ਪੰਜਾਬ

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਕੌਮੀ ਮਾਰਗ ਬਿਊਰੋ | September 11, 2026 11:31 AM

 

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ 'ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਜਾ ਕੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ 'ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਮਾਸ ਅਤੇ ਲਾਸ਼ਾਂ ਦੀ ਭਾਲ ਵਿੱਚ ਭਟਕਦੀਆਂ ਹਨ। ਇਨ੍ਹਾਂ ਕੋਲ ਪੰਜਾਬ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਲੇ ਝੰਡੇ ਦਿਖਾਏ ਅਤੇ ਪਿੰਡ ਵਿੱਚ ਵੜਨ ਨਹੀਂ ਦਿੱਤਾ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ, ਜਿਸ ਤਹਿਤ ਦੋਸ਼ੀਆਂ 'ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ, ਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਹ ਉਹੀ ਬੀਜੇਪੀ ਹੈ ਜਿਸ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਕਿਸਾਨਾਂ ਨੂੰ ਸ਼ਹੀਦ ਕੀਤਾ, ਸਾਰੇ ਵਿਕਾਸ ਫੰਡ ਰੋਕੇ ਅਤੇ ਅਕਾਲੀ ਦਲ ਨਾਲ ਮਿਲ ਕੇ ਰਾਜ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਦਾ ਬੀਜ ਬੀਜਿਆ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਮਿਹਨਤ ਕਰਕੇ ਡਰੱਗ ਡੀਲਰਾਂ ਤੇ ਮਾਫੀਆ ਨੂੰ ਜੇਲ੍ਹਾਂ ਵਿੱਚ ਡੱਕ ਰਹੇ ਹਨ, ਤਾਂ ਬੀਜੇਪੀ ਆਗੂ ਆਪਣੀ ਨਾਕਾਮੀ ਛੁਪਾਉਣ ਲਈ ਸਿਆਸਤ ਚਮਕਾ ਰਹੇ ਹਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਜਾਗਰੂਕ ਲੋਕਾਂ ਨੇ ਬੀਜੇਪੀ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਇੱਥੇ ਲਾਸ਼ਾਂ 'ਤੇ ਰਾਜਨੀਤੀ ਨਹੀਂ ਚੱਲੇਗੀ। ਜੇਕਰ ਬੀਜੇਪੀ ਨੇ ਆਪਣੀਆਂ ਹਰਕਤਾਂ ਨਾ ਸੁਧਾਰੀਆਂ ਤਾਂ ਆਉਣ ਵਾਲੇ ਦਿਨਾਂ 'ਚ ਲੋਕ ਇਨ੍ਹਾਂ ਦਾ ਹੋਰ ਵੀ ਤਿੱਖਾ ਵਿਰੋਧ ਕਰਨਗੇ। ਮਾਨ ਸਰਕਾਰ ਨਸ਼ਿਆਂ ਅਤੇ ਤਸਕਰਾਂ ਵਿਰੁੱਧ ਆਪਣੀ ਜੰਗ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਪੰਜਾਬ ਦੇ ਲੋਕ ਲਾਸ਼ਾਂ 'ਤੇ ਰਾਜਨੀਤੀ ਕਦੇ ਬਰਦਾਸ਼ਤ ਨਹੀਂ ਕਰਨਗੇ: ਡਾ. ਬਲਬੀਰ ਸਿੰਘ

ਆਪ ਸਕੂਲਾਂ ਅਤੇ ਹਸਪਤਾਲਾਂ ਦੀ ਰਾਜਨੀਤੀ ਕਰਦੀ ਹੈ, ਧਰਮ ਅਤੇ ਜਾਤ ਦੀ ਨਹੀਂ: ਬਲਤੇਜ ਪੰਨੂ

ਗੁਲਜ਼ਾਰ ਸਿੰਘ ਮੌਤ ਮਾਮਲਾ: ਅਕਾਲੀ ਦਲ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਐਫਆਈਆਰ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਰੋਟਰੀ ਕਲੱਬ ਲੁਧਿਆਣਾ ਸਿਟੀ ਨੇ ਅੱਠ ਅਧਿਆਪਕਾ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ

ਪ੍ਰਮੁੱਖ ਸ਼ਖਸੀਅਤਾਂ ਨੇ ਪੁਸਤਕ "ਪੰਜਾਬ ਦੇ ਸੂਰਬੀਰ" ਕੀਤੀ ਲੋਕ ਅਰਪਣ

ਅੰਮ੍ਰਿਤਸਰ ਦਾ 450 ਸਾਲਾ ਸਥਾਪਨਾ ਦਿਵਸ ਵਰ੍ਹੇ ਨੂੰ ਲੈ ਕੇ ਰੋਲ ਘਚੌਲਾ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ