BREAKING NEWS
ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਨੈਸ਼ਨਲ

ਸਿੱਖ ਸੰਘਰਸ਼ ਦੇ ਔਖੇ ਦੌਰ ’ਚ ਨੌਜਵਾਨਾਂ ਦੀ ਢਾਲ ਬਣੇ ਵਕੀਲ ਬਲਵੰਤ ਸਿੰਘ ਢਿੱਲੋਂ, ਕੌਮ ਉਨ੍ਹਾਂ ਦੀ ਦੇਣ ਨਹੀਂ ਭੁਲਾ ਸਕਦੀ: ਬਾਬਾ  ਮਹਿਰਾਜ/ਕੋਟਭਾਰਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 10, 2026 07:15 PM

ਨਵੀਂ ਦਿੱਲੀ-ਸਿੱਖ ਸੰਘਰਸ਼ ਦੇ ਬੇਹੱਦ ਔਖੇ ਅਤੇ ਦਬਾਅ ਭਰੇ ਦੌਰ ਵਿੱਚ ਕਾਨੂੰਨ ਨੂੰ ਆਪਣਾ ਹਥਿਆਰ ਬਣਾ ਕੇ ਸਿੱਖ ਨੌਜਵਾਨਾਂ ਲਈ ਖੜ੍ਹੇ ਹੋਣ ਵਾਲੇ ਉੱਘੇ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਕੌਮ ਪ੍ਰਤੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਜਿੱਥੇ ਆਪਣੀ ਜ਼ਿੰਦਗੀ ਦੇ ਇੱਕ ਪੜਾਅ ਵਿੱਚ ਖੱਬੇਪੱਖੀ ਵਿਚਾਰਧਾਰਾ ਨਾਲ ਨੇੜਤਾ ਰੱਖੀ, ਉੱਥੇ ਬਾਅਦ ਵਿੱਚ ਸਿੱਖ ਸੰਘਰਸ਼ ਨਾਲ ਜੁੜ ਕੇ ਅਨੇਕਾਂ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਸੀਨੀਅਰ ਪੱਤਰਕਾਰ ਤੇ ਲੇਖਕ ਸ੍ਰ. ਬਲਜਿੰਦਰ ਸਿੰਘ ਕੋਟਭਾਰਾ ਨੇ ਸਾਂਝੇ ਅਖ਼ਬਾਰੀ ਬਿਆਨ ਰਾਹੀਂ ਕੀਤਾ। ਜ਼ਿਕਰਯੋਗ ਹੈ ਕਿ ਸ੍ਰ. ਬਲਵੰਤ ਸਿੰਘ ਢਿੱਲੋਂ ਬੀਤੀ 6 ਸਤੰਬਰ ਨੂੰ ਬਠਿੰਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ। ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਸ੍ਰ. ਬਲਜਿੰਦਰ ਸਿੰਘ ਕੋਟਭਾਰਾ ਨੇ ਕਿਹਾ ਕਿ ਪਿੰਡ ਕੋਟਭਾਰਾ ਤੋਂ ਆਪਣੇ ਜੀਵਨ ਦਾ ਸਫ਼ਰ ਸ਼ੁਰੂ ਕਰਨ ਵਾਲੇ ਸ੍ਰ. ਢਿੱਲੋਂ ਨੇ ਦੂਜੇ ਸੂਬੇ ਤੋਂ ਐਲ.ਐਲ.ਬੀ. ਦੀ ਪੜ੍ਹਾਈ ਕੀਤੀ। ਜੀਵਨ ਦੇ ਮੁੱਢਲੇ ਦੌਰ ਵਿੱਚ ਉਨ੍ਹਾਂ ਦਾ ਝੁਕਾਅ ਖੱਬੇਪੱਖੀ ਵਿਚਾਰਧਾਰਾ ਵੱਲ ਹੋ ਗਿਆ ਸੀ, ਪਰ ਆਪਣੇ ਸਾਥੀਆਂ ਮਰਹੂਮ ਪੱਤਰਕਾਰ ਭਾਈ ਦਲਬੀਰ ਸਿੰਘ ਅਤੇ ਸੀਨੀਅਰ ਪੱਤਰਕਾਰ ਤੇ ਲੇਖਕ ਸ੍ਰ. ਜਸਪਾਲ ਸਿੰਘ ਸਿੱਧੂ ਸਮੇਤ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨਾਲ ਸੰਪਰਕ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੇ ਜੀਵਨ ਦੀ ਦਿਸ਼ਾ ਵਿੱਚ ਵੱਡਾ ਬਦਲਾਅ ਆਇਆ ਅਤੇ ਉਹ ਸਿੱਖ ਸੰਘਰਸ਼ ਨਾਲ ਜੁੜ ਗਏ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਦੌਰ ਵਿੱਚ ਸ੍ਰ. ਢਿੱਲੋਂ ’ਤੇ ਐਨ.ਐੱਸ.ਏ. ਲਗਾਏ ਜਾਣ ਤੋਂ ਬਾਅਦ ਉਹ ਰੂਹਪੋਸ਼ ਹੋ ਗਏ ਸਨ। ਇਸ ਦੌਰ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਵੀ ਗੰਭੀਰ ਚੁਣੌਤੀਆਂ ਵਿੱਚ ਪਾ ਦਿੱਤਾ। ਬਾਅਦ ਵਿੱਚ ਜੇਲ੍ਹ ਤੋਂ ਰਿਹਾਈ ਉਪਰੰਤ ਉਨ੍ਹਾਂ ਨੇ ਆਪਣਾ ਪੇਸ਼ਾ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਬਣਾਇਆ, ਸਗੋਂ ਸਿੱਖ ਸੰਘਰਸ਼ ਨਾਲ ਸਬੰਧਤ ਨੌਜਵਾਨਾਂ ਦੇ ਕੇਸਾਂ ਦੀ ਮੁਫ਼ਤ ਪੈਰਵੀ ਕਰਕੇ ਉਨ੍ਹਾਂ ਦੀ ਕਾਨੂੰਨੀ ਮਦਦ ਕੀਤੀ। ਆਗੂਆਂ ਨੇ ਕਿਹਾ ਕਿ ਉਸ ਦੌਰ ਵਿੱਚ ਜਦੋਂ ਬਹੁਤ ਸਾਰੇ ਪਰਿਵਾਰ ਆਪਣੇ ਪੁੱਤਰਾਂ ’ਤੇ ਦਰਜ ਮਾਮਲਿਆਂ ਕਾਰਨ ਡਰ ਅਤੇ ਚਿੰਤਾ ਵਿੱਚੋਂ ਲੰਘ ਰਹੇ ਸਨ, ਸ੍ਰ. ਬਲਵੰਤ ਸਿੰਘ ਢਿੱਲੋਂ ਨੇ ਵਕੀਲ ਵਜੋਂ ਆਪਣੀ ਭੂਮਿਕਾ ਨਿਭਾਉਂਦਿਆਂ ਅਨੇਕਾਂ ਲੋੜਵੰਦ ਪਰਿਵਾਰਾਂ ਦਾ ਸਾਥ ਦਿੱਤਾ। ਉਨ੍ਹਾਂ ਲਈ ਕਾਨੂੰਨੀ ਲੜਾਈ ਸਿਰਫ਼ ਅਦਾਲਤ ਦੀ ਚਾਰਦੀਵਾਰੀ ਤੱਕ ਸੀਮਤ ਨਹੀਂ ਸੀ, ਬਲਕਿ ਇਹ ਉਨ੍ਹਾਂ ਦੇ ਜੀਵਨ ਦੇ ਸੰਘਰਸ਼ ਦਾ ਹਿੱਸਾ ਬਣ ਗਈ ਸੀ। ਉਨ੍ਹਾਂ ਕਿਹਾ ਕਿ ਸ੍ਰ. ਢਿੱਲੋਂ ਦੀ ਸ਼ਖ਼ਸੀਅਤ ਨੂੰ ਸਿਰਫ਼ ਇੱਕ ਵਕੀਲ ਵਜੋਂ ਦੇਖਣਾ ਉਨ੍ਹਾਂ ਦੇ ਜੀਵਨ ਦੀ ਤਸਵੀਰ ਨੂੰ ਅਧੂਰਾ ਰੱਖੇਗਾ। ਉਨ੍ਹਾਂ ਨੇ ਆਪਣੇ ਜੀਵਨ ਦੇ ਇੱਕ ਅਹਿਮ ਦੌਰ ਵਿੱਚ ਜੋ ਫ਼ੈਸਲੇ ਲਏ ਅਤੇ ਜਿਸ ਤਰ੍ਹਾਂ ਮੁਸ਼ਕਲ ਹਾਲਾਤਾਂ ਵਿੱਚ ਵੀ ਸਿੱਖ ਨੌਜਵਾਨਾਂ ਦੀ ਕਾਨੂੰਨੀ ਮਦਦ ਕੀਤੀ, ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਯਾਦ ਰਹਿਣ ਵਾਲਾ ਅਧਿਆਇ ਹੈ। ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਸ੍ਰ. ਬਲਜਿੰਦਰ ਸਿੰਘ ਕੋਟਭਾਰਾ ਨੇ ਕਿਹਾ ਕਿ ਸ੍ਰ. ਬਲਵੰਤ ਸਿੰਘ ਢਿੱਲੋਂ ਸਰੀਰਕ ਤੌਰ ’ਤੇ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਅਤੇ ਕੌਮ ਪ੍ਰਤੀ ਸਮਰਪਣ ਦੀਆਂ ਯਾਦਾਂ ਹਮੇਸ਼ਾਂ ਜੀਵਤ ਰਹਿਣਗੀਆਂ। ਉਨ੍ਹਾਂ ਦੀ ਕਾਨੂੰਨੀ ਸੇਵਾ ਅਤੇ ਔਖੇ ਸਮੇਂ ਵਿੱਚ ਨੌਜਵਾਨਾਂ ਦੇ ਨਾਲ ਖੜ੍ਹਨ ਦੀ ਭੂਮਿਕਾ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਵਕੀਲ ਸ੍ਰ. ਗੁਰਜੰਟ ਸਿੰਘ ਗਹਿਰੀ, ਵਕੀਲ ਸ੍ਰ. ਹਰਦੇਵ ਸਿੰਘ ਧਿੰਗੜ ਅਤੇ ਸ੍ਰ. ਗੁਰਦੀਪ ਸਿੰਘ ਮਲਕਾਣਾ ਵੀ ਸ਼ਾਮਲ ਸਨ। ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ 15 ਸਤੰਬਰ, ਦਿਨ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਮਾਡਲ ਟਾਊਨ, ਬਠਿੰਡਾ ਵਿਖੇ ਹੋਵੇਗੀ।

Have something to say? Post your comment

 
 
 
 

ਨੈਸ਼ਨਲ

ਕੈਂਚੀ ਧਾਮ ਤੋਂ ਦੁਨੀਆ ਤੱਕ ਫੈਲੀ ਪ੍ਰਸਿੱਧੀ ਫਿਰ ਵਰਿੰਦਾਵਨ ਵਿੱਚ ਹੀ ਕਿਉਂ ਲਈ ਨੀਮ ਕਰੋਲੀ ਬਾਬਾ ਨੇ ਮਹਾਸਮਾਧੀ

ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰ

ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ

ਬੰਦੀ ਸਿੰਘ ਰਿਹਾਈ ਮੋਰਚੇ ਨੂੰ ਦਿੱਲੀ ਲਿਆਉਣ ਦੀ ਉਠੀ ਮੰਗ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਵੇਂ ਜੋੜਾ ਘਰ ਤੇ ਦਫ਼ਤਰ ਦਾ ਉਦਘਾਟਨ

ਮਹਿਲਾ ਸਟਾਫ਼ ਨੂੰ ਹਟਾਉਣ ’ਤੇ ਬੀ.ਏ.ਪੀ.ਐੱਸ. ਘਿਰੀ, ਔਰਤਾਂ ਦੀ ਭੂਮਿਕਾ ’ਤੇ ਉਠੇ ਸਵਾਲ

ਭਾਰਤ-ਦੱਖਣੀ ਅਫਰੀਕਾ ਤਰਜੀਹੀ ਵਪਾਰ ਸਮਝੌਤੇ ਲਈ ਕਰਨਗੇ ਰਾਹ ਪੱਧਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਮੋਹਰੀ ਭੂਮਿਕਾ ਨਿਭਾਏਗੀ: ਕਾਲਕਾ, ਕਾਹਲੋਂ

ਆਨਲਾਈਨ ਗੇਮਿੰਗ ਤੇ ਨਸ਼ਿਆਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਛੇੜੇਗਾ ਜਨਅੰਦੋਲਨ : ਪੰਮਾ

ਸਰਨਾ ਨੇ ਬੀਬੀ ਕਿਰਨਜੋਤ ਕੌਰ ਨੂੰ ਘੇਰਿਆ, ਸਿਆਸੀ ਲਾਹੇ ਲਈ ਕੀਤੀ ਜਾ ਰਹੀ ਬਿਆਨਬਾਜ਼ੀ