ਮੋਹਾਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜੋ ਕਿ ਪੰਜਾਬ ਭਰ ਦੇ ਵਿੱਚ ਸਫਲਤਾ ਪੂਰਵਕ ਚੱਲ ਰਹੀ ਹੈ, ਇਹ ਗੱਲ ਅੱਜ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ , ਸਰਬਜੀਤ ਸਿੰਘ ਸਮਾਣਾ ਹੋਰਾਂ ਦੇ ਵੱਲੋਂ ਫੇਸ- 11 ਵਿਖੇ ਵਾਰਡ ਨੰਬਰ- 19 ਦੇ ਕੌਂਸਲਰ - ਮੈਡਮ ਉਪਿੰਦਰਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਖਾਟੂਸ਼ਾਮ , ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਨ ਦੇ ਦੌਰਾਨ ਕਿਹਾ ਕਿ ਜਿੱਥੇ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨ ਲਈ ਸੀਨੀਅਰ ਸਿਟੀਜਨ ਜਾਂਦੇ ਸਨ, ਉੱਥੇ ਬਾਲਾ ਜੀ ਸਾਲਾਸਰ, ਹਰਿਦੁਆਰ, ਬਰਿੰਦਾਵਨ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਸ਼ਰਧਾਲੂਆਂ ਦੇ ਜਥੇ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ ਅਤੇ ਇਸ ਦੇ ਲਈ ਪੰਜਾਬ ਦੇ ਸੀਨੀਅਰ ਸਿਟੀਜਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੜ੍ਹਦੀ ਕਲਾ ਅਤੇ ਫਿਰ ਤੋਂ ਮੁੱਖ ਮੰਤਰੀ ਪੰਜਾਬ ਬਣਾਉਣ ਦੇ ਲਈ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਦੌਰਾਨ ਅਰਦਾਸ ਕਰ ਰਹੇ ਹਨ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਡਾਹਢਾ ਉਤਸਾਹ ਪਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਮੁੱਖ ਮੰਤਰੀ ਯਾਤਰਾ ਦੇ ਲਈ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਜੋ ਕਿ ਆਮ ਆਦਮੀ ਪਾਰਟੀ ਦੇ ਲਈ ਬੇਹਦ ਸੁਖਦ- ਖਬਰ ਹੈ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿਕਾਸ ਦੀ ਰਫਤਾਰ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤਾ ਗਿਆ ਹੈ, 70 ਹਜ਼ਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਯਾਤਰਾ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ - ਫੂਲਰਾਜ ਸਿੰਘ ਨੇ ਦੱਸਿਆ ਕਿ ਇਹ ਖਾਟੂਸ਼ਾਮ ਦੇ ਦਰਸ਼ਨਾਂ ਨੂੰ ਜਾਣ ਵਾਲੀ ਸਲੀਪਰ ਬੱਸ ਰਾਤ ਨੂੰ 8 ਵਜੇ ਚਲਦੀ ਹੈ ਸ਼ਰਧਾਲੂ ਸੋ ਸਫਰ ਤੈਅ ਕਰਦੇ ਹਨ ਤੇ ਸਵੇਰੇ 9 ਵਜੇ ਖਾਟੂ ਸ਼ਾਮ ਪਹੁੰਚ ਜਾਂਦੀ ਹੈ, ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ, ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ ਅਰੋੜਾ ਜੀ.ਪੀ. ਸਿੰਘ, ਅਸ਼ੋਕ ਕੁਮਾਰ, ਰਣਜੀਤ ਸਿੰਘ ਸੈਣੀ, ਅੰਜਲੀ ਸਿੰਘ, ਸਵਰਨ ਲਤਾ , ਹਰਵਿੰਦਰ ਕੌਰ, ਸੋਨੀਆ , ਤਰਨਜੀਤ ਸਿੰਘ ਨਰਿੰਦਰ ਪਾਲ ਸਿੰਘ ਧਾਲੀਵਾਲ ਹਰਪ੍ਰੀਤ ਸਿੰਘ ਗੁਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ,