BREAKING NEWS
ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਨੈਸ਼ਨਲ

ਬੰਦੀ ਸਿੰਘ ਰਿਹਾਈ ਮੋਰਚੇ ਨੂੰ ਦਿੱਲੀ ਲਿਆਉਣ ਦੀ ਉਠੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 10, 2026 07:18 PM

ਨਵੀਂ ਦਿੱਲੀ - ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਲਿਆਉਣ ਦੀ ਮੰਗ ਤੇਜ਼ ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਮੋਹਾਲੀ ਦੇ ਬੰਦੀ ਸਿੰਘ ਰਿਹਾਈ ਮੋਰਚੇ ਨੂੰ ਸਹਿਯੋਗ ਦੇਣ ਦੇ ਭਰੋਸੇ ਦਾ ਸਵਾਗਤ ਕਰਦਿਆਂ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਹੈ ਕਿ ਹੁਣ ਸਮਾਂ ਸਿਰਫ਼ ਸਹਿਯੋਗ ਦੇ ਭਰੋਸੇ ਦਾ ਨਹੀਂ, ਸਗੋਂ ਉਸ ਨੂੰ ਅਮਲੀ ਰੂਪ ਦੇਣ ਦਾ ਹੈ।

ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਜੇਕਰ ਬੰਦੀ ਸਿੰਘ ਰਿਹਾਈ ਮੋਰਚੇ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲਿਆਂਦਾ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਮੋਹਾਲੀ ਤੱਕ ਸੀਮਤ ਨਹੀਂ ਰਹੇਗਾ, ਸਗੋਂ ਦੇਸ਼ ਦੀ ਰਾਜਧਾਨੀ ਤੋਂ ਬੰਦੀ ਸਿੰਘਾਂ ਦੀ ਆਵਾਜ਼ ਸਿੱਧੀ ਕੇਂਦਰ ਸਰਕਾਰ ਅਤੇ ਦੇਸ਼ ਦੇ ਨੀਤੀ- ਨਿਰਧਾਰਕਾਂ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਬੰਗਲਾ ਸਾਹਿਬ ਵਿਖੇ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਲੱਗਣ ਵਾਲਾ ਮੋਰਚਾ ਇਸ ਮਸਲੇ ਨੂੰ ਕੌਮੀ ਚਰਚਾ ਦੇ ਕੇਂਦਰ ਵਿੱਚ ਲਿਆਉਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਦਾ ਇੱਕ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਿਕ ਕੇਂਦਰ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਅਤੇ ਹੋਰ ਲੋਕ ਨਤਮਸਤਕ ਹੋਣ ਲਈ ਪਹੁੰਚਦੇ ਹਨ। ਜੇਕਰ ਇਸੇ ਸਥਾਨ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਚੱਲ ਰਿਹਾ ਹੋਵੇ ਤਾਂ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੀ ਸੰਗਤ ਇਸ ਸੰਘਰਸ਼ ਨਾਲ ਸਿੱਧੇ ਤੌਰ ’ਤੇ ਜੁੜ ਸਕਦੀ ਹੈ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਦਿੱਲੀ ਵਿੱਚ ਮੋਰਚਾ ਲੱਗਣ ਦਾ ਇੱਕ ਹੋਰ ਵੱਡਾ ਪ੍ਰਭਾਵ ਇਹ ਹੋਵੇਗਾ ਕਿ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਦਾ ਕੌਮੀ ਅਤੇ ਅੰਤਰਰਾਸ਼ਟਰੀ ਮੀਡੀਆ ਵੀ ਇਸ ਮਸਲੇ ਨੂੰ ਵਿਆਪਕ ਤੌਰ ’ਤੇ ਕਵਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਵਿੱਚ ਹੋਣ ਵਾਲੀ ਹਰ ਵੱਡੀ ਗਤੀਵਿਧੀ ਦੀ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੱਧ ਪਹੁੰਚ ਹੁੰਦੀ ਹੈ, ਜਿਸ ਕਾਰਨ ਬੰਦੀ ਸਿੰਘਾਂ ਦਾ ਮਸਲਾ ਸਿਰਫ਼ ਪੰਜਾਬ ਜਾਂ ਸਿੱਖ ਭਾਈਚਾਰੇ ਤੱਕ ਸੀਮਤ ਨਾ ਰਹਿ ਕੇ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਸਵਾਲ ਵਜੋਂ ਵੱਡੇ ਪੱਧਰ ’ਤੇ ਉੱਭਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੰਗਲਾ ਸਾਹਿਬ ਵਿਖੇ ਪਹੁੰਚਣ ਵਾਲੀ ਸਿੱਖ ਸੰਗਤ ਵਿੱਚ ਪੰਜਾਬੀ ਸੰਗਤਾਂ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸਿੱਖ ਵੀ ਸ਼ਾਮਲ ਹੁੰਦੇ ਹਨ। ਇਸ ਤਰ੍ਹਾਂ ਮੋਰਚੇ ਨੂੰ ਵਿਆਪਕ ਸੰਗਤੀ ਸਮਰਥਨ ਮਿਲਣ ਦੇ ਨਾਲ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਅਤੇ ਨਾਗਰਿਕ ਸਮਾਜ ਦੀਆਂ ਜਥੇਬੰਦੀਆਂ ਦਾ ਧਿਆਨ ਵੀ ਇਸ ਮਸਲੇ ਵੱਲ ਖਿੱਚਿਆ ਜਾ ਸਕਦਾ ਹੈ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕਿਸੇ ਇੱਕ ਪਰਿਵਾਰ, ਜਥੇਬੰਦੀ ਜਾਂ ਖੇਤਰ ਦਾ ਮਸਲਾ ਨਹੀਂ ਹੈ। ਇਹ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਵਿਅਕਤੀਆਂ ਨਾਲ ਜੁੜਿਆ ਸਵਾਲ ਹੈ, ਜਿਨ੍ਹਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਸਮਾਜ ਵਿੱਚ ਲੰਮੇ ਸਮੇਂ ਤੋਂ ਗੰਭੀਰ ਚਿੰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਭਾਵਨਾਵਾਂ ਦੇ ਨਾਲ-ਨਾਲ ਕਾਨੂੰਨੀ, ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਵੀ ਲਗਾਤਾਰ ਉਠਾਉਣ ਦੀ ਲੋੜ ਹੈ। ਉਨ੍ਹਾਂ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਦਿੱਤੇ ਸਹਿਯੋਗ ਦੇ ਭਰੋਸੇ ਨੂੰ ਅਮਲੀ ਰੂਪ ਦਿੰਦਿਆਂ ਬੰਦੀ ਸਿੰਘ ਰਿਹਾਈ ਮੋਰਚੇ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲਿਆਉਣ ਲਈ ਪਹਿਲਕਦਮੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੀ ਸਿੱਖ ਸੰਸਥਾਗਤ ਲੀਡਰਸ਼ਿਪ, ਸੰਗਤ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਹੋਰ ਜ਼ਿੰਮੇਵਾਰ ਧਿਰਾਂ ਇਕਜੁੱਟ ਹੋ ਕੇ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਇਸ ਮਸਲੇ ਨੂੰ ਉਠਾਉਂਦੀਆਂ ਹਨ ਤਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਨੂੰ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਅੰਤ ਵਿਚ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਮੋਹਾਲੀ ਤੋਂ ਉੱਠੀ ਬੰਦੀ ਸਿੰਘਾਂ ਦੀ ਆਵਾਜ਼ ਜੇਕਰ ਦਿੱਲੀ ਦੇ ਬੰਗਲਾ ਸਾਹਿਬ ਤੱਕ ਪਹੁੰਚਦੀ ਹੈ ਤਾਂ ਇਸ ਦਾ ਅਗਲਾ ਪੜਾਅ ਦੇਸ਼ ਦੀ ਰਾਜਧਾਨੀ ਤੋਂ ਕੌਮੀ ਅਤੇ ਅੰਤਰਰਾਸ਼ਟਰੀ ਮੰਚ ਤੱਕ ਇਸ ਮਸਲੇ ਨੂੰ ਪਹੁੰਚਾਉਣਾ ਹੋ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦਿੱਲੀ ਕਮੇਟੀ ਇਸ ਮੌਕੇ ਨੂੰ ਸਿਰਫ਼ ਬਿਆਨ ਜਾਂ ਸਿਆਸੀ ਭਰੋਸੇ ਤੱਕ ਸੀਮਤ ਨਾ ਰੱਖਦਿਆਂ ਮੋਰਚੇ ਨੂੰ ਮਜ਼ਬੂਤ ਕਰਨ ਲਈ ਠੋਸ ਅਤੇ ਅਮਲੀ ਕਦਮ ਚੁੱਕੇਗੀ।

Have something to say? Post your comment

 
 
 
 

ਨੈਸ਼ਨਲ

ਕੈਂਚੀ ਧਾਮ ਤੋਂ ਦੁਨੀਆ ਤੱਕ ਫੈਲੀ ਪ੍ਰਸਿੱਧੀ ਫਿਰ ਵਰਿੰਦਾਵਨ ਵਿੱਚ ਹੀ ਕਿਉਂ ਲਈ ਨੀਮ ਕਰੋਲੀ ਬਾਬਾ ਨੇ ਮਹਾਸਮਾਧੀ

ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰ

ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ

ਸਿੱਖ ਸੰਘਰਸ਼ ਦੇ ਔਖੇ ਦੌਰ ’ਚ ਨੌਜਵਾਨਾਂ ਦੀ ਢਾਲ ਬਣੇ ਵਕੀਲ ਬਲਵੰਤ ਸਿੰਘ ਢਿੱਲੋਂ, ਕੌਮ ਉਨ੍ਹਾਂ ਦੀ ਦੇਣ ਨਹੀਂ ਭੁਲਾ ਸਕਦੀ: ਬਾਬਾ  ਮਹਿਰਾਜ/ਕੋਟਭਾਰਾ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਵੇਂ ਜੋੜਾ ਘਰ ਤੇ ਦਫ਼ਤਰ ਦਾ ਉਦਘਾਟਨ

ਮਹਿਲਾ ਸਟਾਫ਼ ਨੂੰ ਹਟਾਉਣ ’ਤੇ ਬੀ.ਏ.ਪੀ.ਐੱਸ. ਘਿਰੀ, ਔਰਤਾਂ ਦੀ ਭੂਮਿਕਾ ’ਤੇ ਉਠੇ ਸਵਾਲ

ਭਾਰਤ-ਦੱਖਣੀ ਅਫਰੀਕਾ ਤਰਜੀਹੀ ਵਪਾਰ ਸਮਝੌਤੇ ਲਈ ਕਰਨਗੇ ਰਾਹ ਪੱਧਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਮੋਹਰੀ ਭੂਮਿਕਾ ਨਿਭਾਏਗੀ: ਕਾਲਕਾ, ਕਾਹਲੋਂ

ਆਨਲਾਈਨ ਗੇਮਿੰਗ ਤੇ ਨਸ਼ਿਆਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਛੇੜੇਗਾ ਜਨਅੰਦੋਲਨ : ਪੰਮਾ

ਸਰਨਾ ਨੇ ਬੀਬੀ ਕਿਰਨਜੋਤ ਕੌਰ ਨੂੰ ਘੇਰਿਆ, ਸਿਆਸੀ ਲਾਹੇ ਲਈ ਕੀਤੀ ਜਾ ਰਹੀ ਬਿਆਨਬਾਜ਼ੀ