BREAKING NEWS
ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਪੰਜਾਬ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਕੌਮੀ ਮਾਰਗ ਬਿਊਰੋ | September 09, 2026 07:43 PM

ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ ।

ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ।

ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ ਮਿਤੀ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ।

ਕੋਈ ਵੀ ਵਿਅਕਤੀ ਜਿਸਦਾ ਨਾਮ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ।

ਇਸ ਸਬੰਧੀ ਅਰਜ਼ੀਆਂ https://voters.eci.gov.in ’ਤੇ ਔਨਲਾਈਨ, ਮੋਬਾਈਲ ਐਪ ਰਾਹੀਂ, ਬੂਥ ਲੈਵਲ ਅਫਸਰਾਂ ਰਾਹੀਂ ਆਫ਼ਲਾਈਨ, ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸ਼੍ਰੀਮਤੀ ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ, ‘‘ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦਿੰਦੇ ਹਨ।’’

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 ਸਤੰਬਰ ਨੂੰ ਬਰਸੀ ਤੇ ਵਿਸ਼ੇਸ਼ - ਟਕਸਾਲੀ ਇਤਿਹਾਸਕਾਰ ਸਨ ਸਾਡੇ ਦਾਦਾ ਜੀ ਸਰਦਾਰ ਕਰਮ ਸਿੰਘ ਹਿਸਟੋਰੀਅਨ

ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਸਿਰਫ਼ ਇੱਕ ਸ਼ਖ਼ਸੀਅਤ ਦਾ ਨਹੀਂ, ਸਗੋਂ ਸੰਵਿਧਾਨਕ ਮੁੱਲਾਂ ਦਾ ਅਪਮਾਨ - ਬਰਾੜ

ਖਾਟੂਸ਼ਾਮ ,ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜੱਥੇ ਰਵਾਨਾ ਕੀਤੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦੀ 25ਵੀਂ ਵਰ੍ਹੇਗੰਢ ਦੇ ਜਸ਼ਨਾਂ 'ਤੇ ਨਿਸ਼ਾਨਾ ਸਾਧਿਆ- ਅਮਰ ਸਿੰਘ ਨੇ ਕਿਹਾ, "ਜਨਤਕ ਮੁੱਦਿਆਂ 'ਤੇ ਵੀ ਹੋਣੀ ਚਾਹੀਦੀ ਹੈ ਚਰਚਾ

ਸੰਗਰੂਰ ਘਟਨਾ 'ਤੇ ਰਾਹੁਲ ਗਾਂਧੀ 'ਤੇ 'ਆਪ' ਦਾ ਹਮਲਾ, ਕਿਹਾ ਕਾਂਗਰਸ ਖੇਡ ਰਹੀ ਹੈ ਰਾਜਨੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ - ਅਨੁਰਾਗ ਢਾਂਡਾ