BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ

ਚੀਫ਼ ਜਸਟਿਸ ਦੀ ਨਿਯੁਕਤੀ ਸੰਵਿਧਾਨਕ ਪ੍ਰਕਿਰਿਆ ਅਨੁਸਾਰ-ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | September 07, 2026 08:58 PM

ਚੰਡੀਗੜ੍ਹ-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਨੂੰ ਬੇਲੋੜਾ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਦੀ ਪ੍ਰਕਿਰਿਆ ਸੰਵਿਧਾਨਕ ਵਿਵਸਥਾਵਾਂ ਅਤੇ ਮੈਮੋਰੰਡਮ ਆਫ ਪ੍ਰੁਸਿਜ਼ਰ ਅਨੁਸਾਰ ਕੀਤੀ ਗਈ ਹੈ ਅਤੇ ਇਸ ਮਾਮਲੇ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਤੱਥਾਂ ਨੂੰ ਸਮਝਣ ਦੀ ਲੋੜ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ 10 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਨਿਰਧਾਰਤ ਪ੍ਰਕਿਰਿਆ ਤਹਿਤ ਰਾਏ ਮੰਗੀ ਗਈ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਅਤੇ ਦੋਵਾਂ ਰਾਜਾਂ ਦੇ ਰਾਜਪਾਲਾਂ ਵੱਲੋਂ ਆਪਣੀ ਸਹਿਮਤੀ ਦੇ ਦਿੱਤੀ ਗਈ, ਜਦਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮੇਂ ਅੰਦਰ ਆਪਣਾ ਜਵਾਬ ਨਹੀਂ ਭੇਜਿਆ ਗਿਆ।

ਭਾਜਪਾ ਆਗੂ ਨੇ ਕਿਹਾ ਕਿ ਨਿਯਮਾਂ ਅਨੁਸਾਰ ਜੇਕਰ ਸਬੰਧਤ ਸਰਕਾਰ ਨਿਰਧਾਰਤ ਸਮੇਂ ਅੰਦਰ ਆਪਣੀ ਰਾਏ ਨਹੀਂ ਦਿੰਦੀ ਤਾਂ ਇਸਨੂੰ ਸਹਿਮਤੀ ਵਜੋਂ ਮੰਨਿਆ ਜਾਂਦਾ ਹੈ। ਇਸ ਲਈ ਹੁਣ ਨਿਯੁਕਤੀ ਦੀ ਸੰਵਿਧਾਨਕ ਪ੍ਰਕਿਰਿਆ ’ਤੇ ਸਵਾਲ ਚੁੱਕਣਾ ਤਰਕਸੰਗਤ ਨਹੀਂ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਮਹੱਤਵਪੂਰਨ ਸਰਕਾਰੀ ਫਾਈਲਾਂ ਨੂੰ ਲੰਬਿਤ ਰੱਖਣ ਦੀ ਪ੍ਰਵਿਰਤੀ ਕਾਰਨ ਪ੍ਰਸ਼ਾਸਨਿਕ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਸੰਸਥਾਵਾਂ ਦੀ ਕਾਰਗੁਜ਼ਾਰੀ ਲਈ ਠੀਕ ਨਹੀਂ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਿਆਂਪਾਲਿਕਾ ਦੀ ਸੁਤੰਤਰਤਾ ਅਤੇ ਸੰਵਿਧਾਨਕ ਪ੍ਰਕਿਰਿਆ ਦਾ ਸਤਿਕਾਰ ਕਰਨਾ ਸਾਰੀਆਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਤੇ ਹੋਰ ਮੰਤਰੀਆਂ ਵਲੋਂ ਨਿਆਂਪਾਲਿਕਾ ਦੀ ਸੁਤੰਤਰਤਾ ਨੂੰ ਚੈਲੇਂਜ ਕਰਨਾ ਬੇਹੱਦ ਨਿੰਦਣਯੋਗ ਹੈ।ਪੰਜਾਬ ਸਰਕਾਰ ਨੂੰ ਸਿਆਸੀ ਵਿਵਾਦ ਖੜ੍ਹਾ ਕਰਨ ਦੀ ਬਜਾਏ ਸੰਵਿਧਾਨਕ ਪ੍ਰਕਿਰਿਆ ਅਤੇ ਨਿਯਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ

ਜਸਟਿਸ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ; ਮੁੱਖ ਮੰਤਰੀ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਸਮੇਂ ਸਿਰ ਹੋਈ ਸਰਜਰੀ ਨੇ ਇਨਫੈਕਸ਼ਨ ਨਾਲ ਲੜਨ ਦਾ ਮੌਕਾ ਦਿੱਤਾ: ਰਾਜਾ, ਲਾਭਪਾਤਰੀ

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ

ਕੇਂਦਰ ਸਰਕਾਰ ਦੀਆਂ ਕਾਰਵਾਈਆਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਭਾਰਤੀ ਸੰਘੀ ਢਾਂਚੇ ਲਈ ਖ਼ਤਰਾ

ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ