BREAKING NEWS
ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਪੰਜਾਬ

ਦਰਬਾਰ ਸਾਹਿਬ ਦੀਆਂ ਸਰਾਵਾਂ ਦੇ ਨਾਂ ’ਤੇ ਸਾਈਬਰ ਠੱਗੀ, ਜਾਅਲੀ ਵੈੱਬਸਾਈਟਾਂ ਰਾਹੀਂ ਸੰਗਤਾਂ ਨੂੰ ਲੱਖਾਂ ਦਾ ਚੂਨਾ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 08, 2026 07:41 PM


ਅੰਮ੍ਰਿਤਸਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਾਵਾਂ ਵਿੱਚ ਕਮਰੇ ਆਨਲਾਈਨ ਬੁੱਕ ਕਰਨ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਸਹੂਲਤ ਦਾ ਕੁਝ ਸਾਈਬਰ ਠੱਗਾਂ ਵੱਲੋਂ ਕਥਿਤ ਤੌਰ ’ਤੇ ਨਾਜਾਇਜ਼ ਫਾਇਦਾ ਚੁੱਕਿਆ ਜਾ ਰਿਹਾ ਹੈ। ਜਾਅਲੀ ਵੈੱਬਸਾਈਟਾਂ, ਕਿਊ.ਆਰ. ਕੋਡ, ਫਰਜ਼ੀ ਰਸੀਦਾਂ ਅਤੇ ਐੱਸ.ਜੀ.ਪੀ.ਸੀ. ਦੇ ਲੋਗੋ ਦੀ ਵਰਤੋਂ ਕਰਕੇ ਸ਼ਰਧਾਲੂਆਂ ਤੋਂ ਪੈਸੇ ਵਸੂਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਈਬਰ ਠੱਗ ਲਗਾਤਾਰ ਨਵੀਆਂ ਵੈੱਬਸਾਈਟਾਂ ਤਿਆਰ ਕਰਕੇ ਸੰਗਤਾਂ ਨੂੰ ਆਪਣੇ ਜਾਲ ਵਿੱਚ ਫਸਾ ਰਹੇ ਹਨ। ਉਨ੍ਹਾਂ ਅਨੁਸਾਰ ਸਾਰਾਗੜ੍ਹੀ ਨਿਵਾਸ ਸਮੇਤ ਸਰਾਵਾਂ ਵਿੱਚ ਅਸਲ ਕਮਰਿਆਂ ਦਾ ਕਿਰਾਇਆ ਲਗਭਗ 1000 ਅਤੇ 1600 ਰੁਪਏ ਹੈ, ਜਦਕਿ ਜਾਅਲੀ ਵੈੱਬਸਾਈਟਾਂ ਰਾਹੀਂ ਸ਼ਰਧਾਲੂਆਂ ਤੋਂ 2500 ਤੋਂ 3500 ਰੁਪਏ ਤੱਕ ਵਸੂਲ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਠੱਗ ਐੱਸ.ਜੀ.ਪੀ.ਸੀ. ਦਾ ਲੋਗੋ ਲਗਾ ਕੇ ਜਾਅਲੀ ਰਸੀਦਾਂ ਵੀ ਤਿਆਰ ਕਰ ਰਹੇ ਹਨ।
ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ 7 ਮਈ 2025 ਨੂੰ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਪ੍ਰਸ਼ਾਸਨ ਨੂੰ ਸਾਈਬਰ ਠੱਗੀ ਦੀਆਂ ਘਟਨਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਪਰ ਉਨ੍ਹਾਂ ਦੇ ਮੁਤਾਬਕ ਅਜੇ ਤੱਕ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਉਨ੍ਹਾਂ ਪੁਲਿਸ ਵਿਭਾਗ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਈਬਰ ਠੱਗਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਐੱਸ.ਜੀ.ਪੀ.ਸੀ. ਦੇ ਇੰਟਰਨੈੱਟ ਵਿਭਾਗ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਨਕਲੀ ਵੈੱਬਸਾਈਟਾਂ ਨੂੰ ਬੰਦ ਕਰਵਾਉਣ ਲਈ ਸਬੰਧਤ ਡੋਮੇਨ ਕੰਪਨੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ। ਇੰਟਰਨੈੱਟ ਵਿਭਾਗ ਦੇ ਸਰਦਾਰ ਵਿਕਰਮਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹੁਣ ਤੱਕ ਵੱਡੀ ਗਿਣਤੀ ਵਿੱਚ ਜਾਅਲੀ ਵੈੱਬਸਾਈਟਾਂ ਨੂੰ ਬੰਦ ਕਰਵਾਇਆ ਜਾ ਚੁੱਕਾ ਹੈ।
ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸਰਾਵਾਂ ਵਿੱਚ ਕਮਰੇ ਬੁੱਕ ਕਰਵਾਉਣ ਸਮੇਂ ਸਿਰਫ਼ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕੀਤੀ ਜਾਵੇ। ਕਿਸੇ ਅਣਜਾਣ ਵੈੱਬਸਾਈਟ, ਫੋਨ ਨੰਬਰ ਜਾਂ ਕਿਊ.ਆਰ. ਕੋਡ ਰਾਹੀਂ ਪੈਸੇ ਟਰਾਂਸਫਰ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਪੁਸ਼ਟੀ ਕੀਤੀ ਜਾਵੇ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸੰਗਤਾਂ ਦੀ ਜਾਗਰੂਕਤਾ ਅਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਨਾਲ ਅਜਿਹੀ ਸਾਈਬਰ ਠੱਗੀ ’ਤੇ ਰੋਕ ਲਗਾਈ ਜਾ ਸਕਦੀ ਹੈ।

Have something to say? Post your comment

 
 
 
 

ਪੰਜਾਬ

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ

ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ

ਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ.... ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਤਿੰਨ ਬੱਸਾਂ ਨੂੰ ਹਰੀ ਝੰਡੀ

ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਿਜਦਾ; ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਅਰਦਾਸ

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ

ਚੀਫ਼ ਜਸਟਿਸ ਦੀ ਨਿਯੁਕਤੀ ਸੰਵਿਧਾਨਕ ਪ੍ਰਕਿਰਿਆ ਅਨੁਸਾਰ-ਕੇਵਲ ਸਿੰਘ ਢਿੱਲੋਂ

ਜਸਟਿਸ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ; ਮੁੱਖ ਮੰਤਰੀ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ