BREAKING NEWS
ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ 'ਐਕਸ' 'ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 10, 2026 07:23 PM


ਅੰਮ੍ਰਿਤਸਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 12 ਸਤੰਬਰ 2026 ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ 12 ਸਤੰਬਰ ਪੈਣਗੇ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਨਗੇ। 12 ਸਤੰਬਰ ਨੂੰ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਪ੍ਰਮੁੱਖ ਸਖਸੀਅਤਾਂ ਹਾਜਰੀ ਭਰਨਗੀਆਂ।
ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਜਾਣਗੇ ਅਤੇ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਕੀਰਤਨ ਸਮਾਗਮ ਹੋਵੇਗਾ। ਇਸੇ ਤਰ੍ਹਾਂ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਸ. ਮੇਜਰ ਸਿੰਘ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Have something to say? Post your comment

 
 
 
 

ਪੰਜਾਬ

ਗੁਲਜ਼ਾਰ ਸਿੰਘ ਮੌਤ ਮਾਮਲਾ: ਅਕਾਲੀ ਦਲ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਐਫਆਈਆਰ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਰੋਟਰੀ ਕਲੱਬ ਲੁਧਿਆਣਾ ਸਿਟੀ ਨੇ ਅੱਠ ਅਧਿਆਪਕਾ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ

ਪ੍ਰਮੁੱਖ ਸ਼ਖਸੀਅਤਾਂ ਨੇ ਪੁਸਤਕ "ਪੰਜਾਬ ਦੇ ਸੂਰਬੀਰ" ਕੀਤੀ ਲੋਕ ਅਰਪਣ

ਅੰਮ੍ਰਿਤਸਰ ਦਾ 450 ਸਾਲਾ ਸਥਾਪਨਾ ਦਿਵਸ ਵਰ੍ਹੇ ਨੂੰ ਲੈ ਕੇ ਰੋਲ ਘਚੌਲਾ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਮੁੱਖ ਮੰਤਰੀ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

10 ਸਤੰਬਰ ਨੂੰ ਬਰਸੀ ਤੇ ਵਿਸ਼ੇਸ਼ - ਟਕਸਾਲੀ ਇਤਿਹਾਸਕਾਰ ਸਨ ਸਾਡੇ ਦਾਦਾ ਜੀ ਸਰਦਾਰ ਕਰਮ ਸਿੰਘ ਹਿਸਟੋਰੀਅਨ