BREAKING NEWS
ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਪੰਜਾਬ

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | September 08, 2026 08:34 PM

ਅੰਮ੍ਰਿਤਸਰ- ਖ਼ਾਲਸਾ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅਧਿਆਪਕ ਦਿਵਸ ਨੂੰ ਸਮਰਿਪਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਉਕਤ ਸਮਾਗਮ ਮੌਕੇ ਮੁੱਖ ਬੁਲਾਰੇ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼) ਸ: ਰਾਜਬੀਰ ਸਿੰਘ ਨੇ ਉਕਤ ਦਿਵਸ ਦੇ ਪਿਛੋਕੜ ਅਤੇ ਸਾਰਥਿਕਤਾ ਬਾਰੇ ਚਰਚਾ ਕੀਤੀ। ਉਕਤ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਸੋਲੋ ਡਾਂਸ ਅਤੇ ਗੀਤ ਆਦਿ ਮੁਕਾਬਲੇ ਵੀ ਕਰਵਾਏ ਗਏ।

ਇਸ ਮੌਕੇ ਸ: ਰਾਜਬੀਰ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਅਨੁਭਵਾਂ ਅਤੇ ਤਜ਼ਰਬਿਆਂ ਦੀ ਗੱਲ ਕਰਦੇ ਹੋਏ ਵਿਦਿਆਰਥੀ ਜੀਵਨ ’ਚ ਅਧਿਆਪਕ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰਨ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਨੇ ਉੱਤਮ ਆਚਰਨ ਉਸਾਰੀ ਲਈ ਮਿੱਠੀ ਬੋਲ-ਬਾਣੀ ਬੋਲਣ ਅਤੇ ਚੰਗਾ ਸਾਹਿਤ ਪੜ੍ਹਨ ਦਾ ਹੋਕਾ ਦਿੱਤਾ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਖ਼ਾਲਸਾ ’ਵਰਸਿਟੀ ਦੇ ਧਰਮ ਅਧਿਐਨ ਸਕੂਲ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਇੰਚਾਰਜ਼ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਬੰਦੇ ਦੀ ਬੁੱਧੀ ਵੇਲ ਵਰਗੀ ਹੁੰਦੀ ਹੈ, ਜਿਸ ਨੂੰ ਜਿੰਨ੍ਹਾਂ ਵੱਡਾ ਗਿਆਨ ਰੂਪੀ ਦਰੱਖ਼ਤ ਮਿਲੇਗਾ, ਇਹ ਉਨ੍ਹਾਂ ਹੀ ਜ਼ਿਆਦਾ ਵਿਕਾਸ ਕਰਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਿਆਨ ਸ਼ਕਤੀ ਕੰਮ ਨੂੰ ਸਮਰਪਿਤ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਜੀਵਨ ’ਚ ਤਰੱਕੀ ਕਰ ਸਕਦੇ ਹਾਂ।

ਇਸ ਤੋਂ ਪਹਿਲਾਂ ਮੁਖੀ ਅਤੇ ਡੀਨ ਭਾਸ਼ਾਵਾਂ ਡਾ. ਰਮਿੰਦਰ ਕੌਰ ਵੱਲੋਂ ਆਏ ਹੋਏ ਵਿਸ਼ੇਸ਼ ਮਹਿਮਾਨਾਂ ਨੂੰ ਪੌਦੇ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ: ਰਾਜਬੀਰ ਸਿੰਘ ਅਤੇ ਡਾ. ਗੋਗੋਆਣੀ ਨੂੰ ਵਿਦਿਆਰਥੀਆਂ ਨਾਲ ਰੂਬਰੂ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਵਿਸ਼ੇਸ਼ਗਤਾ ’ਤੇ ਚਾਨਣਾ ਪਾਇਆ।

ਇਸ ਮੌਕੇ ਪੰਜਾਬੀ ਅਧਿਐਨ ਸਕੂਲ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਸੁੰਦਰ ਲਿਖਾਈ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਸੋਲੋ ਡਾਂਸ ਅਤੇ ਗੀਤ ਮੁਕਾਬਲਿਆਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ: ਰਾਜਬੀਰ ਸਿੰਘ ਨੇ ਡਾ. ਗੋਗੋਆਣੀ ਅਤੇ ਡਾ. ਰਮਿੰਦਰ ਕੌਰ ਨਾਲ ਮਿਲ ਕੇ ਯਾਦਗਾਰੀ ਚਿੰਨ੍ਹ ਵੀ ਪ੍ਰਦਾਨ ਕੀਤੇ ਗਏ। ਇਸ ਉਪਰੰਤ ਡਾ. ਰਮਿੰਦਰ ਕੌਰ ਨੇ ਸ: ਰਾਜਬੀਰ ਸਿੰਘ ਅਤੇ ਡਾ. ਗੋਗੋਆਣੀ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ।

ਇਸ ਸਮਾਗਮ ਮੌਕੇ ਸਹਾਇਕ ਪ੍ਰੋਫ਼ੈਸਰ ਡਾ. ਕਾਰਜ ਸਿੰਘ ਨੇ ਸਮੂਹ ਮਹਿਮਾਨਾਂ, ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ, ਜਦਕਿ ਮੰਚ-ਸੰਚਾਲਨ ਦੀ ਭੂਮਿਕਾ ਸਹਾਇਕ ਪ੍ਰੋਫ਼ੈਸਰ ਡਾ. ਯਾਦਵਿੰਦਰ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਡਾ. ਕੁਲਵੰਤ ਕੌਰ, ਡਾ. ਮਨੀਸ਼ ਕੁਮਾਰ, ਡਾ. ਰਮਨਦੀਪ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਮਨਦੀਪ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ - ਅਨੁਰਾਗ ਢਾਂਡਾ

ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵੱਲੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਮੋਹਨਜੀਤ ਸਿੰਘ ਨਾਲ ਮੁਲਾਕਾਤ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ

ਦਰਬਾਰ ਸਾਹਿਬ ਦੀਆਂ ਸਰਾਵਾਂ ਦੇ ਨਾਂ ’ਤੇ ਸਾਈਬਰ ਠੱਗੀ, ਜਾਅਲੀ ਵੈੱਬਸਾਈਟਾਂ ਰਾਹੀਂ ਸੰਗਤਾਂ ਨੂੰ ਲੱਖਾਂ ਦਾ ਚੂਨਾ

ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ

ਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ.... ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਤਿੰਨ ਬੱਸਾਂ ਨੂੰ ਹਰੀ ਝੰਡੀ