ਨੈਸ਼ਨਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ- ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 12, 2026 07:42 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦਾ ਪਹਿਲਾ ਪ੍ਰਕਾਸ਼ ਕਰਵਾਇਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਨਿਯੁਕਤ ਕੀਤਾ, ਜਦਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੂੰ ਸੰਪੂਰਨਤਾ ਬਖ਼ਸ਼ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਪੰਥ ਦਾ ਸਦੀਵੀ ਗੁਰੂ ਸਥਾਪਿਤ ਕੀਤਾ। ਇਸ ਮੌਕੇ ਭਾਈ ਪ੍ਰੇਮ ਸਿੰਘ ਬੰਧੂ ਦੇ ਕੀਰਤਨੀ ਜਥੇ ਨੂੰ ‘ਸਾਲ ਦੇ ਸਰਵੋਤਮ ਕੀਰਤਨੀਏ’ ਦਾ ਐਵਾਰਡ ਦੇ ਕੇ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਵੱਲੋਂ ਸਟਾਫ ਅਤੇ ਸੰਗਤ ਲਈ ਕਈ ਅਹਿਮ ਐਲਾਨ ਵੀ ਕੀਤੇ ਗਏ। ਮੁਲਾਜ਼ਮਾਂ ਦੇ ਡੀ.ਏ. ਵਿੱਚ 15 ਫੀਸਦੀ ਵਾਧਾ ਕਰਨ ਦੇ ਨਾਲ ਮੁਫ਼ਤ ਜੀਵਨ ਬੀਮਾ ਅਤੇ ਮੈਡੀਕਲ ਬੀਮੇ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ। ਬਾਲਾ ਸਾਹਿਬ ਹਸਪਤਾਲ ਵਿੱਚ ਐੱਮ.ਆਰ.ਆਈ. ਅਤੇ ਸੀ.ਟੀ. ਸਕੈਨ 50 ਰੁਪਏ ਵਿੱਚ, ਡਾਇਲਸਿਸ ਮੁਫ਼ਤ ਅਤੇ ਪੈਟ ਸਕੈਨ ਸਾਢੇ 7 ਹਜ਼ਾਰ ਰੁਪਏ ਵਿੱਚ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹਸਪਤਾਲ ਵਿੱਚ ਜਲਦ ਕੀਮੋਥੈਰੇਪੀ ਦੀ ਸਹੂਲਤ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਲਾਗਤ ਬਾਜ਼ਾਰ ਨਾਲੋਂ ਲਗਭਗ ਅੱਧੀ ਹੋਵੇਗੀ। ਇਸ ਤੋਂ ਇਲਾਵਾ ਮਾਤਾ ਸੁੰਦਰੀ ਜੀ ਕੰਪਲੈਕਸ ਵਿੱਚ ਸਟਾਫ ਲਈ ਕਰੀਬ 90 ਕੁਆਰਟਰ ਤਿਆਰ ਕੀਤੇ ਜਾ ਰਹੇ ਹਨ ਅਤੇ ਪੂਰਨ ਗੁਰਸਿੱਖ ਪਰਿਵਾਰਾਂ ਦੇ ਯੋਗ ਬੱਚਿਆਂ ਦੀ ਸਕੂਲ ਫੀਸ ਕਮੇਟੀ ਵੱਲੋਂ ਅਦਾ ਕਰਨ ਦੇ ਫੈਸਲੇ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

Have something to say? Post your comment

 
 
 
 

ਨੈਸ਼ਨਲ

9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾਮ - ਵੀਰਜੀ

ਆਖ਼ਰੀ ਮੌਕੇ 104 ਸਿੱਖ ਸ਼ਰਧਾਲੂਆਂ ਨੂੰ ਰੋਕਣ ’ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਨਿਖੇਧੀ

ਬ੍ਰਿਕਸ ਐਗਰੀ ਪੋਰਟਲ ਜਲਦ ਹੋਵੇਗਾ ਲਾਂਚ: ਸਾਹਨੀ

104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ ਗਰਮਾਇਆ—ਸਰਨਾ ਨੇ ਮੰਗੀ ਡੂੰਘੀ ਜਾਂਚ, ਪੈਸੇ ਲੈਣ ਵਾਲਿਆਂ ਤੋਂ ਹਿਸਾਬ ਮੰਗਿਆ

ਪੀਜੀ ਦੀ ਆੜ ਵਿੱਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਬਰਦਾਸ਼ਤ ਨਹੀਂ, ਸਰਕਾਰ ਬਣਾਏ ਵਿਦਿਆਰਥੀਆਂ ਲਈ ਸੁਰੱਖਿਅਤ ਹੋਸਟਲ: ਪਰਮਜੀਤ ਸਿੰਘ ਪੰਮਾ

ਅਕਾਲੀ ਭਾਜਪਾ ਗੱਠਜੋੜ ਦੀ ਗੱਲਬਾਤ ਜਾਰੀ ਹੈ- ਜੇ ਇਕੱਠੇ ਹੋ ਗਏ ਤਾਂ ਸੱਤਾ ਤੱਕ ਪਹੁੰਚਣਾ ਮੁਸ਼ਕਿਲ ਨਹੀਂ - ਰਾਮਦਾਸ ਅਠਾਵਲੇ

ਕੈਂਚੀ ਧਾਮ ਤੋਂ ਦੁਨੀਆ ਤੱਕ ਫੈਲੀ ਪ੍ਰਸਿੱਧੀ ਫਿਰ ਵਰਿੰਦਾਵਨ ਵਿੱਚ ਹੀ ਕਿਉਂ ਲਈ ਨੀਮ ਕਰੋਲੀ ਬਾਬਾ ਨੇ ਮਹਾਸਮਾਧੀ

ਬਾਬਾ ਹਰਭਜਨ ਸਿੰਘ ਭਾਰਤੀ ਫੌਜ ਦਾ ਇੱਕ ਅਦਿੱਖ ਸਿਪਾਹੀ ਜੋ ਕਰਦਾ ਰਾਖੀ- ਚੀਨੀ ਫੌਜ ਵੀ ਝੁਕਾਉਂਦੀ ਹੈ ਸਤਿਕਾਰ ਨਾਲ ਆਪਣਾ ਸਿਰ

ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ