇਟੀ ਦੇ ਤਾਲਕਟੋਰਾ ਦੇ ਇਕੱਠ ਨੂੰ ਦਿੱਤੀ ਵੱਡੀ ਸਿਆਸੀ ਚੁਣੌਤੀ

ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ: ਦਬਿੰਦਰਜੀਤ ਸਿੰਘ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀਆਂ ਸੜਕਾਂ ਦੀ ਮਾੜੀ ਹਾਲਤ 'ਤੇ ਸਵਾਲ ਉਠਾਏ

ਭਾਜਪਾ ਨੇ ਸਿੱਖ ਨੌਜਵਾਨਾਂ 'ਤੇ 'ਹਿਰਾਸਤ ਵਿੱਚ ਤਸ਼ੱਦਦ' ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ, ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਕਾਲੇ ਝੰਡਿਆਂ ਤੋਂ ਨਹੀਂ, ਲੋਕਾਂ ਦੇ ਸਵਾਲਾਂ ਤੋਂ ਰਹੀ ਹੈ ਡਰ- ਬੀਬੀ ਰਣਜੀਤ ਕੌਰ