BREAKING NEWS
ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਪੰਜਾਬ

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਕੌਮੀ ਮਾਰਗ ਬਿਊਰੋ | September 09, 2026 07:33 PM

 ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ 'ਤੇ ਸਿਆਸਤ ਕਰ ਰਹੀਆਂ ਹਨ।

ਰਾਹੁਲ ਗਾਂਧੀ ਦੀ ਸੋਸ਼ਲ ਮੀਡੀਆ ਪੋਸਟ 'ਤੇ ਜਵਾਬ ਦਿੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਰਾਹੁਲ ਗਾਂਧੀ ਜੀ, ਤੁਸੀਂ ਨਸ਼ਿਆਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਗੱਲ ਕੀਤੀ ਹੈ, ਪਰ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਿਸੇ ਸਰਕਾਰ ਨੇ ਫ਼ੈਸਲਾਕੁੰਨ ਕਾਰਵਾਈ ਕੀਤੀ ਹੈ, ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਹੈ। ਤੁਹਾਡੀ ਪਾਰਟੀ 2017 ਵਿੱਚ ਚਾਰ ਹਫ਼ਤਿਆਂ ਦੇ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਤੁਹਾਡੇ ਕੋਲ ਸਰਕਾਰ ਵਿੱਚ ਪੰਜ ਸਾਲ ਸਨ, ਤੁਸੀਂ ਉਨ੍ਹਾਂ ਪੰਜ ਸਾਲਾਂ ਦੌਰਾਨ ਕੀ ਕੀਤਾ?"

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗੀ ਪੱਧਰ 'ਤੇ ਅਭਿਆਨ ਚਲਾਇਆ ਹੈ ਅਤੇ ਹੁਣ ਇਸ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਵਿਰੋਧੀ ਧਿਰ ਕੋਲ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਠੋਸ ਮੁੱਦਾ ਨਹੀਂ ਬਚਿਆ, ਤਾਂ ਉਹ ਇੱਕ ਦੁਖਦਾਈ ਘਟਨਾ 'ਤੇ ਰਾਜਨੀਤੀ ਕਿਉਂ ਕਰ ਰਹੀ ਹੈ? ਉਨ੍ਹਾਂ ਕਿਹਾ, "ਪਹਿਲਾਂ ਤੁਸੀਂ ਧਰਮ ਅਤੇ ਜਾਤ ਦੇ ਨਾਂ 'ਤੇ ਰਾਜਨੀਤੀ ਕੀਤੀ। ਹੁਣ ਜਦੋਂ ਉਹ ਮੁੱਦੇ ਫੇਲ੍ਹ ਹੋ ਗਏ, ਤਾਂ ਤੁਸੀਂ ਲਾਸ਼ਾਂ 'ਤੇ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ।"

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਆਪਣੀ ਮਰਜ਼ੀ ਅਨੁਸਾਰ ਕਰਨ ਦਾ ਫ਼ੈਸਲਾ ਕੀਤਾ ਸੀ, ਫਿਰ ਵੀ ਵਿਰੋਧੀ ਧਿਰ ਦੇ ਆਗੂ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਨੇ ਖ਼ੁਦ ਸਿਆਸੀ ਆਗੂਆਂ ਦੀ ਮੌਜੂਦਗੀ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਉੱਥੋਂ ਜਾਣ ਲਈ ਕਿਹਾ। ਲੋਕਾਂ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਆਪਣੀ ਕਮੇਟੀ ਬਣ ਚੁੱਕੀ ਹੈ ਅਤੇ ਉਹ ਮਾਮਲੇ ਨੂੰ ਆਪ ਨਜਿੱਠਣਗੇ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਕਾਂਗਰਸ ਅਤੇ ਅਕਾਲੀ-ਬੀ.ਜੇ.ਪੀ. ਸਰਕਾਰਾਂ ਦੀ ਦੇਣ ਹੈ, ਜਦਕਿ ਮੌਜੂਦਾ 'ਆਪ' ਸਰਕਾਰ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, "ਰਾਹੁਲ ਗਾਂਧੀ ਜੀ, ਪੰਜਾਬ ਆਓ। ਉਸ ਪਿੰਡ ਆ ਕੇ ਖ਼ੁਦ ਸਥਿਤੀ ਵੇਖੋ। ਲੋਕਾਂ ਨਾਲ ਗੱਲ ਕਰੋ ਅਤੇ ਸਮਝੋ ਕਿ ਉਹ ਕੀ ਚਾਹੁੰਦੇ ਹਨ ਅਤੇ ਕੀ ਕਹਿ ਰਹੇ ਹਨ। ਦਿੱਲੀ ਵਿੱਚ ਬੈਠ ਕੇ ਬਿਆਨਬਾਜ਼ੀ ਕਰਨ ਨਾਲ ਜ਼ਮੀਨੀ ਹਕੀਕਤ ਦਾ ਪਤਾ ਨਹੀਂ ਲੱਗਦਾ।"

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ, "ਜਦੋਂ ਵੀ ਪੰਜਾਬ ਵਿੱਚ ਕੋਈ ਛੋਟੀ ਜਿਹੀ ਮਾੜੀ ਘਟਨਾ ਵਾਪਰਦੀ ਹੈ, ਤਾਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਉੱਥੇ ਭੱਜੇ ਆਉਂਦੇ ਹਨ। ਉਨ੍ਹਾਂ ਕੋਲ ਹੋਰ ਕੋਈ ਮੁੱਦਾ ਨਹੀਂ ਬਚਿਆ। ਪਰ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ। ਪੰਜਾਬ ਮਿਲ-ਜੁਲ ਕੇ ਰਹਿਣ, ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਸਰਬੱਤ ਦੇ ਭਲੇ ਵਿੱਚ ਵਿਸ਼ਵਾਸ ਰੱਖਦਾ ਹੈ।"

ਬਰਿੰਦਰ ਕੁਮਾਰ ਗੋਇਲ ਨੇ ਦੋਹਰਾਇਆ ਕਿ ਨਾ ਤਾਂ ਆਪ ਦੇ ਕਿਸੇ ਮੰਤਰੀ ਅਤੇ ਨਾ ਹੀ ਕਿਸੇ ਐਮਐਲਏ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਇਸ "ਗੰਦੀ ਰਾਜਨੀਤੀ" ਤੋਂ ਬਾਜ਼ ਆਉਣ ਦੀ ਅਪੀਲ ਕੀਤੀ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 ਸਤੰਬਰ ਨੂੰ ਬਰਸੀ ਤੇ ਵਿਸ਼ੇਸ਼ - ਟਕਸਾਲੀ ਇਤਿਹਾਸਕਾਰ ਸਨ ਸਾਡੇ ਦਾਦਾ ਜੀ ਸਰਦਾਰ ਕਰਮ ਸਿੰਘ ਹਿਸਟੋਰੀਅਨ

ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਸਿਰਫ਼ ਇੱਕ ਸ਼ਖ਼ਸੀਅਤ ਦਾ ਨਹੀਂ, ਸਗੋਂ ਸੰਵਿਧਾਨਕ ਮੁੱਲਾਂ ਦਾ ਅਪਮਾਨ - ਬਰਾੜ

ਖਾਟੂਸ਼ਾਮ ,ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜੱਥੇ ਰਵਾਨਾ ਕੀਤੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦੀ 25ਵੀਂ ਵਰ੍ਹੇਗੰਢ ਦੇ ਜਸ਼ਨਾਂ 'ਤੇ ਨਿਸ਼ਾਨਾ ਸਾਧਿਆ- ਅਮਰ ਸਿੰਘ ਨੇ ਕਿਹਾ, "ਜਨਤਕ ਮੁੱਦਿਆਂ 'ਤੇ ਵੀ ਹੋਣੀ ਚਾਹੀਦੀ ਹੈ ਚਰਚਾ

ਸੰਗਰੂਰ ਘਟਨਾ 'ਤੇ ਰਾਹੁਲ ਗਾਂਧੀ 'ਤੇ 'ਆਪ' ਦਾ ਹਮਲਾ, ਕਿਹਾ ਕਾਂਗਰਸ ਖੇਡ ਰਹੀ ਹੈ ਰਾਜਨੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ - ਅਨੁਰਾਗ ਢਾਂਡਾ