BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 07, 2026 07:34 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਚ ਹੀ ਮੰਦਭਾਗੀ ਘਟਨਾ ਹੈ ਕਿ ਇੱਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈ ਹੈ, ਇਸ ਲਈ ਸਮੂਹ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਪਰਿਵਾਰ ਦੀ ਭਾਵਨਾ ਅਨੁਸਾਰ ਇਹ ਆਖਿਆ ਕਿ ਵਾਇਰਲ ਵੀਡੀਓ ਨੂੰ ਆਪਣੇ ਚੈਨਲਾਂ ਉੱਤੇ ਪ੍ਰਕਾਸ਼ਿਤ ਨਾ ਕੀਤਾ ਜਾਵੇ ਅਤੇ ਨਾ ਹੀ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ ਕਿਉਂਕਿ ਇਹ ਉਸ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ ਵਿੱਚ ਰੈਗਿੰਗ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰੰਤੂ ਇਸ ਘਟਨਾ ਵਿੱਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨਾਲ ਗੱਲ ਕਰਕੇ ਅਜਿਹੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਆਖਿਆ ਹੈ ਜੋ ਬੱਚਿਆਂ ਵਿੱਚ ਅਨੁਸ਼ਾਸਨ ਕਾਇਮ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਉਹ ਇੱਕ ਹਫ਼ਦੇ ਦੇ ਵਿੱਚ ਪ੍ਰਿੰਸੀਪਲ ਬਦਲ ਦੇਣਗੇ।

Have something to say? Post your comment

 
 
 
 

ਪੰਜਾਬ

ਚੀਫ਼ ਜਸਟਿਸ ਦੀ ਨਿਯੁਕਤੀ ਸੰਵਿਧਾਨਕ ਪ੍ਰਕਿਰਿਆ ਅਨੁਸਾਰ-ਕੇਵਲ ਸਿੰਘ ਢਿੱਲੋਂ

ਜਸਟਿਸ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ; ਮੁੱਖ ਮੰਤਰੀ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਸਮੇਂ ਸਿਰ ਹੋਈ ਸਰਜਰੀ ਨੇ ਇਨਫੈਕਸ਼ਨ ਨਾਲ ਲੜਨ ਦਾ ਮੌਕਾ ਦਿੱਤਾ: ਰਾਜਾ, ਲਾਭਪਾਤਰੀ

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ

ਕੇਂਦਰ ਸਰਕਾਰ ਦੀਆਂ ਕਾਰਵਾਈਆਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਭਾਰਤੀ ਸੰਘੀ ਢਾਂਚੇ ਲਈ ਖ਼ਤਰਾ

ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ