BREAKING NEWS
ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ

ਪੰਜਾਬ

ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ

ਕੌਮੀ ਮਾਰਗ ਬਿਊਰੋ | September 07, 2026 11:15 PM

ਦੁਬਈ-ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਲਿਆਉਣ ਦੇ ਅਥਾਹ ਤੇ ਵਿਆਪਕ ਮੌਕਿਆਂ ਬਾਰੇ ਚਰਚਾ ਕੀਤੀ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨੂੰ ਪੰਜਾਬ ਦੀਆਂ ਵਿਸ਼ਾਲ ਆਰਥਿਕ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਯੂ.ਏ.ਈ. ਦੇ ਨਿਵੇਸ਼ਕਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਭਾਈਵਾਲੀਆਂ ਰਾਹੀਂ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਸੂਬਾ ਸਰਕਾਰ ਦੇ ਸਨਅਤੀ ਵਿਕਾਸ ਸਬੰਧੀ ਅਹਿਦ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ.ਆਈ.ਆਈ.ਸੀ. ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾਂ ਕਾਰੋਬਾਰ ਵਿਸਥਾਰ ਦੇ ਚਾਹਵਾਨ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਪ੍ਰਸ਼ਾਸਕੀ ਸਹਿਯੋਗ, ਮਾਰਗਦਰਸ਼ਨ ਅਤੇ ਮਾਲ-ਢੁਆਈ ਤੇ ਹੋਰ ਪ੍ਰਬੰਧਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ, ਯੂ.ਏ.ਈ. ਆਧਾਰਤ ਨਿਵੇਸ਼ਕਾਂ ਅਤੇ ਸੰਸਥਾਗਤ ਫੰਡਿੰਗ ਸੰਗਠਨਾਂ ਨਾਲ ਦੀਰਘਕਾਲੀ ਅਤੇ ਆਪਸੀ ਲਾਭਕਾਰੀ ਸਬੰਧ ਬਣਾਉਣ ਦਾ ਚਾਹਵਾਨ ਹੈ।

ਸੂਬੇ ਦੇ ਨਿਵੇਸ਼ਕ-ਪੱਖੀ ਸੁਧਾਰਾਂ ਬਾਰੇ ਜਾਣੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਆਸਾਨੀ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ, ਜੋ ਸੁਚਾਰੂ ਅਤੇ ਮੁਸ਼ਕਲ ਰਹਿਤ ਨਿਵੇਸ਼ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਕਾਨੂੰਨੀ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਪ੍ਰਦਾਨ ਲਈ ਸੂਬੇ ਦਾ ਇੱਕ ਸਿੰਗਲ-ਵਿੰਡੋ ਪਲੇਟਫਾਰਮ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਵਧੇਰੇ ਅਨੁਕੂਲ ਉੱਦਮੀ ਮਾਹੌਲ, ਸ਼ਾਨਦਾਰ ਮਲਟੀਮਾਡਲ ਸੰਪਰਕ, ਹੁਨਰਮੰਦ ਤਕਨੀਕੀ ਕਾਮੇ ਅਤੇ ਇੱਕ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਪੇਸ਼ ਕਰਦਾ ਹੈ। ਅਸੀਂ ਯੂ.ਏ.ਈ. ਦੇ ਕਾਰੋਬਾਰੀ ਆਗੂਆਂ ਨੂੰ ਪੰਜਾਬ ਦੀ ਇਸ ਪ੍ਰਭਾਵੀ ਆਰਥਿਕ ਵਿਕਾਸ ਯਾਤਰਾ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹਾਂ।”

ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.), ਜੋ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ.ਡੀ.ਆਈ.) ਨੂੰ ਚੈਨਲਾਈਜ਼ ਕਰਨ ਲਈ ਯੂ.ਏ.ਈ. ਦੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਇਕਜੁੱਟ ਕਰਦੀ ਹੈ, ਨੇ ਪੰਜਾਬ ਦੇ ਵਫ਼ਦ ਦੀ ਇਸ ਸਰਗਰਮ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂ.ਏ.ਈ. ਅਤੇ ਪੰਜਾਬ ਦਰਮਿਆਨ ਸਿੱਧੇ ਪੂੰਜੀ ਪ੍ਰਵਾਹ ਅਤੇ ਸਾਂਝੇ ਉੱਦਮਾਂ ਨੂੰ ਸਮਰੱਥ ਬਣਾਉਣ ਲਈ ਮਜ਼ਬੂਤ ਸੰਸਥਾਗਤ ਸੰਪਰਕ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਦੁਵੱਲੀ ਗੱਲਬਾਤ 'ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮੁਲਾਕਾਤ ਅਹਿਮ ਮੀਲ ਪੱਥਰ ਸਾਬਤ ਹੋਵੇਗੀ, ਜੋ ਦੁਵੱਲੇ ਆਰਥਿਕ ਸਹਿਯੋਗ, ਮਜ਼ਬੂਤ ਵਪਾਰਕ ਸਬੰਧਾਂ ਅਤੇ ਪੰਜਾਬ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਦਾ ਰਾਹ ਪੱਧਰਾ ਕਰੇਗੀ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ.... ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਤਿੰਨ ਬੱਸਾਂ ਨੂੰ ਹਰੀ ਝੰਡੀ

ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਿਜਦਾ; ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਅਰਦਾਸ

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ

ਚੀਫ਼ ਜਸਟਿਸ ਦੀ ਨਿਯੁਕਤੀ ਸੰਵਿਧਾਨਕ ਪ੍ਰਕਿਰਿਆ ਅਨੁਸਾਰ-ਕੇਵਲ ਸਿੰਘ ਢਿੱਲੋਂ

ਜਸਟਿਸ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ; ਮੁੱਖ ਮੰਤਰੀ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਸਮੇਂ ਸਿਰ ਹੋਈ ਸਰਜਰੀ ਨੇ ਇਨਫੈਕਸ਼ਨ ਨਾਲ ਲੜਨ ਦਾ ਮੌਕਾ ਦਿੱਤਾ: ਰਾਜਾ, ਲਾਭਪਾਤਰੀ

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ