BREAKING NEWS

ਪੰਜਾਬ

ਮਲੇਸ਼ੀਆ ਵਿੱਚ ਲਗਭਗ 120 ਗੁਰਦੁਆਰਾ ਸਾਹਿਬਾਨ ਹਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਨੁਸਾਰ ਕਾਰਜਸ਼ੀਲ ਹਨ

ਕੌਮੀ ਮਾਰਗ ਬਿਊਰੋ | September 13, 2026 07:28 PM


ਕੁਆਲਾਲੰਪੁਰ, ਮਲੇਸ਼ੀਆ-ਆਪਣੀ ਮਲੇਸ਼ੀਆ ਫੇਰੀ ਦੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੁਆਲਾ ਲੰਮਪੁਰ ਦੇ ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਵਿਖੇ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਰੱਖੇ ਗਏ ਵਾਰਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮਲੇਸ਼ੀਅਨ ਗੁਰਦੁਆਰਾ ਕੌਂਸਲ, ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਾਫ਼ੀ ਗਿਣਤੀ ਵਿੱਚ ਸਥਾਨਕ ਸਿੱਖ ਸੰਗਤ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਤੋਂ ਪਹਿਲਾਂ ਕੁਆਲਾ ਲੰਮਪੁਰ ਪਹੁੰਚਣ ਉੱਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਉਪਰੰਤ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਇੱਕ ਹਾਲ ਅੰਦਰ ਵਾਰਤਾ ਸਮਾਗਮ ਸਮੇਂ ਸਥਾਨਕ ਸਿੱਖ ਨੁਮਾਇੰਦਿਆਂ, ਸਿੱਖ ਸੰਗਤ ਤੇ ਨੌਜਵਾਨ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਦੇ ਵਿਚਾਰ ਗੌਰ ਨਾਲ ਸੁਣੇ। ਇਸ ਸਮਾਗਮ ਦੌਰਾਨ ਸੰਗਤ ਤੇ ਸਿੱਖ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਨੋਟ ਕੀਤਾ ਗਿਆ ਤਾਂ ਜੋ ਉਨ੍ਹਾਂ ਅਨੁਸਾਰ ਭਵਿੱਖ ਦੀਆਂ ਤਰਜੀਹਾਂ ਨਿਰਧਾਰਤ ਕੀਤੀਆਂ ਜਾ ਸਕਣ। ਸੰਗਤ ਵੱਲੋਂ ਵਿਸ਼ੇਸ਼ ਕਰਕੇ ਸਿੱਖਾਂ ਦੇ ਧਾਰਮਿਕ ਤੇ ਸਮਾਜਿਕ ਮੁੱਦਿਆਂ ਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ ਜਿਨ੍ਹਾਂ ਸਬੰਧੀ ਜਥੇਦਾਰ ਗੜਗੱਜ ਵੱਲੋਂ ਠੋਸ ਹੱਲ ਦਾ ਭਰੋਸਾ ਦਿੱਤਾ ਗਿਆ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮਾਗਮ ਦੌਰਾਨ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦਾ ਸਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਸਭਾ, ਖ਼ਾਲਸਾ ਦੀਵਾਨ ਮਲੇਸ਼ੀਆ ਤੇ ਮਲੇਸ਼ੀਆ ਗੁਰਦੁਆਰਾ ਕੌਂਸਲ ਤੇ ਹੋਰ ਵੀ ਜਿਤਨੀਆਂ ਸਿੱਖ ਸੰਸਥਾਵਾਂ ਮਲੇਸ਼ੀਆ ਅੰਦਰ ਕਾਰਜ ਕਰ ਰਹੀਆਂ ਹਨ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਵੱਲੋਂ ਸਿੱਖੀ ਤੇ ਪੰਜਾਬੀ ਗੁਰਮੁਖੀ ਦੇ ਪ੍ਰਚਾਰ ਪ੍ਰਸਾਰ ਤੇ ਖੇਡਾਂ ਨਾਲ ਨੌਜਵਾਨਾਂ ਨੂੰ ਜੋੜਨ ਲਈ ਜੋ ਵੀ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਪਹੁੰਚ ਵੱਧ ਤੋਂ ਵੱਧ ਅਤੇ ਹਰ ਸਿੱਖ ਘਰ ਤੱਕ ਹੋਵੇ। ਮਲੇਸ਼ੀਅਨ ਸਿੱਖ ਕੌਂਸਲ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਮੁੱਚੇ ਮਲੇਸ਼ੀਆ ਵਿੱਚ ਲਗਭਗ 120 ਗੁਰਦੁਆਰਾ ਸਾਹਿਬਾਨ ਹਨ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਅਨੁਸਾਰ ਕਾਰਜਸ਼ੀਲ ਹਨ। ਸੰਗਤ ਵੱਲੋਂ ਮਲੇਸ਼ੀਆ ਅੰਦਰ ਸਿੱਖ ਪ੍ਰਚਾਰ ਦੀ ਲੋੜ ਉੱਤੇ ਵਧੇਰੇ ਕੰਮ ਕਰਨ ਦੀ ਗੱਲ ਆਖੀ ਗਈ। ਇਸ ਦੌਰਾਨ ਮਲੇਸ਼ੀਆ ਗੁਰਦੁਆਰਾ ਕੌਂਸਲ ਦੇ ਨੁਮਾਇੰਦੇ
ਨੌਜਵਾਨ ਸਭਾ ਮਲੇਸ਼ੀਆ ਦੇ ਜਥੇਦਾਰ ਸ. ਮਨਜੀਤ ਸਿੰਘ, ਸਾਬਕਾ ਜਥੇਦਾਰ ਸ. ਅਵਤਾਰ ਸਿੰਘ, ਸਾਬਕਾ ਜਥੇਦਾਰ ਸ. ਹਰਚਰਨ ਸਿੰਘ, ਸਾਬਕਾ ਮੀਤ ਜਥੇਦਾਰ ਸ. ਹਰਚਰਨਜੀਤ ਸਿੰਘ, ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਦਲਬੀਰ ਸਿੰਘ, ਸਾਬਕਾ ਪ੍ਰਧਾਨ ਸ. ਅਵਤਾਰ ਸਿੰਘ, ਮਲੇਸ਼ੀਅਨ ਗੁਰਦੁਆਰਾ ਕੌਂਸਲ ਦੇ ਪ੍ਰਧਾਨ ਸ. ਜਗੀਰ ਸਿੰਘ, ਸ. ਸੁਰਜੀਤ ਸਿੰਘ, ਸ. ਬਲਦੇਵ ਸਿੰਘ ਲੀਓ, ਜਸਕਰਨ ਸਿੰਘ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ

Have something to say? Post your comment

 
 
 
 

ਪੰਜਾਬ

ਕਾਂਗਰਸੀ ਆਗੂਆਂ ਨੇ ਗੁਲਜ਼ਾਰ ਸਿੰਘ ਦੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਦੇ ਆਧਾਰ 'ਤੇ ਵਿੱਤ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ -ਅਜਿਹੇ ਤੋਂ ਬਚਣਾ ਚਾਹੀਦਾ -ਐਡਵੋਕੇਟ ਧਾਮੀ

ਪਾਕਿਸਤਾਨ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਵਿਰੁੱਧ ਸਖ਼ਤ ਮੁਹਿੰਮ ਜਾਰੀ

ਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਹਿਊਮਨ ਰਾਈਟਸ ਐਂਡ ਡੈਮੋਕਰੇਸੀ ਫੋਰਮ ਨੂੰ ਮੁੜ ਕੀਤਾ ਸੁਰਜੀਤ ਜਸਪਾਲ ਢਿੱਲੋ ਨੇ

ਟਰੰਪ ਵੱਲੋਂ ਸਿੱਖ ਡਰਾਈਵਰਾਂ ਪ੍ਰਤੀ ਨਫ਼ਰਤ ਭਰੇ ਵਿਚਾਰਾਂ ’ਤੇ ਮਾਨ ਦਾ ਤਿੱਖਾ ਵਿਰੋਧ

ਪੰਜਾਬ ਦੇ ਲੋਕਾਂ ਨੇ ਬਹੁਤ ਤਜੁਰਬੇ ਕਰ ਲਏ, ਹੁਣ ਲੋਕ ਇਨਾਂ ਨੂੰ ਮੂੰਹ ਨਹੀ ਲਾਉਣਗੇ ਭੂੰਦੜ

ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਫ਼ੋਟੋ ਕਲਾਕਾਰ ਹਰਭਜਨ ਸਿੰਘ ਬਾਜਵਾ ਅੱਜ ਦੁਪਹਿਰ 12 ਵਜੇ ਬਟਾਲਾ ਵਿੱਚ ਸੁਰਗਵਾਸ

ਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾ