BREAKING NEWS
ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ: ਹਰਪਾਲ ਸਿੰਘ ਚੀਮਾ

ਨੈਸ਼ਨਲ

ਆਨਲਾਈਨ ਗੇਮਿੰਗ ਤੇ ਨਸ਼ਿਆਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਛੇੜੇਗਾ ਜਨਅੰਦੋਲਨ : ਪੰਮਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 09, 2026 07:55 PM

ਨਵੀਂ ਦਿੱਲੀ - ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਆਨਲਾਈਨ ਗੇਮਿੰਗ ਦੀ ਲਤ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਬਚਾਉਣ ਲਈ ਵਿਆਪਕ ਜਨਜਾਗਰੂਕਤਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਪੰਮਾ ਨੇ ਕਿਹਾ ਕਿ ਆਨਲਾਈਨ ਗੇਮਿੰਗ ਅਤੇ ਨਸ਼ਾ ਹੁਣ ਸਿਰਫ਼ ਨਿੱਜੀ ਸਮੱਸਿਆਵਾਂ ਨਹੀਂ ਰਹੇ, ਸਗੋਂ ਇਹ ਪਰਿਵਾਰਾਂ, ਸਮਾਜ ਅਤੇ ਦੇਸ਼ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣ ਚੁੱਕੇ ਹਨ। ਨੈਸ਼ਨਲ ਅਕਾਲੀ ਦਲ ਸਕੂਲਾਂ, ਕਾਲਜਾਂ, ਬਾਜ਼ਾਰਾਂ ਅਤੇ ਸਮਾਜਿਕ ਮੰਚਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰੇਗਾ ਅਤੇ ‘ਆਨਲਾਈਨ ਗੇਮ ਤੇ ਨਸ਼ਾ ਮੁਕਤ ਭਾਰਤ’ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਉਨ੍ਹਾਂ ਦੀ ਪਾਰਟੀ ਪੂਰਾ ਸਮਰਥਨ ਕਰਦੀ ਹੈ। ਪੰਮਾ ਨੇ ਕਿਹਾ ਕਿ ਸਰਕਾਰੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਇਸੇ ਦੌਰਾਨ ਪੰਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ 27 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਦੇਣ ਵਾਲੇ ਕ੍ਰਾਂਤੀਕਾਰੀਆਂ ਨੂੰ ਅਧਿਕਾਰਤ ਤੌਰ ’ਤੇ ‘ਸ਼ਹੀਦ’ ਦਾ ਦਰਜਾ ਦੇਣ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ, ਅਸ਼ਫਾਕੁੱਲਾ ਖ਼ਾਨ, ਰਾਮ ਪ੍ਰਸਾਦ ਬਿਸਮਿਲ ਸਮੇਤ ਅਨੇਕਾਂ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਦੇਸ਼ ਦੀ ਅਮਿੱਟ ਵਿਰਾਸਤ ਹਨ। ਪੰਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਆਨਲਾਈਨ ਗੇਮਿੰਗ ਦੇ ਜਾਲ ਤੋਂ ਕੱਢਣ ਦੇ ਨਾਲ-ਨਾਲ ਉਨ੍ਹਾਂ ਨੂੰ ਕ੍ਰਾਂਤੀਕਾਰੀਆਂ ਦੇ ਸੰਘਰਸ਼, ਸਾਹਸ ਅਤੇ ਕੁਰਬਾਨੀ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।

Have something to say? Post your comment

 
 
 
 

ਨੈਸ਼ਨਲ

ਮਹਿਲਾ ਸਟਾਫ਼ ਨੂੰ ਹਟਾਉਣ ’ਤੇ ਬੀ.ਏ.ਪੀ.ਐੱਸ. ਘਿਰੀ, ਔਰਤਾਂ ਦੀ ਭੂਮਿਕਾ ’ਤੇ ਉਠੇ ਸਵਾਲ

ਭਾਰਤ-ਦੱਖਣੀ ਅਫਰੀਕਾ ਤਰਜੀਹੀ ਵਪਾਰ ਸਮਝੌਤੇ ਲਈ ਕਰਨਗੇ ਰਾਹ ਪੱਧਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਮੋਹਰੀ ਭੂਮਿਕਾ ਨਿਭਾਏਗੀ: ਕਾਲਕਾ, ਕਾਹਲੋਂ

ਸਰਨਾ ਨੇ ਬੀਬੀ ਕਿਰਨਜੋਤ ਕੌਰ ਨੂੰ ਘੇਰਿਆ, ਸਿਆਸੀ ਲਾਹੇ ਲਈ ਕੀਤੀ ਜਾ ਰਹੀ ਬਿਆਨਬਾਜ਼ੀ

ਸਰਕਾਰੀ ਅਸਫਲਤਾਵਾਂ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਧਮਕੀਆਂ ਅਤੇ ਪਰੇਸ਼ਾਨੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ -ਰਾਹੁਲ ਗਾਂਧੀ

ਸੰਗਤ ਦੀ ਸਹੂਲਤ ਲਈ ਗੁਰਦੁਆਰਾ ਬੰਗਲਾ ਸਾਹਿਬ ’ਚ ਕੜਾਹ ਪ੍ਰਸਾਦਿ ਪਰਚੀ ਲਈ ਲਗੀ ਆਟੋਮੈਟਿਕ ਸੈਲਫ਼-ਸਰਵਿਸ ਮਸ਼ੀਨ

ਕਾਮਯਾਬੀਆਂ ਦਾ ਸਿਹਰਾ ਆਪਣੇ ਸਿਰ, ਨਾਕਾਮੀਆਂ ਦਾ ਦੋਸ਼ ਦੂਜਿਆਂ ’ਤੇ ਕਿਉਂ.?’ ਸਰਨਾ ਨੇ ਪੁੱਛਿਆ ਕਾਲਕਾ ਨੂੰ

ਕਾਲਕਾ-ਕਾਹਲੋਂ ਦੂਜਿਆਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਕਾਰਗੁਜ਼ਾਰੀ  ਵੇਖਣ - ਸੰਤ ਮੀਤ ਸਿੰਘ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨੁਮਾਇੰਦੇਆਂ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਆਰ.ਐੱਸ.ਐੱਸ. ਮੁਖੀ ਨੂੰ ਯੂਕੇ ਦੇ ਗੁਰਦੁਆਰਾ ਸਾਹਿਬ ’ਚ ਵਿਸ਼ੇਸ਼ ਸਨਮਾਨ ਦੇਣ ਵਾਲਿਆਂ ’ਤੇ ਅਮਰੀਕਨ ਸਿੱਖ ਆਗੂਆਂ ਨੇ ਚੁੱਕੇ ਗੰਭੀਰ ਸਵਾਲ