BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 07, 2026 07:35 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਹੋਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਸ. ਸੰਤੋਖ ਸਿੰਘ ਸੇਠੀ ਚੀਫ਼ ਖਾਲਸਾ ਦੀਵਾਨ, ਸ. ਕੁਲਦੀਪ ਸਿੰਘ ਪੰਡੋਰੀ, ਸ. ਜਗਜੀਤ ਸਿੰਘ ਖਾਲਸਾ, ਸ. ਤਰਨਜੀਤ ਸਿੰਘ, ਸ. ਸਤਿੰਦਰਪਾਲ ਸਿੰਘ, ਬਾਬਾ ਅਵਤਾਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਭਾਈ ਗੁਰਪਾਲ ਸਿੰਘ, ਭਾਈ ਹਰੀ ਸਿੰਘ, ਸ. ਜਸਬੀਰ ਸਿੰਘ, ਸ. ਲਖਬੀਰ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਸ. ਸੁਰਿੰਦਰਪਾਲ ਸਿੰਘ, ਸ. ਹਰਦੀਪ ਸਿੰਘ, ਸ. ਜਗਜੀਤ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਮੱਲੀ, ਸ. ਹਰਪ੍ਰੀਤ ਸਿੰਘ, ਸ. ਕੁਲਵੰਤ ਸਿੰਘ, ਸ. ਨਵਤੇਜ ਸਿੰਘ, ਸ. ਚਰਨਜੀਤ ਸਿੰਘ, ਸ. ਸੁਖਦੇਵ ਸਿੰਘ, ਭਾਈ ਤਰਸੇਮ ਸਿੰਘ, ਸ. ਅਮਰ ਸਿੰਘ ਭੰਗੂ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਜਸਟਿਸ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ; ਮੁੱਖ ਮੰਤਰੀ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਸਮੇਂ ਸਿਰ ਹੋਈ ਸਰਜਰੀ ਨੇ ਇਨਫੈਕਸ਼ਨ ਨਾਲ ਲੜਨ ਦਾ ਮੌਕਾ ਦਿੱਤਾ: ਰਾਜਾ, ਲਾਭਪਾਤਰੀ

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ

ਕੇਂਦਰ ਸਰਕਾਰ ਦੀਆਂ ਕਾਰਵਾਈਆਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਭਾਰਤੀ ਸੰਘੀ ਢਾਂਚੇ ਲਈ ਖ਼ਤਰਾ

ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਲਾਵਾਰਿਸ ਕਹਿ ਕੇ ਸਾੜੇ ਨੌਜੁਆਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ