BREAKING NEWS
ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਪੰਜਾਬ

ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਸਿਰਫ਼ ਇੱਕ ਸ਼ਖ਼ਸੀਅਤ ਦਾ ਨਹੀਂ, ਸਗੋਂ ਸੰਵਿਧਾਨਕ ਮੁੱਲਾਂ ਦਾ ਅਪਮਾਨ - ਬਰਾੜ

ਕੌਮੀ ਮਾਰਗ ਬਿਊਰੋ | September 09, 2026 09:05 PM

ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ: ਅਜੇਪਾਲ ਸਿੰਘ 

ਮੌਹਾਲੀ -ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ, ਚਿੰਤਾਜਨਕ ਅਤੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।

ਸਰਦਾਰ ਬਰਾੜ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਦੇ ਆਗੂ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਦੇ ਨਿਰਮਾਤਾ ਸਨ। ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਰਾਹੀਂ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਸਮੇਤ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿਵਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ’ਤੇ ਆਮ ਘਟਨਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ ਅਤੇ ਇਸ ਪਿੱਛੇ ਜਿਹੜੇ ਵੀ ਲੋਕ ਹਨ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ।

ਅਜੇਪਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ, ਡੂੰਘਾਈ ਨਾਲ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਤੱਕ ਸੀਮਤ ਨਾ ਰਹੇ, ਸਗੋਂ ਇਸ ਘਟਨਾ ਦੇ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਮੰਤਵ ਦੀ ਵੀ ਪੂਰੀ ਪੜਤਾਲ ਕੀਤੀ ਜਾਵੇ।

ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ “ਜਿਹੜਾ ਵੀ ਵਿਅਕਤੀ ਸਮਾਜ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੇ ਬੁੱਤਾਂ ਜਾਂ ਯਾਦਗਾਰਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਉਹ ਸਿਰਫ਼ ਪੱਥਰ ਜਾਂ ਧਾਤ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ, ਬਲਕਿ ਸਮਾਜ ਦੀ ਸਾਂਝੀ ਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਣੀ ਚਾਹੀਦੀ।”

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਤੇ ਆਪਣਾ ਰੋਸ ਜ਼ਾਹਰ ਕਰਦੇ ਹੋਏ ਸ਼ਾਂਤੀ, ਸੰਜਮ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਭੜਕਾਊ ਬਿਆਨਬਾਜ਼ੀ ਜਾਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕਾਰਵਾਈ ਸਮੱਸਿਆ ਦਾ ਹੱਲ ਨਹੀਂ, ਸਗੋਂ ਸਮਾਜ ਵਿੱਚ ਤਣਾਅ ਵਧਾਉਣ ਦਾ ਕਾਰਨ ਬਣ ਸਕਦੀ ਹੈ।

ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ “ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਬੁੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿਖਾਏ ਸੰਵਿਧਾਨਕ ਰਸਤੇ ’ਤੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਮਹਾਨ ਸ਼ਖ਼ਸੀਅਤ ਦੇ ਸਨਮਾਨ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਾਨੂੰਨ ਦਾ ਡਰ ਮਹਿਸੂਸ ਹੋਵੇ।”

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 ਸਤੰਬਰ ਨੂੰ ਬਰਸੀ ਤੇ ਵਿਸ਼ੇਸ਼ - ਟਕਸਾਲੀ ਇਤਿਹਾਸਕਾਰ ਸਨ ਸਾਡੇ ਦਾਦਾ ਜੀ ਸਰਦਾਰ ਕਰਮ ਸਿੰਘ ਹਿਸਟੋਰੀਅਨ

ਖਾਟੂਸ਼ਾਮ ,ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜੱਥੇ ਰਵਾਨਾ ਕੀਤੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦੀ 25ਵੀਂ ਵਰ੍ਹੇਗੰਢ ਦੇ ਜਸ਼ਨਾਂ 'ਤੇ ਨਿਸ਼ਾਨਾ ਸਾਧਿਆ- ਅਮਰ ਸਿੰਘ ਨੇ ਕਿਹਾ, "ਜਨਤਕ ਮੁੱਦਿਆਂ 'ਤੇ ਵੀ ਹੋਣੀ ਚਾਹੀਦੀ ਹੈ ਚਰਚਾ

ਸੰਗਰੂਰ ਘਟਨਾ 'ਤੇ ਰਾਹੁਲ ਗਾਂਧੀ 'ਤੇ 'ਆਪ' ਦਾ ਹਮਲਾ, ਕਿਹਾ ਕਾਂਗਰਸ ਖੇਡ ਰਹੀ ਹੈ ਰਾਜਨੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ - ਅਨੁਰਾਗ ਢਾਂਡਾ