BREAKING NEWS
ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਨੈਸ਼ਨਲ

ਆਰ.ਐੱਸ.ਐੱਸ. ਮੁਖੀ ਨੂੰ ਯੂਕੇ ਦੇ ਗੁਰਦੁਆਰਾ ਸਾਹਿਬ ’ਚ ਵਿਸ਼ੇਸ਼ ਸਨਮਾਨ ਦੇਣ ਵਾਲਿਆਂ ’ਤੇ ਅਮਰੀਕਨ ਸਿੱਖ ਆਗੂਆਂ ਨੇ ਚੁੱਕੇ ਗੰਭੀਰ ਸਵਾਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 08, 2026 07:27 PM

ਨਵੀਂ ਦਿੱਲੀ- ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ, ਮੀਡੀਆ ਬੁਲਾਰੇ ਹਰਜਿੰਦਰ ਸਿੰਘ ਅਤੇ ਅਮੈਰਿਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦੀ ਯੂਕੇ ਫੇਰੀ ਦੌਰਾਨ ਕੁਝ ਸਿੱਖ ਚਿਹਰਿਆਂ ਵੱਲੋਂ ਕੀਤੀ ਗਈ ਆਓ-ਭਗਤ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਇਸ ਨੂੰ ਪੰਥਕ ਭਾਵਨਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਅਣਦੇਖੀ ਕਰਾਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਿੱਚ ਭਾਗਵਤ ਦੀ ਫੇਰੀ ਦਾ ਸਿੱਖ ਸੰਗਤਾਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਭਾਰੀ ਵਿਰੋਧ ਹੋਣ ਤੋਂ ਬਾਅਦ ਯੂਕੇ ਵਿੱਚ ਉਸ ਨੂੰ ਗੁਰਦੁਆਰਾ ਸਾਹਿਬ ਲਿਆਉਣਾ, ਵਿਸ਼ੇਸ਼ ਤੌਰ ’ਤੇ ਕੀਰਤਨੀ ਸਿੰਘਾਂ ਨੂੰ ਸੱਦ ਕੇ ਸ਼ਬਦ ਕੀਰਤਨ ਕਰਵਾਉਣਾ ਅਤੇ ਬੈਠਣ ਲਈ ਕੁਰਸੀ ਦੀ ਵਿਸ਼ੇਸ਼ ਸਹੂਲਤ ਦੇਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਅਜਿਹੀ ਕਿਹੜੀ ਮਜਬੂਰੀ ਬਣੀ ਕਿ ਕੁਝ ਸਿੱਖਾਂ ਨੂੰ ਆਰ.ਐੱਸ.ਐੱਸ. ਮੁਖੀ ਦੀ ਇਸ ਤਰ੍ਹਾਂ ਆਓ-ਭਗਤ ਕਰਨੀ ਪਈ.? ਆਗੂਆਂ ਨੇ ਕਿਹਾ ਕਿ ਭਾਗਵਤ ਦੀ ਅਮਰੀਕਾ ਫੇਰੀ ਦੌਰਾਨ ਕੇਵਲ ਸਿੱਖ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਹੀ ਨਹੀਂ, ਸਗੋਂ ਕਈ ਹਿੰਦੂ, ਮੁਸਲਮਾਨ ਅਤੇ ਈਸਾਈ ਜਥੇਬੰਦੀਆਂ ਵੱਲੋਂ ਵੀ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ ਅਤੇ ਇਸ ਤੋਂ ਬਾਅਦ ਕੈਨੇਡਾ ਵਿੱਚ ਵੀ ਵਿਰੋਧ ਦੀ ਆਵਾਜ਼ ਉੱਠੀ। ਇਸ ਦੇ ਬਾਵਜੂਦ ਯੂਕੇ ਵਿੱਚ ਕੁਝ ਸਿੱਖ ਚਿਹਰਿਆਂ ਵੱਲੋਂ ਉਸ ਨੂੰ ਗੁਰਦੁਆਰਾ ਸਾਹਿਬ ਵਿੱਚ ਲਿਜਾ ਕੇ ਵਿਸ਼ੇਸ਼ ਸਨਮਾਨ ਦੇਣ ਨੇ ਪੰਥਕ ਹਲਕਿਆਂ ਵਿੱਚ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਵਿਦੇਸ਼ਾਂ ਦੇ ਗੁਰਦੁਆਰਾ ਪ੍ਰਬੰਧਾਂ ਵਿੱਚ ਅਜਿਹੀਆਂ ਤਾਕਤਾਂ ਆਪਣਾ ਪ੍ਰਭਾਵ ਬਣਾਉਣ ਵਿੱਚ ਕਾਮਯਾਬ ਹੋ ਰਹੀਆਂ ਹਨ, ਜਿਨ੍ਹਾਂ ਦੇ ਹਿੱਤ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਟਕਰਾਉਂਦੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਆਰ.ਐੱਸ.ਐੱਸ. ਨਾਲ ਨੇੜਤਾ ਰੱਖਣ ਵਾਲੇ ਅਤੇ ਭਾਰਤੀ ਤੰਤਰ ਨਾਲ ਜੁੜੇ ਕੁਝ ਚਿਹਰੇ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਅੰਦਰ ਸਰਗਰਮ ਰਹੇ ਹਨ ਅਤੇ ਸਮੇਂ-ਸਮੇਂ ’ਤੇ ਭਾਰਤੀ ਤੰਤਰ ਦੇ ਹਿੱਤਾਂ ਅਨੁਸਾਰ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਾਗਵਤ ਦਾ ਸਵਾਗਤ ਕਰਨ ਵਾਲੇ ਕੁਝ ਚਿਹਰੇ ਵੀ ਅਜਿਹੀ ਹੀ ਸੋਚ ਨਾਲ ਜੁੜੇ ਹੋਏ ਦਿਖਾਈ ਦਿੰਦੇ ਹਨ ਅਤੇ ਇਹੋ ਕਿਸਮ ਦੇ ਲੋਕ ਵਿਦੇਸ਼ਾਂ ਵਿੱਚ ਸਿੱਖਾਂ ਵੱਲੋਂ ਆਪਣੇ ਪੰਥਕ ਅਤੇ ਸਿਆਸੀ ਹੱਕਾਂ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦਾ ਵਿਰੋਧ ਕਰਦੇ ਰਹੇ ਹਨ। ਸਿੱਖ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਵਿੱਚ ਆਰ.ਐੱਸ.ਐੱਸ. ਦੀ ਸਿੱਖ ਇਤਿਹਾਸ, ਸਿੱਖ ਪਹਿਚਾਣ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸਬੰਧੀ ਪਹੁੰਚ ਨੂੰ ਲੈ ਕੇ ਪਹਿਲਾਂ ਹੀ ਗੰਭੀਰ ਇਤਰਾਜ਼ ਮੌਜੂਦ ਹਨ। ਉਨ੍ਹਾਂ ਮੰਗੂ ਮੱਠ, ਸ਼ਿਲੌਂਗ, ਡਾਂਗਮਾਰ ਸਾਹਿਬ ਅਤੇ ਹਰਿਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਵਰਗੇ ਇਤਿਹਾਸਕ ਸਥਾਨਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਸਿੱਖਾਂ ਦੀ ਇਤਿਹਾਸਕ ਵਿਰਾਸਤ ਨਾਲ ਸਬੰਧਿਤ ਇਨ੍ਹਾਂ ਸਥਾਨਾਂ ਨਾਲ ਹੋਏ ਵਰਤਾਰੇ ਨੂੰ ਨਜ਼ਰਅੰਦਾਜ਼ ਕਰਕੇ ਆਰ.ਐੱਸ.ਐੱਸ. ਮੁਖੀ ਦੀ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਆਓ-ਭਗਤ ਕਰਨਾ ਸਿੱਖ ਸੰਗਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਰ.ਐੱਸ.ਐੱਸ. ਦੀ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਦੀ ਪੇਸ਼ਕਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਸਬੰਧੀ  ਮਨਮਾਨੀ ਵਿਆਖਿਆਵਾਂ ਨੂੰ ਸਿੱਖ ਪੰਥ ਕਦੇ ਵੀ ਸਵੀਕਾਰ ਨਹੀਂ ਕਰ ਸਕਦਾ।  ਉਨ੍ਹਾਂ ਕਿਹਾ ਕਿ ਪੰਥ ਦੀਆਂ ਸੰਸਥਾਵਾਂ ਦੀ ਪਹਿਰੇਦਾਰੀ ਸਿਰਫ਼ ਬਾਹਰੀ ਤਾਕਤਾਂ ਤੋਂ ਨਹੀਂ, ਸਗੋਂ ਸਿੱਖੀ ਦਾ ਭੇਖ ਧਾਰ ਕੇ ਅਜਿਹੀਆਂ ਤਾਕਤਾਂ ਲਈ ਅੰਦਰੋਂ ਰਾਹ ਬਣਾਉਣ ਵਾਲਿਆਂ ਤੋਂ ਵੀ ਕਰਨੀ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

Have something to say? Post your comment

 
 
 
 

ਨੈਸ਼ਨਲ

ਸੰਗਤ ਦੀ ਸਹੂਲਤ ਲਈ ਗੁਰਦੁਆਰਾ ਬੰਗਲਾ ਸਾਹਿਬ ’ਚ ਕੜਾਹ ਪ੍ਰਸਾਦਿ ਪਰਚੀ ਲਈ ਲਗੀ ਆਟੋਮੈਟਿਕ ਸੈਲਫ਼-ਸਰਵਿਸ ਮਸ਼ੀਨ

ਕਾਮਯਾਬੀਆਂ ਦਾ ਸਿਹਰਾ ਆਪਣੇ ਸਿਰ, ਨਾਕਾਮੀਆਂ ਦਾ ਦੋਸ਼ ਦੂਜਿਆਂ ’ਤੇ ਕਿਉਂ.?’ ਸਰਨਾ ਨੇ ਪੁੱਛਿਆ ਕਾਲਕਾ ਨੂੰ

ਕਾਲਕਾ-ਕਾਹਲੋਂ ਦੂਜਿਆਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਕਾਰਗੁਜ਼ਾਰੀ  ਵੇਖਣ - ਸੰਤ ਮੀਤ ਸਿੰਘ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨੁਮਾਇੰਦੇਆਂ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਸੱਤਿਆ ਨਿਕੇਤਨ ਘਟਨਾ 'ਤੇ ਦਿੱਲੀ ਹਾਈ ਕੋਰਟ ਦਾ ਸਖ਼ਤ ਰੁਖ਼-ਦਿੱਲੀ ਯੂਨੀਵਰਸਿਟੀ ਸਮੇਤ ਛੇ ਲੋਕਾਂ ਨੂੰ ਜਾਰੀ ਕੀਤੇ ਨੋਟਿਸ

ਰਾਹੁਲ ਗਾਂਧੀ ਨੇ ਸੱਤਿਆ ਨਿਕੇਤਨ ਨੂੰ ਲੈ ਕੇ ਭਾਜਪਾ 'ਤੇ ਹਮਲਾ -"ਕੋਈ ਰੋਕਥਾਮ ਨਹੀਂ,  ਸਿਰਫ਼ ਬਿਆਨਬਾਜ਼ੀ

ਸੱਤਿਆ ਨਿਕੇਤਨ ਹਾਦਸਾ: ਦੋਸ਼ੀ ਪੀਜੀ ਆਪਰੇਟਰ ਪਤਨੀ ਅਤੇ ਪੁੱਤਰ ਸਮੇਤ ਗ੍ਰਿਫ਼ਤਾਰ

ਨਾਮੀ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਕੋਟਭਾਰਾ ਨਹੀਂ ਰਹੇ, ਅੰਤਮ ਸੰਸਕਾਰ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹੋਏ ਹਾਜਰ

ਸਰਨਾ ਦੇ ਦਾਅਵਿਆਂ ’ਤੇ ਕਾਲਕਾ-ਕਾਹਲੋਂ ਦਾ ਤਿੱਖਾ ਪਲਟਵਾਰ, ਸੰਗਤ ਪਹਿਲਾਂ ਵੀ ਨਕਾਰ ਚੁੱਕੀ, ਹੁਣ ਫਿਰ ਹਾਰ ਲਈ ਰਹਿਣ ਤਿਆਰ

ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ