ਨੈਸ਼ਨਲ

ਆਖ਼ਰੀ ਮੌਕੇ 104 ਸਿੱਖ ਸ਼ਰਧਾਲੂਆਂ ਨੂੰ ਰੋਕਣ ’ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਨਿਖੇਧੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 11, 2026 08:14 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ ਜਾਰੀ ਹੋਣ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਬੋਰਡਿੰਗ ਤੋਂ ਪਹਿਲਾਂ ਐਨ.ਓ.ਸੀ. ਮੰਗਣਾ ਹੈਰਾਨੀਜਨਕ ਅਤੇ ਨਿੰਦਣਯੋਗ ਹੈ। ਸ਼ਰਧਾਲੂਆਂ ਨੇ ਦਿੱਲੀ ਰਾਹੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਸੀ, ਜਿਸ ਲਈ ਦਿੱਲੀ ਕਮੇਟੀ ਵੱਲੋਂ ਰਹਿਣ-ਸਹਿਣ, ਆਵਾਜਾਈ ਅਤੇ ਸਵਾਗਤ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਆਗੂਆਂ ਨੇ ਕਿਹਾ ਕਿ ਮਾਮਲੇ ਸਬੰਧੀ ਪਾਕਿਸਤਾਨ ਦੇ ਮੰਤਰੀ ਰਮੇਸ਼ ਅਰੋੜਾ ਨਾਲ ਸੰਪਰਕ ਦੇ ਯਤਨਾਂ ਦਾ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ।

Have something to say? Post your comment

 
 
 
 

ਨੈਸ਼ਨਲ

ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾਮ - ਵੀਰਜੀ

ਬ੍ਰਿਕਸ ਐਗਰੀ ਪੋਰਟਲ ਜਲਦ ਹੋਵੇਗਾ ਲਾਂਚ: ਸਾਹਨੀ

104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ ਗਰਮਾਇਆ—ਸਰਨਾ ਨੇ ਮੰਗੀ ਡੂੰਘੀ ਜਾਂਚ, ਪੈਸੇ ਲੈਣ ਵਾਲਿਆਂ ਤੋਂ ਹਿਸਾਬ ਮੰਗਿਆ

ਪੀਜੀ ਦੀ ਆੜ ਵਿੱਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਬਰਦਾਸ਼ਤ ਨਹੀਂ, ਸਰਕਾਰ ਬਣਾਏ ਵਿਦਿਆਰਥੀਆਂ ਲਈ ਸੁਰੱਖਿਅਤ ਹੋਸਟਲ: ਪਰਮਜੀਤ ਸਿੰਘ ਪੰਮਾ

ਅਕਾਲੀ ਭਾਜਪਾ ਗੱਠਜੋੜ ਦੀ ਗੱਲਬਾਤ ਜਾਰੀ ਹੈ- ਜੇ ਇਕੱਠੇ ਹੋ ਗਏ ਤਾਂ ਸੱਤਾ ਤੱਕ ਪਹੁੰਚਣਾ ਮੁਸ਼ਕਿਲ ਨਹੀਂ - ਰਾਮਦਾਸ ਅਠਾਵਲੇ

ਕੈਂਚੀ ਧਾਮ ਤੋਂ ਦੁਨੀਆ ਤੱਕ ਫੈਲੀ ਪ੍ਰਸਿੱਧੀ ਫਿਰ ਵਰਿੰਦਾਵਨ ਵਿੱਚ ਹੀ ਕਿਉਂ ਲਈ ਨੀਮ ਕਰੋਲੀ ਬਾਬਾ ਨੇ ਮਹਾਸਮਾਧੀ

ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰ

ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ

ਬੰਦੀ ਸਿੰਘ ਰਿਹਾਈ ਮੋਰਚੇ ਨੂੰ ਦਿੱਲੀ ਲਿਆਉਣ ਦੀ ਉਠੀ ਮੰਗ

ਸਿੱਖ ਸੰਘਰਸ਼ ਦੇ ਔਖੇ ਦੌਰ ’ਚ ਨੌਜਵਾਨਾਂ ਦੀ ਢਾਲ ਬਣੇ ਵਕੀਲ ਬਲਵੰਤ ਸਿੰਘ ਢਿੱਲੋਂ, ਕੌਮ ਉਨ੍ਹਾਂ ਦੀ ਦੇਣ ਨਹੀਂ ਭੁਲਾ ਸਕਦੀ: ਬਾਬਾ  ਮਹਿਰਾਜ/ਕੋਟਭਾਰਾ