BREAKING NEWS
ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਪੰਜਾਬ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ

ਕੌਮੀ ਮਾਰਗ ਬਿਊਰੋ | September 08, 2026 08:32 PM



ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ‘ਜ਼ੋਨਲ ਪੱਧਰ ਗਤਕਾ ਚੈਂਪੀਅਨਸ਼ਿਪ 2026’ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਡਰ 14 ਸ਼੍ਰੇਣੀ ਦੇ ਵਿਅਕਤੀਗਤ ਮੁਕਾਬਲੇ ’ਚ ਮਨਜੋਤ ਸਿੰਘ ਅੱਠਵੀਂ-ਏ ਨੇ ਸੋਨ ਤਮਗਾ, ਸਿੰਗਲ ਸੋਟੀ ਟੀਮ ਮੁਕਾਬਲੇ ’ਚ ਮਨਜੋਤ ਸਿੰਘ ਅੱਠਵੀਂ-ਏ, ਬਲਸ਼ੇਰ ਸਿੰਘ ਅੱਠਵੀਂ-ਏ, ਹਰਮਨਪ੍ਰੀਤ ਸਿੰਘ ਸੱਤਵੀਂ-ਏ ਅਤੇ ਰਣਵੀਰ ਸੰਧੂ ਅੱਠਵੀਂ-ਏ ਨੇ ਸੋਨ ਤਮਗੇ ਅਤੇ ਫਰੀ ਸੋਟੀ ਟੀਮ ਮੁਕਾਬਲੇ ’ਚ ਅੰਗਦ ਸਿੰਘ ਅੱਠਵੀਂ-ਏ, ਮਹਿਤਾਬ ਸਿੰਘ ਸੱਤਵੀਂ-ਏ, ਗੁਰਵੀਰ ਸਿੰਘ ਸੱਤਵੀਂ-ਏ ਅਤੇ ਅਮਨਜੋਤ ਸਿੰਘ ਅੱਠਵੀਂ-ਏ ਨੇ ਚਾਂਦੀ ਦੇ ਤਮਗੇ ਜਿੱਤੇ। ਉਨ੍ਹਾਂ ਕਿਹਾ ਕਿ ਜਦਕਿ ਅੰਡਰ 17 ਸ਼੍ਰੇਣੀ ਦੇ ਵਿਅਕਤੀਗਤ ਮੁਕਾਬਲੇ ’ਚ ਗੁਰਸਿਮਰਨ ਸਿੰਘ 9ਵੀਂ-ਬੀ ਨੇ ਸੋਨ ਤਮਗਾ, ਸਿੰਗਲ ਸੋਟੀ ਟੀਮ ਮੁਕਾਬਲੇ ’ਚ ਗੁਰਸਿਮਰਨ ਸਿੰਘ 11ਵੀਂ-ਬੀ, ਕਿਰਪਨਜੋਤ ਸਿੰਘ 8ਵੀਂ-ਏ, ਹਰਪ੍ਰੀਤ ਸਿੰਘ 11ਵੀਂ-ਏ ਅਤੇ ਗੁਰਬੀਰ ਸਿੰਘ 8ਵੀਂ-ਏ ਨੇ ਸੋਨ ਤਮਗੇ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅੰਡਰ 19 ਸ਼੍ਰੇਣੀ ਦੇ ਵਿਅਕਤੀਗਤ ਮੁਕਾਬਲੇ ’ਚ ਨਮਨਦੀਪ ਸਿੰਘ (11ਵੀਂ ਆਰਟਸ) ਨੇ ਚਾਂਦੀ ਦਾ ਤਮਗਾ ਜਿੱਤਿਆ। ਉਨ੍ਹਾਂ ਕਿਹਾ ਕਿ ਸਕੂਲ ਨੇ ਜ਼ੋਨਲ ਪੱਧਰ ਗਤਕਾ ਚੈਂਪੀਅਨਸ਼ਿਪ ’ਚ ਅੰਡਰ 14 ਅਤੇ ਅੰਡਰ 17 ਸ਼੍ਰੇਣੀਆਂ ’ਚ ਸਮੁੱਚੀ ਪਹਿਲੀ ਸਥਿਤੀ ਵੀ ਹਾਸਲ ਕੀਤੀ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਗਤਕਾ ਸਿੱਖ ਮਾਰਸ਼ਲ ਆਰਟ ਦਾ ਇੱਕ ਅਹਿਮ ਹਿੱਸਾ ਹੈ ਜੋ ਆਤਮ-ਰੱਖਿਆ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਤਕਾ ਇੱਕ ਖਿਡਾਰੀ ਨੂੰ ਮਨੁੱਖੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨਾ, ਨਿਡਰ, ਨਿਸਵਾਰਥ ਬਣਨਾ ਅਤੇ ਗੁਰਮਤਿ ਅਨੁਸਾਰ ਜੀਵਨ ਜਿਉਣਾ ਸਿਖਾਉਂਦਾ ਹੈ।

ਇਸ ਮੌਕੇ ਉਨ੍ਹਾਂ ਨੇ ਗਤਕਾ ਕੋਚ ਸ: ਮਨਿੰਦਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਖ਼ਤ ਸਿਖਲਾਈ ਨਾਲ ਵਿਦਿਆਰਥੀਆਂ ਨੇ ਉਕਤ ਪ੍ਰਾਪਤੀਆਂ ਹਾਸਲ ਕੀਤੀਆਂ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ - ਅਨੁਰਾਗ ਢਾਂਡਾ

ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵੱਲੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਮੋਹਨਜੀਤ ਸਿੰਘ ਨਾਲ ਮੁਲਾਕਾਤ

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ

ਦਰਬਾਰ ਸਾਹਿਬ ਦੀਆਂ ਸਰਾਵਾਂ ਦੇ ਨਾਂ ’ਤੇ ਸਾਈਬਰ ਠੱਗੀ, ਜਾਅਲੀ ਵੈੱਬਸਾਈਟਾਂ ਰਾਹੀਂ ਸੰਗਤਾਂ ਨੂੰ ਲੱਖਾਂ ਦਾ ਚੂਨਾ

ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ

ਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ.... ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਤਿੰਨ ਬੱਸਾਂ ਨੂੰ ਹਰੀ ਝੰਡੀ